Home / Politics / ਅਕਾਲੀ ਦਲ ਨੇ ਤੇਜਿੰਦਰ ਸਿੰਘ ਸਿੱਧੂ ਨੂੰ ਮੁਹਾਲੀ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ ਨੇ ਤੇਜਿੰਦਰ ਸਿੰਘ ਸਿੱਧੂ ਨੂੰ ਮੁਹਾਲੀ ਤੋਂ ਉਮੀਦਵਾਰ ਐਲਾਨਿਆ

ਚੰਡੀਗੜ੍ਹ, 3 ਜਨਵਰੀ (ਕਮਲਾ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਸਾਬਕਾ ਆਈ ਏ ਐਸ ਸ੍ਰੀ ਤੇਜਿੰਦਰ ਸਿੰਘ ਸਿੱਧੂ ਨੂੰ ਮੁਹਾਲੀ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ। ਇਹ ਜਾਣਕਾਰੀ ਪਾਰਟੀ ਦਫਤਰ ਤੋਂ ਜਾਰੀ ਕੀਤੇ ਗਏ ਇਕ ਬਿਆਨ ਵਿਚ ਦਿੱਤੀ ਗਈ।  ਕੈਪਟਨ ਸਿੱਧੂ ਨੇ ਸੋਮਵਾਰ ਸ਼ਾਮ ਹੀ ਪੰਜਾਬ ਮੰਡੀ ਬੋਰਡ ਦੇ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਤਕਰੀਬਨ ਤੈਅ ਹੋ ਗਿਆ ਸੀ ਕਿ ਉਹ ਹੀ ਮੁਹਾਲੀ ਤੋਂ ਚੋਣ ਲੜਨਗੇ। ਉਹ ਮੁਹਾਲੀ ਦੇ ਡਿਪਟੀ ਕਮਿਸ਼ਨਰ ਵੀ ਰਹੇ ਹਨ। ਇਸ ਲਈ ਉਨ੍ਹਾਂ ਦਾ ਹਲਕੇ ਵਿੱਚ ਚੰਗਾ ਰਸੂਖ ਹੈ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *