Home / Breaking News / ਅੰਮ੍ਰਿਤਸਰ ‘ਚ 74 ਕਰੋੜ ਦੀ ਹੈਰੋਇਨ ਸਣੇ 5 ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ 74 ਕਰੋੜ ਦੀ ਹੈਰੋਇਨ ਸਣੇ 5 ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 3 ਜੁਲਾਈ:ਪੰਜਾਬ ਵਿਚ ਚੱਲ ਰਹੇ ਨਸ਼ੇ ਦੇ ਕਾਲੇ ਕਾਰੋਬਾਰ ਖਿਲਾਫ ਪੰਜਾਬ ਸਰਕਾਰ ਨੇ ਹੁਣ ਸਖਤ ਰੁਖ ਅਖਤਿਆਰ ਕਰ ਲਿਆ ਹੈ। ਅੰਮ੍ਰਿਤਸਰ ‘ਚ ਸਪੈਸ਼ਲ ਆਪਰਸ਼ੇਨ ਸੈੱਲ ਦੀ ਟੀਮ ਨੇ ਵੱਡੀ ਕਾਰਵਾਈ ਕਰਦੇ ਹੋਏ ਲਗਭਗ 15 ਕਿਲੋ ਹੈਰੋਇਨ ਅਤੇ ਇਕ ਪਿਸਤੌਲ ਸਣੇ 5 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ‘ਚ ਇਕ ਸਾਬਕਾ ਫੌਜੀ ਅਤੇ ਬੀ. ਐਸ. ਐਫ. ਦਾ ਮੌਜੂਦਾ ਕਾਂਸਟੇਬਲ ਸ਼ਾਮਿਲ ਹੈ, ਜਿਸ ਦੀ ਮਿਲੀਭੁਗਤ ਨਾਲ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰ ਸਪਲਾਈ ਕੀਤੇ ਜਾ ਰਹੇ ਹਨ।
ਸਪੈਸ਼ਲ ਆਪਰਸ਼ੇਨ ਸੈੱਲ ਦੀ ਟੀਮ ਵਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਾਟਰੀ ਬਾਜ਼ਾਰ ਵਿਚ ਕੀਮਤ ਲਗਭਗ 74 ਕਰੋੜ ਰੁਪਏ ਦੱਸੀ ਜਾ ਰਹੀ ਹੈ।

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *