Breaking News
Home / Punjab / ‘ਆਪ’ ਪੰਜਾਬ ਦੇ ਵਿਰਸੇ ਤੇ ਸਭਿਆਚਾਰ ਤੋਂ ਅਣਜਾਣ : ਸੁਖਬੀਰ ਬਾਦਲ

‘ਆਪ’ ਪੰਜਾਬ ਦੇ ਵਿਰਸੇ ਤੇ ਸਭਿਆਚਾਰ ਤੋਂ ਅਣਜਾਣ : ਸੁਖਬੀਰ ਬਾਦਲ

ਜਲਾਲਾਬਾਦ,6 ਜੁਲਾਈ (ਚ.ਨ.ਸ.) : ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਇਹ ਪਾਰਟੀ ਬਾਹਰਲੇ ਰਾਜਾਂ ਦੇ ਅਜਿਹੇ ਬੰਦਿਆਂ ਨਾਲ ਭਰੀ ਪਈ ਹੈ ਜਿਨ੍ਹਾਂ ਨੂੰ ਪੰਜਾਬ ਦੇ ਵਿਰਸੇ, ਸਭਿਆਚਾਰ ਅਤੇ ਇਤਿਹਾਸ ਬਾਰੇ ਭੋਰਾ ਵੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਪ ਵਾਲਿਆਂ ਨੇ ਆਪਣੇ ਫਾਲਤੂ ਜਿਹੇ ਯੂਥ ਮਨੋਰਥ ਪੱਤਰ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਕੇ ਬੱਜਰ ਗੁਨਾਹ ਕੀਤਾ ਹੈ ਜਿਸ ਨਾਲ ਕਿ ਵਿਸ਼ਵ ਭਰ ਦੇ ਸਿੱਖਾਂ ਦੇ ਜਜ਼ਬਾਤਾਂ ਨੂੰ ਠੇਸ ਪੁੱਜੀ ਹੈ। ਮਨੋਰਥ ਪੱਤਰ ਉੱਤੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ‘ਤੇ ਛਾਪਣ ਦੀ ਵੀ ਸ. ਬਾਦਲ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ।
ਸ. ਬਾਦਲ ਨੇ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਅਸਲ ਵਿਚ ਵਿਸ਼ਵ ਭਰ ਦੇ ਸਿੱਖਾਂ ਅਤੇ ਪੰਜਾਬੀਆਂ ਦੀ ਨੁਮਾਇੰਦਾ ਪਾਰਟੀ ਹੈ। ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਦੇ ਉਪਰਾਲਿਆਂ ਸਦਕਾ ਪਿਛਲੇ 9 ਸਾਲਾਂ ਵਿਚ ਪੰਜਾਬ ਨੇ ਵੱਖ-ਵੱਖ ਖੇਤਰਾਂ ਜਿਵੇਂ ਸਮਾਜਿਕ, ਆਰਥਿਕ ਅਤੇ ਹੋਰ ਖੇਤਰਾਂ ਵਿਚ ਬੇਮਿਸਾਲ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਜਾਣ-ਬੁੱਝ ਕੇ ਪੰਜਾਬ ਦੇ ਵਿਕਾਸ ਬਾਰੇ ਨਾਕਰਾਤਮਕ ਪ੍ਰਚਾਰ ਕਰ ਰਹੀਆਂ ਹਨ ਜਦਕਿ ਸੱਚਾਈ ਇਹ ਹੈ ਕਿ ਪੰਜਾਬ ਬਹੁਤ ਖੇਤਰਾਂ ਵਿਚ ਅੱਵਲ ਸੂਬਾ ਹੈ ਅਤੇ ਕਈ ਨਵੀਆਂ ਬੁਲੰਦੀਆਂ ਪੰਜਾਬ ਨੇ ਸਰ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਤੋਂ ਇਲਾਵਾ ਬਹੁਤ ਸਾਰੀਆਂ ਨਿਵੇਕਲੀਆਂ ਤੇ ਲੋਕ ਪੱਖੀ ਭਲਾਈ ਸਕੀਮਾਂ ਪੰਜਾਬ ਸਰਕਾਰ ਨੇ ਸ਼ੁਰੂ ਕੀਤੀਆਂ ਹਨ ਜਿਨ੍ਹਾਂ ਵਿਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ, ਐਸ.ਸੀ. ਪਰਿਵਾਰਾਂ ਨੂੰ ਮੁਫਤ ਬਿਜਲੀ ਦੇ 200 ਯੂਨਿਟ, ਮਾਈ ਭਾਗੋ ਸਕੀਮ ਤਹਿਤ ਸਕੂਲੀ ਕੁੜੀਆਂ ਨੂੰ ਮੁਫਤ ਸਾਈਕਲ, ਬਹੁਮੰਤਵੀ ਖੇਡ ਮੈਦਾਨਾਂ ਦੀ ਉਸਾਰੀ ਆਦਿ ਪ੍ਰਮੁੱਖ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਸਫਲਤਾਪੂਰਬਕ ਦੋ ਨਿਵੇਸ਼ ਸੰਮੇਲਨ ਕਰਵਾਏ ਜਿਸ ਰਾਹੀਂ ਸੂਬੇ ਵਿਚ ਕਰੋੜਾਂ ਰੁਪਏ ਦਾ ਨਿਵੇਸ਼ ਹੋਇਆ ਅਤੇ ਰੁਜ਼ਗਾਰ ਨੇ ਨਵੇਂ ਮੌਕੇ ਪੈਦਾ ਹੋਏ ਹਨ। ਉਨ੍ਹਾਂ ਦੱਸਿਆ ਕਿ ਬਹੁਤ ਜਲਦ ਸੇਵਾ ਕੇਂਦਰਾਂ ਦੇ ਸ਼ੁਰੂ ਹੋਣ ਨਾਲ ਆਮ ਲੋਕਾਂ ਖਾਸ ਤੌਰ ‘ਤੇ ਪੇਂਡੂ ਖੇਤਰਾਂ ਨੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਹਾਸਲ ਕਰਨ ਵਿਚ ਵੱਡੀ ਰਾਹਤ ਮਿਲੇਗੀ।     ਇਸ ਤੋਂ ਪਹਿਲਾਂ ਦੋ ਦਿਨਾਂ ਸੰਗਤ ਦਰਸ਼ਨ ਪ੍ਰੋਗਰਾਮ ਦੇ ਪਹਿਲੇ ਦਿਨ ਉੱਪ ਮੁੱਖ ਮੰਤਰੀ ਨੇ ਪਿੰਡ ਮੌਜੇਵਾਲਾ, ਚੱਕ ਲਮੋਚੜ ਖੁਰਦ, ਢਾਣੀ ਅਮੀਰ ਸਿੰਘ,
ਚੱਕ ਗਰੀਬਾਂ ਸਾਂਦੜ, ਢਾਣੀ ਮਾਂਗਾ ਸਿੰਘ-ਗਹਿਲੇਵਾਲਾ, ਚੱਕ ਟਾਹਲੀਵਾਲਾ, ਚੱਕ ਬਾਜੀਦਾ ਅਤੇ ਬਸਤੀ ਖੇੜਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡਾਂ ਦੀਆਂ ਗਲੀਆਂ-ਨਾਲੀਆਂ ਪੱਕੀਆਂ ਕਰਨ ਲਈ ਗ੍ਰਾਂਟਾਂ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਪੀਣ ਵਾਲੇ ਸਾਫ਼ ਪਾਣੀ, ਜਿੰਮ, ਖੇਡ ਮੈਦਾਨਾਂ ਅਤੇ ਕਮਿਊਨਿਟੀ ਹਾਲ ਬਣਾਉਣ ਲਈ ਵੀ ਗ੍ਰਾਂਟਾਂ ਦਿੱਤੀਆਂ। ਸ. ਬਾਦਲ ਨੇ ਪਿੰਡ ਢਾਣੀ ਮਾਂਹਗਾ ਸਿੰਘ ਵਿਚ ਕਮਿਊਨਿਟੀ ਹਾਲ ਬਣਾਉਣ ਲਈ 10 ਲੱਖ ਰੁਪਏ ਅਤੇ ਪਿੰਡ ਲਮੋਚੜ ਖੁਰਦ ਨੂੰ 10 ਲੱਖ ਰੁਪਏ ਖੇਡ ਮੈਦਾਨ ਬਣਾਉਣ ਲਈ ਦੇਣ ਦਾ ਵਿਸ਼ੇਸ਼ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉੱਪ ਮੁੱਖ ਮੰਤਰੀ ਨੇ ਚੱਕ ਗਰੀਬਾਂ ਸਾਂਦੜ, ਢਾਣੀ ਮਾਂਹਗਾ ਸਿੰਘ, ਚੱਕ ਟਾਹਲੀਵਾਲਾ, ਚੱਕ ਖੀਵਾ, ਜੱਲਾ ਲੱਖੇ ਕੇ ਹਿਠਾੜ, ਭੰਬਾ ਵੱਟੂ ਉਤਾੜ, ਭੰਬਾ ਵੱਟੂ ਹਿਠਾੜ, ਲੱਖੇ ਕੇ ਮੁਸਾਹਿਬ ਖੁੰਡ ਵਾਲਾ ਸੈਣੀਆਂ ਅਤੇ ਚੱਕ ਬਾਜੀਦਾ ਵਿਚ ਪੱਕੀਆਂ ਸੜਕਾਂ ਅਤੇ 100 ਫੀਸਦੀ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਦੇ ਕੰਮਾਂ ਦੇ ਨੀਂਹ ਪੱਥਰ ਵੀ ਰੱਖੇ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਉਨ੍ਹਾਂ ਮੌਕੇ ‘ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀ-ਭਾਜਪਾ ਸਰਕਾਰ ਲੋਕਾਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਖਾਸ ਤੌਰ ‘ਤੇ ਸਰਹੱਦੀ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਖਾਸ ਧਿਆਨ ਦੇ ਕੇ ਉਨ੍ਹਾਂ ਨੂੰ ਹੱਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਇਲਾਕਿਆਂ ਵਿਚ ਵੀ ਸਾਵਾਂ ਵਿਕਾਸ ਹੋ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਪਾਰਲੀਮਾਨੀ ਸਕੱਤਰ ਸ. ਗੁਰਤੇਜ ਸਿੰਘ ਘੁੜਿਆਣਾ, ਹਲਕਾ ਇੰਚਾਰਜ ਜਲਾਲਾਬਾਦ ਸ.ਸਤਿੰਦਰਜੀਤ ਸਿੰਘ ਮੰਟਾ, ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ., ਉੱਪ ਮੁੱਖ ਮੰਤਰੀ ਦੇ ਸਪੈਸ਼ਲ ਪ੍ਰਮੁੱਖ ਸਕੱਤਰ ਮਨਵੇਸ਼ ਸਿੰਘ ਸਿੱਧੂ, ਡੀ.ਆਈ.ਜੀ.ਸ.ਰਣਬੀਰ ਸਿੰਘ ਖੱਟੜਾ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਰਵਿੰਦ ਕੁਮਾਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪਾਲ ਸਿੰਘ ਗਰੇਵਾਲ, ਪੰਜਾਬ ਐਗਰੋ ਦੇ ਉਪ ਚੇਅਰਮੈਨ ਸ਼੍ਰੀ ਅਸ਼ੋਕ ਅਨੇਜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਪ੍ਰੇਮ ਵਲੇਚਾ, ਭਾਜਪਾ ਆਗੂ ਦਰਸ਼ਨ ਵਧਵਾ, ,ਸ.ਜੈਸਰਤ ਸਿੰਘ ਸੰਧੂ, ਸ. ਦਵਿੰਦਰ ਸਿੰਘ ਬੱਬਲ, ਸ.  ਲਖਵਿੰਦਰ ਸਿੰਘ ਰੋਹੀਵਾਲਾ, ਸ਼੍ਰੀ ਗੁਰਪ੍ਰੀਤ ਸਿੰਘ ਲਵਲੀ ਕਾਠਪਾਲ,ਮਾਸਟਰ ਬਲਵਿੰਦਰ ਸਿੰਘ ਗੁਰਾਇਆ, ਲਾਡੀ ਧਵਨ, ਜਗਸੀਰ ਸਿੰਘ ਬੱਬੂ ਟੱਰਕ ਯੂਨੀਅਨ ਪ੍ਰਧਾਨ ਜਲਾਲਾਬਾਦ, ਹਾਕਮ ਚੰਦ ਜ਼ਿਲ੍ਹਾ ਪ੍ਰਧਾਨ ਬੀ.ਸੀ.ਸੈੱਲ, ਗੁਰਵੈਦ ਸਿੰਘ ਕਾਠਗੜ, ਬੂੜ ਸਿੰਘ ਚੇਅਰਮੈਨ ਮਾਰਕੀਟ ਕਮੇਟੀ,ਹਰਪਾਲ ਸਿੰਘ ਸੰਧੂ, ਅਕਾਲੀ ਆਗੂ ਟਿੱਕਣ ਪਰੂਥੀ ਆਦਿ ਵੀ ਹਾਜਰ ਸਨ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *