Home / Breaking News / ਆਸਟਰੇਲੀਆ ਦੀ ਪਾਰਲੀਮੈਂਟ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਜਦਾ

ਆਸਟਰੇਲੀਆ ਦੀ ਪਾਰਲੀਮੈਂਟ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਜਦਾ

ਸਿਡਨੀ, 5 ਜੂਨ (ਪੱਤਰ ਪ੍ਰੇਰਕ) : ਆਸਟਰੇਲੀਆ ਦੀ ਸਭ ਤੋਂ ਪੁਰਾਣੀ ਸੰਸਦ ਨਿਊ ਸਾਊਥ ਵੈਲਜ਼ ਦੀ ਸਟੇਟ ਪਾਰਲੀਮੈਂਟ ਵਿੱਚ ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਫੈਡਰੇਸ਼ਨ ਆਫ ਇੰਡੀਅਨ ਐਸੋਸੀਏਸ਼ਨ ਵੱਲੋਂ ਕਰਵਾਏ ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ, ਰਾਜਨੀਤਕ ਆਗੂਆਂ ਤੇ ਭਾਈਚਾਰੇ ਦੇ ਪ੍ਰਤੀਨਿਧੀ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜੀਵਨ ਤੇ ਕਾਰਜਾਂ ‘ਤੇ ਅਧਾਰਤ ਵੀਡੀਓ ਦੀ ਪੇਸ਼ਕਾਰੀ ਨਾਲ ਹੋਈ ਜਿਸ ‘ਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਦੱਸਿਆ ਗਿਆ ਸੀ। ਮੰਤਰੀ ਮੇਟ ਕੇਨ ਨੇ ਸਿੱਖਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖ ਭਾਈਚਾਰੇ ਦਾ ਆਸਟਰੇਲੀਆ ਨੂੰ ਵਸਾਉਣ ‘ਚ ਯੋਗਦਾਨ ਹੈ। ਇਹ ਭਾਈਚਾਰਾ ਆਪਣੇ ਕਾਰੋਬਾਰ ਦੇ ਨਾਲ ਵਿਦਿਆਰਥੀਆਂ ਨੂੰ ਆਪਣੀ ਪੰਜਾਬੀ ਭਾਸ਼ਾ ਵੀ ਪੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਭਾਈਚਾਰੇ ਨੇ ਸਮਾਜ ਕਲਿਆਣ ‘ਚ ਤੇ ਬਿਮਾਰ ਲੋੜਵੰਦ ਲੋਕਾਂ ਦੀ ਮਦਦ ਕਰਕੇ ਆਸਟਰੇਲੀਆ ਨੂੰ ਮਹਾਨ ਦੇਸ਼ ਬਣਾ ਦਿੱਤਾ ਹੈ। ਬਹੁ ਸੱਭਿਆਚਾਰਕ ਮੰਤਰੀ ਰੇਅ ਵਿਲੀਅਮਜ਼ ਨੇ ਦੱਸਿਆ ਕਿ ਸਰਕਾਰ ਨੇ ਪਰਵਾਸੀਆਂ ਨੂੰ ਆਪਣੀ ਭਾਸ਼ਾ ਸਿੱਖਣ ਲਈ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਨੇ ਸਕੂਲਾਂ ਨੂੰ ਨਵ ਐਲਾਨੀ 11 ਮਿਲੀਅਨ ਡਾਲਰ ਦੀ ਸਹਾਇਤਾ ਦਾ ਵੀ ਜ਼ਿਕਰ ਕੀਤਾ। ਫੈਡਰੇਸ਼ਨ ਦੇ ਆਗੂ ਡਾ. ਯਾਦੂ ਸਿੰਘ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਿਰਫ਼ ਇਕ ਧਾਰਮਿਕ ਹਸਤੀ ਹੀ ਨਹੀਂ ਸਨ ਬਲਕਿ ਉਹ ਇਕ ਦੂਰਦਰਸ਼ੀ ਅਤੇ ਪ੍ਰਗਤੀਸ਼ੀਲ ਨੇਤਾ ਸਨ, ਜੋ ਵਹਿਮਾਂ-ਭਰਮਾਂ ਅਤੇ ਜਾਤੀਵਾਦ ਦਾ ਵਿਰੋਧ ਕਰਦੇ ਸਨ। ਸ਼ੈਰੀ ਕੌਂਸਲ ਦੇ ਡਿਪਟੀ ਮੇਅਰ ਗੁਰਦੀਪ ਸਿੰਘ ਅਤੇ ਗੁਰਦੁਆਰਾ ਗਲੈੱਨਵੁੱਡ ਦੇ ਸਕੱਤਰ ਕੈਪਟਨ ਸਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਦੇ ਉਪਦੇਸ਼ ਮਨੁੱਖਤਾ ਲਈ ਮਾਰਗ ਦਰਸ਼ਨ ਹਨ। ਮਜ਼ਲੂਮ ਦੀ ਰਾਖੀ ਕਰਨੀ ਤੇ ਸਵੈ ਮਾਣ ਨਾਲ ਜਿਉਣ ਦਾ ਰਾਹ ਗੁਰੂ ਗੋਬਿੰਦ ਸਿੰਘ ਨੇ ਦੱਸਿਆ।

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *