Breaking News
Home / Breaking News / ਉਦਯੋਗ ਮੰਤਰੀ ਵੱਲੋਂ ‘ਬਿਜ਼ਨਸ ਫਸਟ ਪੋਰਟਲ’ ਜਾਰੀ ਵੈਟ ਰਿਫੰਡ ਮਾਮਲਿਆਂ ਦਾ ਜਲਦ ਕਰਾਂਗੇ ਨਿਪਟਾਰਾ: ਅਰੋੜਾ

ਉਦਯੋਗ ਮੰਤਰੀ ਵੱਲੋਂ ‘ਬਿਜ਼ਨਸ ਫਸਟ ਪੋਰਟਲ’ ਜਾਰੀ ਵੈਟ ਰਿਫੰਡ ਮਾਮਲਿਆਂ ਦਾ ਜਲਦ ਕਰਾਂਗੇ ਨਿਪਟਾਰਾ: ਅਰੋੜਾ

ਸੰਦੀਪ ਕੌਲ
================
ਜਲੰਧਰ, 7 ਜੂਨ :ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵਲੋਂ ਅੱਜ ਜਲੰਧਰ ਵਿਖੇ ‘ਬਿਜਨਸ ਫਸਟ ਪੋਰਟਲ’ ਨੂੰ ਜਾਰੀ ਕੀਤਾ ਗਿਆ। ਇਹ ਆਨਲਾਈਨ ਪੋਰਟਲ ਉਦਯੋਗਪਤੀਆਂ ਨੂੰ ਉਦਯੋਗਾਂ ਲਈ ਪੂੰਜੀ ਨਿਵੇਸ਼ ਸਮੇਤ ਹਰ ਤਰ੍ਹਾਂ ਦੀ ਪ੍ਰਵਾਨਗੀ ਲੈਣ ਲਈ ਇਕੋ ਪਲੇਟਫਾਰਮ ‘ਤੇ ਸਹੂਲਤ ਪ੍ਰਦਾਨ ਕਰੇਗਾ।
ਅੱਜ ਇਥੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਤੇ ਵਪਾਰ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨਵੀਂ ਉਦਯੋਗ ਨੀਤੀ ਤਹਿਤ ਸੂਬੇ ਦੇ ਉਦਯੋਗਪਤੀਆਂ ਨੂੰ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ।  ਉਦਯੋਗ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਵੈਟ ਰਿਫੰਡ ਦੇ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਹਰ ਦੋ ਮਹੀਨੇ ਬਾਅਦ 300 ਕਰੋੜ ਰੁਪਏ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ । ਇਸ ਤੋਂ ਇਲਾਵਾ ਸੂਬੇ ਭਰ ਵਿੱਚ ਵੈਟ ਰਿਫੰਡ ਦੇ ਸਾਰੇ ਮਾਮਲਿਆਂ ਨੂੰ ਦਸੰਬਰ 2018 ਤੱਕ ਨਿਪਟਾਏ ਜਾਣ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿੱਤ ਵਿਭਾਗ ਵਲੋਂ ਵੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।  ਸ੍ਰੀ ਅਰੋੜਾ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਨਵੀਂ ਉਦਯੋਗਿਕ ਨੀਤੀ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅਗਲੇ 15 ਦਿਨਾਂ ਤੱਕ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਵਿੱਚ ਸੂਬੇ ਭਰ ਤੋਂ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ,ਵੱਖ-ਵੱਖ ਖੇਤਰਾਂ ਦੇ ਉਦਯੋਗਪਤੀਆਂ ਅਤੇ ਛੋਟੇ ਉਦਯੋਗ ਮਾਲਕਾਂ ਦੇ ਵਿਚਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਉਦਯੋਗਿਕ ਨੀਤੀ ਨੂੰ ਤਿਆਰ ਕੀਤਾ ਗਿਆ ਹੈ ।
ਛੋਟੇ ਉਦਯੋਗਾਂ  ਦੀ ਸਹੂਲਤ ਲਈ ਚੁੱਕੇ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬਣਾਈਆਂ ਗਈਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਵਲੋਂ 10 ਕਰੋੜ ਰੁਪਏ ਦੀ ਰਾਸ਼ੀ ਵਾਲੇ ਉਦਯੋਗਾਂ ਨੂੰ ਪ੍ਰਵਾਨਗੀ ਦੇਣ ਦਾ ਕ੍ਰਾਂਤਕਾਰੀ ਕਦਮ ਚੁੱÎਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਉਦਯੋਗਪਤੀਆਂ ਦਾ ਸਮਾਂ ਹੀ ਬਚਾਏਗਾ ਸਗੋਂ ਛੋਟੀ ਜਿਹੀ ਪ੍ਰਵਾਨਗੀ ਲਈ ਚੰਡੀਗੜ੍ਹ ਦਾ ਗੇੜਾ ਮਾਰਨ ਤੋਂ ਵੀ ਬਚਾਏਗੀ।  ਨਵੇਂ ਪੋਰਟਲ ਨੂੰ ਉਦਯੋਗਪਤੀਆਂ ਲਈ ਵਰਦਾਨ ਕਰਾਰ ਦਿੰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਰਾਹੀਂ ਹੋਰਨਾਂ ਵਿਭਾਗਾਂ ਨਾਲ ਸਬੰਧਿਤ ਮਨਜ਼ੂਰੀਆਂ ਵੀ ਦਿੱਤੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਇਸ ਪੋਰਟਲ ਵਿੱਚ ਬਿਨੈਕਾਰਾਂ ਨੂੰ ਸਵੈ ਪੜਚੋਲ ਦੀ ਸਹੂਲਤ ਵੀ ਦਿੱਤੀ ਜਾਵੇਗੀ ਜਿਸ ਨਾਲ ਵਪਾਰੀ ਪਹਿਲੀ ਵਾਰ ਆਪਣੇ ਦਿੱਤੇ ਗਏ ਬਿਨੈਪੱਤਰ ਅਤੇ ਨੱਥੀ ਕੀਤੇ ਗਏ ਦਸਤਾਵੇਜਾਂ ਦੀ ਪੜਤਾਲ ਕਰਨ ਦੇ ਯੋਗ ਹੋ ਸਕੇਗਾ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *