Breaking News
Home / Breaking News / ਉਪ ਰਾਸ਼ਟਰਪਤੀ ਚੋਣ ਵੈਂਕਈਆ ਨਾਇਡੂ ਤੇ ਗੋਪਾਲ ਕ੍ਰਿਸ਼ਨ ਗਾਂਧੀ ਵੱਲੋਂ ਕਾਗਜ਼ ਦਾਖਲ

ਉਪ ਰਾਸ਼ਟਰਪਤੀ ਚੋਣ ਵੈਂਕਈਆ ਨਾਇਡੂ ਤੇ ਗੋਪਾਲ ਕ੍ਰਿਸ਼ਨ ਗਾਂਧੀ ਵੱਲੋਂ ਕਾਗਜ਼ ਦਾਖਲ

ਨਵੀਂ ਦਿੱਲੀ, 18 ਜੁਲਾਈ  (ਚੜ੍ਹਦੀਕਲਾ ਬਿਊਰੋ) :  ਐਨ.ਡੀ.ਏ. ਵਲੋਂ ਉਪ ਰਾਸ਼ਟਰਪਤੀ ਚੋਣਾਂ ਦੇ ਉਮੀਦਵਾਰ ਵੈਂਕਈਆ ਨਾਇਡੂ ਨੇ ਸੰਸਦ ਵਿਚ ਆਪਣੇ ਨਾਮਜ਼ਦਗੀ ਪਰਚੇ ਦਾਖਲ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਐਲ.ਕੇ. ਅਡਵਾਨੀ, ਸੁਸ਼ਮਾ ਸਵਰਾਜ, ਅਮਿਤ ਸ਼ਾਹ ਸਮੇਤ ਐਨ.ਡੀ.ਏ. ਦੇ ਉੱਘੇ ਨੇਤਾ ਹਾਜ਼ਰ ਸਨ। ਦੂਜੇ ਪਾਸੇ ਵਿਰੋਧੀ ਧਿਰ ਯੂ.ਪੀ.ਏ. ਵਲੋਂ ਉਪ ਰਾਸ਼ਟਰਪਤੀ ਚੋਣਾਂ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਨੇ ਸੰਸਦ ‘ਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਵਿਰੋਧੀ ਧਿਰ ਦੇ ਕਈ ਉੱਘੇ ਆਗੂ ਸ਼ਾਮਲ ਸਨ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *