Breaking News
Home / India / ਉੜੀ ‘ਚ ਪਾਕਿ ਫ਼ੌਜ ਵੱਲੋਂ ਜੰਗਬੰਦੀ ਦਾ ਉਲੰਘਣ ਫ਼ੌਜ ਵੱਲੋਂ ਘੁਸਪੈਠ ਦੀ ਕੋਸ਼ਿਸ਼ ਨਾਕਾਮ, 10 ਅਤਿਵਾਦੀ ਢੇਰ

ਉੜੀ ‘ਚ ਪਾਕਿ ਫ਼ੌਜ ਵੱਲੋਂ ਜੰਗਬੰਦੀ ਦਾ ਉਲੰਘਣ ਫ਼ੌਜ ਵੱਲੋਂ ਘੁਸਪੈਠ ਦੀ ਕੋਸ਼ਿਸ਼ ਨਾਕਾਮ, 10 ਅਤਿਵਾਦੀ ਢੇਰ

ਸ੍ਰੀਨਗਰ, 20 ਸਤੰਬਰ (ਚ.ਨ.ਸ.): ਉੜੀ ਵਿੱਚ ਪਾਕਿਸਤਾਨ ਦੀ ਨਾਪਾਕ ਹਰਕਤਾਂ ਦਾ ਕਰਾਰਾ ਜਵਾਬ ਦਿੰਦੇ ਹੋਏ ਭਾਰਤੀ ਫੌਜ ਨੇ 10 ਅਤਿਵਾਦੀਆਂ ਨੂੰ ਢੇਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕੁਲ 15 ਅਤਿਵਾਦੀ ਇਲਾਕੇ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ ਜਿਨ੍ਹਾਂ ਵਿਚੋਂ ਹਾਲੇ ਤੱਕ ਫੌਜ ਨੇ 10 ਅਤਿਵਾਦੀਆਂ ਨੂੰ ਮਾਰ ਦਿੱਤਾ ਹੈ। ਅਤਿਵਾਦੀਆਂ ਨਾਲ ਮੁਠਭੇੜ ਹਾਲੇ ਵੀ ਜਾਰੀ ਹੈ। ਇਸ ਦੇ ਇਲਾਵਾ ਜੰਮੂ ਕਸ਼ਮੀਰ ਦੇ ਹੰਦਵਾੜਾ ਵਿੱਚ ਵੀ ਫੌਜ ਅਤੇ ਅਤਿਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਖਬਰ ਹੈ ਕਿ ਮੁੜਭੇੜ ਵਿੱਚ ਫੌਜ ਦਾ ਇਕ ਜਵਾਨ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਫਿਲਹਾਲ ਮੁਠਭੇੜ ਜਾਰੀ ਹੈ। ਵਿਸਤਾਰਪੂਰਵਕ ਵੇਰਵਿਆਂ ਦੀ ਇੰਤਜ਼ਾਰ ਹੈ। ਐਤਵਾਰ ਨੂੰ ਫੌਜ ਦੇ ਕੈਂਪ ‘ਤੇ ਪਾਕਿਤਸਾਨ ਤੋਂ ਆਏ ਅਤਿਵਾਦੀਆਂ ਦੇ ਹਮਲੇ ਵਿੱਚ 18 ਜਵਾਨ ਸ਼ਹੀਦ ਹੋ ਗਏ ਸਨ।  ਉਦੋਂ ਤੋਂ ਫੌਜ ਵਲੋਂ ਇਹ ਵੱਡੀ ਕਾਰਵਾਈ ਦੀ ਗੱਲ ਕਹੀ ਜਾ ਰਹੀ ਸੀ। ਜਾਣਕਾਰੀ ਮੁਤਾਬਿਕ ਮੰਗਲਵਾਰ ਨੂੰ ਊੜੀ ਦੇ ਲੱਛੀਪੁਰਾ ਇਲਾਕੇ ਵਿੱਚ ਅਤਿਵਾਦੀ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਜਿਸ ਨੂੰ ਫੌਜ ਨੇ ਨਾਕਾਮ ਕਰ ਦਿੱਤਾ। ਫੌਜ ਦੀ ਕਾਰਵਾਈ ਹੁਣ ਵੀ ਜਾਰੀ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਉੜੀ ਵਿੱਚ ਗੋਲੀਬੰਦੀ ਦੀ ਉਲੰਘਣਾ ਕੀਤੀ। ਮੰਗਲਵਾਰ ਦੁਪਹਿਰ ਪਾਕਿਸਤਾਨ ਵਲੋਂ ਗੋਲੀਬਾਰੀ ਸ਼ੁਰੂ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਲੱਗਭੱਗ 20 ਰਾਊਂਡ ਪਾਕਿਸਤਾਨ ਵਲੋਂ ਭਾਰਤੀ ਪੋਸਟ ‘ਤੇ ਕੀਤੀ ਗਈ ਜਿਸ ਦਾ ਭਾਰਤੀ ਫੌਜ ਨੇ ਵੀ ਜ਼ੋਰਦਾਰ ਜਵਾਬ ਦਿੱਤਾ। ਸੂਤਰਾਂ ਦੇ ਮੁਤਾਬਿਕ ਪਾਕਿਸਤਾਨ ਵਲੋਂ ਐਲ ਓ ਸੀ ‘ਤੇ ਵੀ ਭਾਰੀ ਗੋਲੀਬਾਰੀ ਕੀਤੀ ਗਈ। ਹਾਲਾਂਕਿ ਇਸ
ਹਮਲੇ ਵਿੱਚ ਭਾਰਤੀ ਪੋਸਟ ਨੂੰ ਕੋਈ ਨੁਕਸਾਨ ਨਹੀਂ ਹੋਇਆ। ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕਰਦੇ ਹੋਏ ਇਸ ਫਾਇਰਿੰਗ ਦਾ ਮੂੰਹਤੋੜ ਜਵਾਬ ਦਿੱਤਾ।
ਪਾਕਿਸਤਾਨ ਵਲੋਂ ਕੀਤੀ ਗਈ ਇਹ ਗੋਲੀਬਾਰੀ 2003 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੋਲੀਬੰਦੀ ਸਮਝੌਤੇ ਦੀ ਉਲੰਘਣਾ ਹੈ। ਵਰਨਣਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਪਾਕਿਸਤਾਨ ਤੋਂ ਆਏ ਅਤਿਵਾਦੀਆਂ ਨੇ ਊੜੀ ਵਿੱਚ ਫੌਜ ਦੇ ਕੈਂਪ ‘ਤੇ ਹਮਲਾ ਕੀਤਾ ਸੀ ਜਿਸ ਵਿੱਚ 18 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *