Breaking News
Home / India / ਉੱਤਰਾਖੰਡ ‘ਚ ਭਾਰੀ ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ

ਉੱਤਰਾਖੰਡ ‘ਚ ਭਾਰੀ ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ

ਦੇਹਰਾਦੂਨ, 16 ਜੁਲਾਈ (ਚ.ਨ.ਸ.) :  ਉੱਤਰਾਖੰਡ ਦੇ ਜ਼ਿਆਦਾਤਰ ਇਲਾਕਿਆਂ ‘ਚ ਅੱਜ ਭਾਰੀ ਬਾਰਸ਼ ਹੋਈ, ਜਿਸ ਕਾਰਨ ਜਨ ਜੀਵਨ ਕਾਫੀ ਪ੍ਰਭਾਵਿਤ ਹੋਇਆ। ਇਸ ਦੇ ਨਾਲ ਹੀ ਜ਼ਮੀਨ ਖਿਸਕਣ ਦੇ ਕਾਰਨ ਪਹਾੜ ਤੋਂ ਚੱਟਾਨਾਂ ਦੇ ਡਿੱਗਣ ਦੇ ਬਾਵਜੂਦ ਬਦਰੀਨਾਥ ਜਾਣ ਵਾਲਾ ਰਾਜਮਾਰਗ ਬੰਦ ਕਰ ਦਿੱਤਾ ਗਿਆ ਹੈ ਅਤੇ ਤੀਰਥ ਯਾਤਰਾ ‘ਚ ਵੀ ਰੁਕਾਵਟ ਆਈ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਖਾਸ ਕਰਕੇ ਆਫਤ ਦੀ ਸ਼ੰਕਾ ਵਾਲੇ ਪਿਥੌਰਾਗੜ੍ਹ, ਉੱਤਰਕਾਸ਼ੀ, ਚਮੋਲੀ ਅਤੇ ਰੁਦਰਪ੍ਰਯਾਗ ਜ਼ਿਲਿਆਂ ਸਮੇਤ ਸੂਬੇ ਦੇ ਪਹਾੜੀ ਇਲਾਕਿਆਂ ‘ਚ ਅਗਲੇ 48 ਘੰਟਿਆਂ ‘ਚ ਬਹੁਤ ਭਾਰੀ ਬਾਰਸ਼ ਹੋਣ ਦਾ ਅੰਦਾਜ਼ਾ ਲਗਾਇਆ ਗਿਆ ਹੈ। ਇਥੇ ਭਾਰੀ ਬਾਰਸ਼ ਕਾਰਨ ਹੜ੍ਹ ਆਉਣ, ਬੱਦਲ ਫੱਟਣ ਅਤੇ ਜ਼ਮੀਨ ਵੀ ਖਿਸਕ ਸਕਦੀ ਹੈ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਲੋਕਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਵਿਕਰਮ ਸਿੰਘ ਨੇ ਦੱਸਿਆ ਕਿ ਸਾਨੂੰ ਅਗਲੇ 48 ਘੰਟੇ ਕਾਫੀ ਸਾਵਧਾਨ ਰਹਿਣ ਦੀ ਲੋੜ ਹੈ। ਪਿਥੌਰਾਗੜ੍ਹ, ਉੱਤਰਕਾਸ਼ੀ, ਚਮੋਲੀ ਅਤੇ ਰੁਦਰਪ੍ਰਯਾਗ ਜ਼ਿਲਿਆਂ ‘ਚ ਕੁਝ ਘੰਟਿਆਂ ਦੇ ਅੰਦਰ ਬਹੁਤ ਭਾਰੀ ਬਾਰਸ਼ ਹੋ ਸਕਦੀ ਹੈ। ਉਨ੍ਹਾਂ ਨੇ ਚਾਰਧਾਮ ਯਾਤਰੀਆਂ ਨੂੰ ਮੌਸਮ ਦੀ ਚੇਤਾਵਨੀ ਦਾ ਪਾਲਣ ਕਰਨ ਅਤੇ ਪ੍ਰਸ਼ਾਸਨ ਵਲੋਂ ਜਾਰੀ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਨ ਦੀ ਸਲਾਹ ਦਿੱਤੀ। ਦੇਹਰਾਦੂਨ ਮੌਸਮ ਦਫਤਰ ਦੇ
ਡਾਇਰੈਕਟਰ ਨੇ ਦੱਸਿਆ ਕਿ 18 ਜੁਲਾਈ ਨੂੰ ਮੌਸਮ ਦੀ ਸਥਿਤੀ ‘ਚ ਸੁਧਾਰ ਹੋਣ ਦੀ ਸੰਭਾਵਨਾ ਹੈ। ਰਿਸ਼ੀਕੇਸ਼ ਤੋਂ ਮਿਲੀ ਇਕ ਰਿਪੋਰਟ ‘ਚ ਦੱਸਿਆ ਗਿਆ ਹੈ ਕਿ ਰਾਤ ਭਰ ਹੋਈ ਭਾਰੀ ਬਾਰਸ਼ ਕਾਰਨ ਗੰਗਾ ‘ਚ ਜਲ ਪੱਧਰ ਵਧ ਗਿਆ ਹੈ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *