Breaking News
Home / Breaking News / ਉੱਤਰੀ ਕੈਲੀਫੋਰਨੀਆ ਦੇ ਸਕੂਲ ‘ਚ ਗੋਲੀਬਾਰੀ ਦੌਰਾਨ 5 ਦੀ ਮੌਤ

ਉੱਤਰੀ ਕੈਲੀਫੋਰਨੀਆ ਦੇ ਸਕੂਲ ‘ਚ ਗੋਲੀਬਾਰੀ ਦੌਰਾਨ 5 ਦੀ ਮੌਤ

ਲਾਸ ਏਂਜਲਸ, 15  ਨਵੰਬਰ (ਪੱਤਰ ਪ੍ਰੇਰਕ) : ਅਮਰੀਕਾ ਵਿੱਚ ਹਿੰਸਕ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਅੱਜ ਫਿਰ ਕੈਲੇਫੋਰਨੀਆ ‘ਚ ਇੱਕ ਬੰਦੂਕਧਾਰੀ ਵੱਲੋਂ ਸਕੂਲ ਸਮੇਤ ਕਈ ਇਲਾਕਿਆਂ ‘ਚ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਫਾਇਰਿੰਗ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ। ਪੁਲਿਸ ਨੇ ਹਮਲਾ ਕਰਨ ਵਾਲੇ ਨੂੰ ਮਾਰ ਗਿਰਾਇਆ ਹੈ। ਇਸ ਕਾਤਲ ਦੀ ਪਹਿਚਾਣ ਕੇਵਿਨ ਜਾਨਸਨ ਨੀਲ (43) ਸਾਲ ਵਜੋਂ ਹੋਈ ਹੈ। ਅਮਰੀਕਾ ਵਿੱਚ ਮਹੀਨੇ ਦੇ ਅੰਦਰ-ਅੰਦਰ ਇਹ ਤੀਜਾ ਹਮਲਾ ਹੋਇਆ ਹੈ। ਹਾਸਲ ਜਾਣਕਾਰੀ ਮੁਤਾਬਕ ਜ਼ਖ਼ਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਜਿਨ੍ਹਾਂ ‘ਚ ਤਿੰਨ ਬੱਚੇ ਵੀ ਸ਼ਾਮਲ ਹਨ। ਹਮਲੇ ਦੇ ਇਕ ਚਸ਼ਮਦੀਦ ਨੇ ਦੱਸਿਆ ਕਿ ਉਸ ਨੇ ਤਕਰੀਬਨ 100 ਗੋਲੀਆਂ ਚਲਣ ਦੀ ਆਵਾਜ਼ ਸੁਣੀ। ਪੁਲਸ ਨੇ ਦੱਸਿਆ ਕਿ ਹਮਲਾਵਰ ਨੇ ਪਾਗਲਾਂ ਵਾਂਗ ਅਚਾਨਕ ਫਾਇਰਿੰਗ ਕਰ ਦਿੱਤੀ ਤੇ ਮੌਕੇ ‘ਤੇ ਪਹੁੰਚੀ ਪੁਲਸ ਹੱਥੋਂ ਗੋਲੀ ਲੱਗਣ ਕਾਰਨ ਹਮਲਾਵਰ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਅਜੇ ਦੋਸ਼ੀ ਦੀ ਪਛਾਣ ਜ਼ਾਹਿਰ ਨਹੀਂ ਕੀਤੀ ਹੈ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *