Home / Breaking News / ਕਰਜ਼ਾ ਮੁਆਫ਼ੀ ਬਾਰੇ ਕਿਸਾਨਾਂ ਨੂੰ ਗੁੰਮਰਾਹ ਨਾ ਕਰਨ ਯੂਨੀਅਨ ਆਗੂ: ਕੈਪਟਨ

ਕਰਜ਼ਾ ਮੁਆਫ਼ੀ ਬਾਰੇ ਕਿਸਾਨਾਂ ਨੂੰ ਗੁੰਮਰਾਹ ਨਾ ਕਰਨ ਯੂਨੀਅਨ ਆਗੂ: ਕੈਪਟਨ

ਚੰਡੀਗੜ੍ਹ,23 ਸਤੰਬਰ (ਪੱਤਰ ਪ੍ਰੇਰਕ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੂੰ ਆਖਿਆ ਕਿ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਗਲਤ ਬਿਆਨਬਾਜ਼ੀ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰਨਾ ਬੰਦ ਕੀਤਾ ਜਾਵੇ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ ਕਰਜ਼ਾ ਮੁਆਫੀ ਦੀ ਪ੍ਰਕਿਰਿਆ ਪਹਿਲਾਂ ਹੀ ਆਰੰਭੀ ਹੋਈ ਹੈ।
ਪਟਿਆਲਾ ਦੇ ਬਾਹਰਵਾਰ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਸ਼ੁਰੂ ਕੀਤੇ ਧਰਨੇ ਵਿੱਚ ਇਨ੍ਹਾਂ ਲੀਡਰਾਂ ਨੇ ਦੋਸ਼ ਲਾਇਆ ਸੀ ਕਿ ਸਰਕਾਰ ਦੀ ਕਰਜ਼ਾ ਮੁਆਫੀ ਨਾਲ ਥੋੜ੍ਹੀ ਗਿਣਤੀ ਵਿੱਚ ਕਿਸਾਨਾਂ ਨੂੰ ਲਾਭ ਪਹੁੰਚੇਗਾ ਜਿਸ ਦੇ ਸੰਦਰਭ ਵਿੱਚ ਇਕ ਦਿਨ ਬਾਅਦ ਮੁੱਖ ਮੰਤਰੀ ਨੇ ਇੱਥੋਂ ਜਾਰੀ ਬਿਆਨ ਰਾਹੀਂ ਆਖਿਆ ਕਿ ਸਿਆਸਤ ਤੋਂ ਪ੍ਰੇਰਿਤ ਕਿਸਾਨ ਲੀਡਰ ਉਨ੍ਹਾਂ ਦੀ ਸਰਕਾਰ ਖਿਲਾਫ ਇਹ ਬੇ-ਬੁਨਿਆਦ ਦੋਸ਼ ਲਾ ਰਹੇ ਹਨ। ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ ਅਤੇ ਮੰਤਰੀ ਮੰਡਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਬਹੁਤ ਛੇਤੀ ਨੋਟੀਫਿਕੇਸ਼ਨ ਜਾਰੀ ਹੋਣ ਵਾਲਾ ਹੈ ਅਤੇ ਇਸ ਨਾਲ ਕਰਜ਼ਾ ਲੈਣ ਵਾਲੇ 13 ਲੱਖ ਕਿਸਾਨ ਪਰਿਵਾਰਾਂ ਵਿੱਚੋਂ 10.25 ਲੱਖ ਕਿਸਾਨਾਂ ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 17 ਲੱਖ ਤੋਂ ਵੱਧ ਕਿਸਾਨ ਪਰਿਵਾਰ ਹਨ

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *