Home / Breaking News / ਕਰਜ਼ੇ ਚੁੱਕ ਕੇ ਕੀਤੀ ਜਾ ਰਹੀ ਫ਼ਜ਼ੂਲ ਖ਼ਰਚੀ ਬੰਦ ਕਰ ਕੇ ਸਮਾਜਿਕ ਰਸਮਾਂ ਸਾਦੇ ਢੰਗ ਨਾਲ ਨਿਭਾਈਆਂ ਜਾਣ: ਗਿ. ਗੁਰਬਚਨ ਸਿੰਘ

ਕਰਜ਼ੇ ਚੁੱਕ ਕੇ ਕੀਤੀ ਜਾ ਰਹੀ ਫ਼ਜ਼ੂਲ ਖ਼ਰਚੀ ਬੰਦ ਕਰ ਕੇ ਸਮਾਜਿਕ ਰਸਮਾਂ ਸਾਦੇ ਢੰਗ ਨਾਲ ਨਿਭਾਈਆਂ ਜਾਣ: ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 20 ਅਕਤੂਬਰ (ਗੁਰਦਿਆਲ ਸਿੰਘ) :ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਮੌਕੇ ਮਨੁੱਖਤਾ ਦੇ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉਢੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਜਿਥੇ ਕੌਮ ਦੇ ਨਾਂਅ ਸੰਦੇਸ਼ ਦਿੱਤਾ, ਉਥੇ ਹੀ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਕਥਾਵਾਚਕ ਭਾਈ ਰਣਜੀਤ ਸਿੰਘ ਗੌਹਰ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੱਤੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਂਅ ਦਿੱਤੇ ਸੰਦੇਸ਼ ਵਿਚ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸੁਚੇਤ ਅਤੇ ਸਾਵਧਾਨ ਹੋਣ ਲਈ ਕਿਹਾ, ਉਥੇ ਹੀ ਕੌਮ ਨੂੰ ਨਸ਼ਿਆਂ, ਪਤਿਤਪੁਣੇ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਕਰੜਾ ਸੰਘਰਸ਼ ਵਿਢਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਸੰਦੇਸ਼/ਆਦੇਸ਼ ਦੇ ਬਾਵਜੂਵ ਵੀ ਪਿਛਲੇ ਸਮੇਂ ਵੱਖ-ਵੱਖ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋ ਰਹੀ ਬੇਅਦਬੀ ਰੁਕਣ ਦਾ ਨਾਂਅ ਨਹੀਂ ਲੈ ਰਹੀ।

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *