Breaking News
Home / Breaking News / ਕਰਜ਼ੇ ਦੇ ਸਤਾਏ 2 ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਕਰਜ਼ੇ ਦੇ ਸਤਾਏ 2 ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਭਵਾਨੀਗੜ੍ਹ/ਖਾਲੜਾ, 3 ਜੁਲਾਈ: ਪੰਜਾਬ ਵਿਚ ਅੱਜ ਕਰਜ਼ੇ ਦੇ ਦੈਂਤ ਨੇ 2 ਹੋਰ ਕਿਸਾਨਾਂ ਦੀ ਬਲੀ ਲੈ ਲਈ। ਪਹਿਲਾ ਮਾਮਲਾ ਭਵਾਨੀਗੜ੍ਹ ਨੇੜਲੇ ਪਿੰਡ ਭੱਟੀਵਾਲ ਕਲਾਂ ਦਾ ਹੈ ਜਿਥੇ ਕਿਸਾਨੀ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਨੇ ਘਰ ਵਿੱਚ ਹੀ ਪੱਖੇ ਨਾਲ ਫਾਹ ਲੈ ਲਿਆ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਜੱਗਰ ਸਿੰਘ ਪੁੱਤਰ ਜੰਗ ਸਿੰਘ ਵਾਸੀ ਭੱਟੀਵਾਲ ਕਲਾਂ ਕੋਲ 2 ਕਿਲੇ ਜ਼ਮੀਨ ਸੀ, ਦੇ ਸਿਰ ਕਰੀਬ 4 ਲੱਖ ਰੁਪਏ ਬੈਂਕਾਂ ਦਾ ਕਰਜ਼ਾ ਸੀ। ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਮੰਗਲਵਾਰ ਸਵੇਰੇ ਜੱਗਰ ਸਿੰਘ ਨੇ ਆਪਣੇ ਕਮਰੇ ਵਿੱਚ ਹੀ ਪੱਖੇ ਨਾਲ ਪਰਨਾ ਪਾ ਕੇ ਗਲ ਫਾਹ ਲੈ ਲਿਆ। ਘਟਨਾ ਦਾ ਪਤਾ ਪਰਿਵਾਰ ਨੂੰ ਕੁਝ ਸਮੇਂ ਬਾਅਦ ਲੱਗਿਆ।
ਦੂਜੇ ਪਾਸੇ ਖਾਲੜਾ ਅਧੀਨ ਆਉਂਦੇ ਪਿੰਡ ਰਾਜੋਕੇ ਦੇ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਕੋਈ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਿਸ ਤੇ ਪੁਲਿਸ ਵੱਲੋਂ ਆੜ੍ਹਤੀਏ ਸਮੇਤ ਤਿੰਨ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *