Breaking News
Home / Breaking News / ਕਾਂਗਰਸੀਆਂ ਅਤੇ ਅਕਾਲੀਆਂ ‘ਚ ਝੜਪ, ਪੱਥਰਬਾਜ਼ੀ ‘ਚ ਇਕ ਜ਼ਖ਼ਮੀ

ਕਾਂਗਰਸੀਆਂ ਅਤੇ ਅਕਾਲੀਆਂ ‘ਚ ਝੜਪ, ਪੱਥਰਬਾਜ਼ੀ ‘ਚ ਇਕ ਜ਼ਖ਼ਮੀ

ਲੁਧਿਆਣਾ, 23 ਫਰਵਰੀ (ਪੱਤਰ ਪ੍ਰੇਰਕ) : ਸ਼ਹਿਰ ‘ਚ 24 ਫਰਵਰੀ ਸ਼ਨੀਵਾਰ ਨੂੰ ਹੋਣ ਵਾਲੀਆਂ ਨਗਰ-ਨਿਗਮ ਚੋਣਾਂ ਤੋਂ ਪਹਿਲਾਂ ਹੀ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਘਟਨਾ ਵਾਰਡ ਨੰਬਰ 48 ਦੀ ਸਾਹਮਣੇ ਆਈ ਹੈ, ਜਿੱਥੇ ਕਾਂਗਰਸੀਆਂ ਅਤੇ ਅਕਾਲੀਆਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਹੋਈ ਪੱਥਰਬਾਜ਼ੀ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ। ਜਿਸ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਿਲਹਾਲ ਪੁਲਿਸ ਵਲੋਂ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਚੰਡੀਗੜ੍ਹ ਰੋਡ ‘ਤੇ ਸੈਕਟਰ-32 ਵਿਖੇ ਕਾਂਗਰਸ ਉਮੀਦਵਾਰ ਵਲੋਂ ਕੱਢੇ ਜਾ ਰਹੇ ਰੋਡ ਸ਼ੋਅ ਦੌਰਾਨ ਹੋਏ ਝੜਪ ਹੋ ਗਈ ਸੀ। ਇਸ ਦੌਰਾਨ ਦੂਜੀ ਧਿਰ ਨੇ ਕਾਂਗਰਸੀ ਉਮੀਦਵਾਰ ਵਲੋਂ ਵਰਕਰਾਂ ਨਾਲ ਮਿਲ ਕੇ ਪੋਸਟਰ ਪਾੜਨ, ਹਮਲਾ ਕਰਨ ਅਤੇ ਪੱਗਾਂ ਉਤਾਰਨ ਦੇ ਦੋਸ਼ ਲਗਾਏ ਸਨ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *