Breaking News
Home / Punjab / ਕਾਂਗਰਸ ਤੇ ‘ਆਪ’ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹਿਣ ਪੰਜਾਬ ਵਾਸੀ : ਬਾਦਲ

ਕਾਂਗਰਸ ਤੇ ‘ਆਪ’ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹਿਣ ਪੰਜਾਬ ਵਾਸੀ : ਬਾਦਲ

ਸ੍ਰੀ ਫ਼ਤਿਹਗੜ੍ਹ ਸਾਹਿਬ, 26 ਦਸੰਬਰ (ਹਰਪ੍ਰੀਤ ਕੌਰ ਟਿਵਾਣਾ) : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ  ਅਤੇ ਜਗਤ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਵਿਚ ਲੱਗਣ ਵਾਲਾ ਸਲਾਨਾ ਜੋੜ ਮੇਲ ਅੱਜ ਸਿਆਸੀ ਪਾਰਟੀਆਂ ਦੇ ਨਾਮ ਰਿਹਾ। ਇਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਦੁਨੀਆਂ ਭਰ ਦੇ ਇਤਿਹਾਸ ਵਿਚ ਕੁਰਬਾਨੀਆਂ ਦਾ ਸੁਨਹਿਰੀ ਖ਼ਜ਼ਾਨਾ ਸਿਰਫ ਪੰਜਾਬੀਆਂ ਦੇ ਕੋਲ ਹੈ ਤੇ ਜਿੰਨੀਆਂ ਵੀ ਗੁਰੂਆਂ ਦੀਆਂ ਸ਼ਤਾਬਦੀਆਂ ਮਨਾਈਆਂ ਗਈਆਂ ਤੇ ਮਨਾਈਆਂ ਜਾ ਰਹੀਆਂ ਹਨ,  ਉਹ ਅਕਾਲੀ-ਭਾਜਪਾ ਸਰਕਾਰ ਦੇ ਹਿੱਸੇ ਹੀ ਆਈਆਂ ਹਨ। ਉਨ੍ਹਾਂ ਕਾਂਗਰਸ ਤੇ ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਇਹ ਪਾਰਟੀਆਂ ਕਹਿਣੀ ਤੇ ਕਰਨੀ ਤੋਂ ਬਹੁਤ ਦੂਰ ਹਨ ਤੇ ਜੇਕਰ ਭੁੱਲ ਭੁਲੇਖੇ ਇਨ੍ਹਾਂ ਪਾਰਟੀਆਂ ‘ਚੋਂ ਕਿਸੇ ਇੱਕ ਦੀ ਸਰਕਾਰ ਬਣ ਗਈ ਤਾਂ ਅਕਾਲੀ-ਭਾਜਪਾ ਸਰਕਾਰ ਵਲੋਂ ਜਾਰੀ ਲੋਕ ਪੱਖੀ ਸੁਵਿਧਾਵਾਂ ਤੇ ਕਿਸਾਨਾਂ ਦੀਆਂ ਮੋਟਰਾਂ ਦੇ ਬਿਲ ਇਨ੍ਹਾਂ ਨੇ ਆਉਂਦਿਆਂ ਹੀ ਬੰਦ ਕਰ ਦੇਣੇ ਹਨ ਜਦਕਿ ਪੰਜਾਬ ਤੇ ਪੰਜਾਬੀਆਂ ਦਾ ਭਲਾ ਕੇਵਲ ਤੇ ਕੇਵਲ ਅਕਾਲੀ ਸਰਕਾਰ ਹੀ ਕਰ ਸਕਦੀ ਹੈ। ਇਸ ਮੌਕੇ ‘ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਗਲੀ 2017 ‘ਚ ਅਕਾਲੀ-ਭਾਜਪਾ ਸਰਕਾਰ ਬਣਦਿਆਂ ਹੀ ਪੰਜਾਬ ਦੇ ਸਾਰੇ ਪਿੰਡਾਂ ਵਿਚ ਸੀਵਰੇਜ ਸਿਸਟਮ ਤੇ ਹੋਰ ਸੁਵਿਧਾਵਾਂ ਸ਼ਹਿਰਾਂ ਦੀ ਤਰਜ਼ ‘ਤੇ ਦਿੱਤੀਆਂ ਜਾਣਗੀਆਂ ਤੇ ਹਰ ਪੰਜ ਪਿੰਡਾਂ ਬਾਅਦ ਇੱਕ ਸਕਿੱਲ ਸੈਂਟਰ ਸਥਾਪਤ ਕੀਤਾ ਜਾਵੇਗਾ ਜਿਸ ਵਿਚ ਹਰ ਸਾਲ ਬਾਅਦ ਦੱਸ ਲੱਖ ਨੌਜਵਾਨਾਂ ਨੂੰ ਨੌਕਰੀਯੋਗ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵਾਸਤੇ ਨਵਾਂ ਕਾਨੂੰਨ ਬਣਾਇਆ ਜਾਵੇਗਾ, ਜਿਸ ਵਿਚ ਕਿਸਾਨਾਂ ਨੂੰ ਕਰਜ਼ਾ ਲੈਣ ਦੀ ਲਿਮਟ ਤੈਅ ਕੀਤੀ ਜਾਵੇਗੀ । ਕਾਂਗਰਸ ਪਾਰਟੀ ‘ਤੇ ਵਿਅੰਗ ਕੱਸਦਿਆਂ ਉਨ੍ਹਾਂ ਕਿਹਾ ਕਿ ਇਹ ਬਹੁਤ ਅਫ਼ਸੋਸਨਾਕ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸੀਨੀਅਰ ਕਾਂਗਰਸੀ ਜਿਨ੍ਹਾਂ ਨੇ ਆਪਣੀ ਸਾਰੀ ਉਮਰ ਪੰਜਾਬ ਵਿਚ ਸਿਆਸਤ ਕਰਨ ‘ਤੇ ਲਾ ਦਿੱਤੀ, ਉਹ ਅੱਜ ਇਕ ਬਾਹਰੀ ਵਿਅਕਤੀ (ਪ੍ਰਸ਼ਾਂਤ ਕਿਸ਼ੋਰ ਉਰਫ ਪੀ.ਕੇ) ਨੂੰ 20 ਕਰੋੜ
ਰੁਪਏ ਦੇ ਕੇ ਉਸ ਤੋਂ ਸਿਆਸਤ ਸਿੱਖ ਰਹੇ ਹਨ। ਬਾਦਲ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਕਾਂਗਰਸ ਪਾਰਟੀ ਉਸ ਨੂੰ ਮੁੱਖ ਮੰਤਰੀ ਅਹੁਦੇ ‘ਤੇ ਬੈਠਣ ਵੀ ਦੇਵੇਗੀ ਜਾਂ ਨਹੀਂ। ਉਨ੍ਹਾਂ ਤਨਜ਼ ਕੱਸਿਦਿਆਂ ਕਿਹਾ ਕਿ ‘ਕੌਫੀ ਵਿਚ ਕੈਪਟਨ’ ਦੀ ਅਸਫਲਤਾ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਨੂੰ ‘ਜੇਲ੍ਹ ਵਿਦ ਕੈਪਟਨ’ ਸ਼ੁਰੂ ਕਰਨਾ ਚਾਹੀਦਾ ਹੈ। ਕਾਂਗਰਸ ਪਾਰਟੀ ਖਾਸ ਤੌਰ ‘ਤੇ ਗਾਂਧੀ ਪਰਿਵਾਰ ਨੂੰ ਪੰਜਾਬ ਵਿਰੋਧੀ ਦੱਸਦਿਆਂ ਉਨ੍ਹਾਂ ਸੂਬੇ ‘ਚੋਂ ਕਾਂਗਰਸ ਦੀਆਂ ਜੜ੍ਹਾਂ ਪੁੱਟ ਦੇਣ ਲਈ ਕਿਹਾ।  ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਲੈ ਕੇ ਦਸਮ ਗੁਰੂ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤਕ ਦਾ ਸਫਰ ਸਿੱਖ ਕੌਮ ਦੇ ਇਤਿਹਾਸ ਅੰਦਰ ਅਹਿਮ ਮੁਕਾਮ ਰੱਖਦਾ ਹੈ, ਕਿਉਂਕਿ ਇਨ੍ਹਾਂ ਸ਼ਹਾਦਤਾਂ ਦੀ ਬਦੌਲਤ ਹੀ ਸਿੱਖ ਕੌਮ ਅੰਦਰ ਸੰਗਠਨ ਦੀ ਭਾਵਨਾ ਪ੍ਰਚੰਡ ਹੋਈ। ਸਿੱਖ ਕੌਮ ਦੇ ਇਸ ਮਾਣਮੱਤੇ ਇਤਿਹਾਸ ਨੂੰ ਨੌਜਵਾਨੀ ਦੇ ਰੂਬਰੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਵੱਖ-ਵੱਖ ਯਾਦਗਾਰਾਂ ਦੀ ਉਸਾਰੀ ਕਰਵਾਉਣ ਦਾ ਵਡਮੁੱਲਾ ਉਪਰਾਲਾ ਕੀਤਾ ਹੈ, ਜਿਨ੍ਹਾਂ ਵਿਚ ਛੋਟੇ ਤੇ ਵੱਡੇ ਘੱਲੂਘਾਰੇ ਦੀਆਂ ਯਾਦਗਾਰਾਂ, ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਚੱਪੜਚਿੜੀ, ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਸ਼ੇਸ਼ ਹਨ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਥਕ ਏਕਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਨੂੰ ਕੌਮੀ ਮਸਲਿਆਂ ਤੇ ਇਕਸੁਰ ਤੇ ਇਕਜੁੱਟ ਹੋ ਕੇ ਚੱਲਣ ਦੀ ਵੱਡੀ ਲੋੜ ਹੈ ਤਾਂ ਕਿ ਸਿੱਖ ਮਸਲਿਆਂ ਦਾ ਮਿਲ ਬੈਠ ਕੇ ਹੱਲ ਲੱਭਿਆ ਜਾ ਸਕੇ। ਇਸ ਮੌਕੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ, ਮੈਂਬਰ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ,  ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਸਮੂਹ ਅਕਾਲੀਆਂ ਨੂੰ ਸੱਦਾ ਦਿੱਤਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਲਗਾਤਾਰ ਤੀਜੀ ਵਾਰ ਜਿੱਤ ਲਈ ਸਾਰਿਆਂ ਨੂੰ ਦਿਨ-ਰਾਤ ਇਕ ਕਰ ਦੇਣਾ ਚਾਹੀਦਾ ਹੈ ਅਤੇ ਉਦੋਂ ਤੱਕ ਦਮ ਨਾ ਲਿਓ ਜਦੋਂ ਤੱਕ ਪੰਜਾਬ ਫਤਿਹ ਨਹੀਂ ਕਰ ਲਿਆ ਜਾਂਦਾ। ਇਸ ਮੋਕੇ ਹੋਰਨਾਂ ਤੋਂ ਇਲਾਵਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਸ. ਦੀਦਾਰ ਸਿੰਘ ਭੱਟੀ,  ਬਸੀ ਪਠਾਣਾਂ ਦੇ ਹਲਕਾ ਇੰਚਾਰਜ ਸ. ਦਰਬਾਰਾ ਸਿੰਘ ਗੁਰੂ, ਅਮਲੋਹ ਦੇ ਹਲਕਾ ਇੰਚਾਰਜ ਸ੍ਰੀ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ. ਸਵਰਨ ਸਿੰਘ ਚਨਾਰਥਲ, ਜ਼ਿਲ੍ਹਾ ਪ੍ਰਧਾਨ ਸ. ਰਣਜੀਤ ਸਿੰਘ ਲਿਬੜਾ, ਸ੍ਰੀ ਅਜੇ ਸਿੰਘ ਲਿਬੜਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਪ੍ਰਦੀਪ ਗਰਗ, ਐਸ.ਜੀ.ਪੀ.ਸੀ. ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ ਅਤੇ ਸ੍ਰੀ ਅੰਮ੍ਰਿਤਪਾਲ ਸਿੰਘ ਰਾਜੂ ਨੇ ਵੀ ਸੰਬੋਧਨ ਕੀਤਾ। ਇਸ ਸ਼ਹੀਦੀ ਕਾਨਫਰੰਸ ਵਿੱਚ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਵਿਧਾਇਕ ਬਸੀ ਪਠਾਣਾਂ ਜਸਟਿਸ ਨਿਰਮਲ ਸਿੰਘ, ਸਾਬਕਾ ਮੰਤਰੀ ਸ. ਰਣਧੀਰ ਸਿੰਘ ਚੀਮਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਬਲਜੀਤ ਸਿੰਘ ਭੁੱਟਾ, ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਗੁਰਵਿੰਦਰ ਸਿੰਘ ਭੱਟੀ, ਬੀਬੀ ਮਨਜੀਤ ਕੌਰ ਕਾਲੇਮਾਜਰਾ, ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ, ਸ. ਰਣਜੀਤ ਸਿੰਘ ਤਲਵੰਡੀ, ਸ. ਸਤਬੀਰ ਸਿੰਘ ਖਟੜਾ, ਸ. ਉਜਾਗਰ ਸਿੰਘ ਬਡਾਲੀ, ਕ੍ਰਿਪਾਲ ਸਿੰਘ ਸੇਠੀ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਗੁਰਮੀਤ ਸਿੰਘ ਚੀਮਾ, ਮੱਖਣ ਸਿੰਘ ਲਾਲਕਾ, ਸ. ਸ਼ਰਨਜੀਤ ਸਿੰਘ ਚਨਾਰਥਲ, ਸ. ਸਰਬਜੀਤ ਸਿੰਘ ਝਿੰਜਰ, ਸ. ਇੰਦਰਮੋਹਨ ਸਿੰਘ ਬਜਾਜ, ਸ. ਗੁਰਪ੍ਰੀਤ ਸਿੰਘ ਸੋਨੂੰ ਚੀਮਾ, ਸ. ਗੁਰਜੀਤ ਸਿੰਘ ਚੀਮਾ, ਰਸ਼ਪਿੰਦਰ ਸਿੰਘ ਢਿੱਲੋਂ, ਰੂਪੀ ਵਿਰਕ, ਗੁਰਚਰਨ ਸਿੰਘ ਹਰਬੰਸਪੁਰਾ, ਮਲਕੀਤ ਸਿੰਘ ਮਠਾੜੂ, ਸ. ਰਣਧੀਰ ਸਿੰਘ ਰੱਖੜਾ,  ਸੁਰਿੰਦਰ ਸਿੰਘ ਪਹਿਲਵਾਨ, ਚੇਅਰਮੈਨ ਭੁਪਿੰਦਰ ਸਿੰਘ ਹੰਸ, ਰਣਬੀਰ ਸਿੰਘ ਬੀਬੀਪੁਰ, ਨਰਦੇਵ ਸਿੰਘ ਆਕੜੀ, ਸੁਖਜੀਤ ਸਿੰਘ ਬਘੌਰਾ, ਹਰਵਿੰਦਰ ਸਿੰਘ ਬੱਬਲ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਵਰਕਰ ਤੇ ਪਤਵੰਤੇ ਹਾਜਰ ਸਨ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *