Home / Breaking News / ਕਾਂਗਰਸ ਦਾ ਸਥਾਪਨਾ ਦਿਵਸ ਮਨਾਇਆ ਭਾਜਪਾ ਸਿਆਸੀ ਫ਼ਾਇਦੇ ਲਈ ਲੈਂਦੀ ਹੈ ਝੂਠ ਦਾ ਸਹਾਰਾ: ਰਾਹੁਲ

ਕਾਂਗਰਸ ਦਾ ਸਥਾਪਨਾ ਦਿਵਸ ਮਨਾਇਆ ਭਾਜਪਾ ਸਿਆਸੀ ਫ਼ਾਇਦੇ ਲਈ ਲੈਂਦੀ ਹੈ ਝੂਠ ਦਾ ਸਹਾਰਾ: ਰਾਹੁਲ

ਨਵੀਂ ਦਿੱਲੀ, 28 ਦਸੰਬਰ (ਪੱਤਰ ਪ੍ਰੇਰਕ) :ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਭਾਜਪਾ ‘ਤੇ ਨਿਸ਼ਾਨਾ ਲਾਉਂਦਿਆਂ ਇਲਜ਼ਾਮ ਲਾਇਆ ਕਿ ਭਾਜਪਾ ਦੇਸ਼ ਦੇ ਸੰਵਿਧਾਨ ‘ਤੇ ਹਮਲਾ ਕਰ ਰਹੀ ਹੈ। ਰਾਜਨੀਤਕ ਫਾਇਦੇ ਲਈ ਝੂਠ ਦਾ ਸਹਾਰਾ ਵੀ ਲੈਂਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦਾ ਮੁੱਖ ਸਿਧਾਂਤ ਸੱਚ ਹੈ। ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਵੀਰਵਾਰ ਨੂੰ ਕਾਂਗਰਸ ਦੇ ਮੁੱਖ ਦਫਤਰ ਵਿੱਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਪਾਰਟੀ ਨੂੰ ਨੁਕਸਾਨ ਹੋਵੇ ਜਾਂ ਚੋਣਾਂ ਵਿੱਚ ਹਰ ਦਾ ਸਾਹਮਣਾ ਕਰਨਾ ਪਾਵੇ ਪਰ ਉਹ ਸੱਚ ਦਾ ਸਾਥ ਨਹੀਂ ਛੱਡੇਗੀ। ਪਾਰਟੀ ਪ੍ਰਧਾਨ ਨੇ ਕਿਹਾ, “ਭਾਜਪਾ ਵੱਲੋਂ ਸੰਵਿਧਾਨ ‘ਤੇ ਹਮਲਾ ਕੀਤਾ ਜਾ ਰਿਹਾ ਹੈ। ਸੰਵਿਧਾਨ ਦੀ ਰੱਖਿਆ ਕਰਨਾ, ਹਰ ਵਿਅਕਤੀ ਦੇ ਭਵਿੱਖ ਦੀ ਰਾਖੀ ਕਰਨਾ ਸਾਡਾ ਮੁਢਲਾ ਫਰਜ਼ ਹੈ। ਉਨ੍ਹਾਂ ਕਾਂਗਰਸ ਦੇ ਗੌਰਵਮਈ ਇਤਿਹਾਸ ਦੀ ਚਰਚਾ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਵਿਚਾਰ ਸੱਚ ਹੈ ਤੇ ਅਸੀਂ ਇਸ ਲਈ ਲੜਦੇ ਰਹਾਂਗੇ।”

About admin

Check Also

ਕਰਜ਼ ਮੁਆਫ਼ ਕਰਨ ਨਾਲ ਕਿਸਾਨਾਂ ਨੂੰ ਨਹੀਂ ਹੋਇਆ ਕੋਈ ਲਾਭ

ੰਚਡੀਗੜ੍ਹ,  20 ਜੁਲਾਈ: ਭਾਵੇਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕ੍ਰਿਆ …

Leave a Reply

Your email address will not be published. Required fields are marked *