Home / Breaking News / ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਰਾਹੁਲ ਗਾਂਧੀ

ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਰਾਹੁਲ ਗਾਂਧੀ

ਨਵੀਂ ਦਿੱਲੀ, 11 ਦਸੰਬਰ (ਅੰਮ੍ਰਿਤਪਾਲ ਸਿੰਘ) :  ਕਾਂਗਰਸ ਦੇ ਉੱਪ ਪ੍ਰਧਾਨ ਰਾਹੁਲ ਗਾਂਧੀ ਨੂੰ ਪਾਰਟੀ ਦਾ ਬਿਨਾਂ ਵਿਰੋਧ ਤਰੀਕੇ ਨਾਲ ਸੋਮਵਾਰ ਨੂੰ ਪਾਰਟੀ ਦਾ ਪ੍ਰਧਾਨ ਚੁਣ ਲਿਆ ਗਿਆ।
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਨੂੰ ਕਾਗਰਸ ਦੇ ਕੌਮੀ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਇਸ ਅਹੁਦੇ ਲਈ ਸਿਰਫ ਰਾਹੁਲ ਨੇ ਹੀ ਨਾਮਜ਼ਦਗੀ ਪੱਤਰ ਭਰਿਆ ਸੀ। ਰਾਹੁਲ ਦੇ ਸਾਰੇ 89 ਨਾਮਜ਼ਦਗੀ ਪੱਤਰ ਸਹੀ ਪਾਏ ਗਏ। ਰਾਹੁਲ ਦੇ 16 ਦਸੰਬਰ ਨੂੰ ਕਾਂਗਰਸ ਪ੍ਰਧਾਨ ਦੇ ਤੌਰ ‘ਤੇ ਅਹੁਦਾ ਸੰਭਾਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਾਰਟੀ ‘ਚ ਪੀੜ੍ਹੀਗਤ ਤਬਦੀਲੀ ਵੀ ਹੋ ਗਈ। ਰਾਹੁਲ ਆਪਣੀ ਮਾਂ ਸੋਨੀਆ ਗਾਂਧੀ ਦੀ ਜਗ੍ਹਾ ਪ੍ਰਧਾਨ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣਗੇ।

About admin

Check Also

100 ਰੁਪਏ ਦੇ ਨਵੇਂ ਨੋਟ ਦੀ ਛਪਾਈ ਸ਼ੁਰੂ

ਨਵੀਂ ਦਿੱਲੀ, 19 ਜੁਲਾਈ: ਰਿਜ਼ਰਵ ਬੈਂਕ ਆਫ ਇੰਡੀਆ ਨੇ 100 ਰੁਪਏ ਦੇ ਨਵੇਂ ਨੋਟ ਦੀ …

Leave a Reply

Your email address will not be published. Required fields are marked *