Breaking News
Home / Breaking News / ਕਾਬੁਲ ‘ਚ ਆਤਮਘਾਤੀ ਹਮਲੇ ਦੌਰਾਨ 41 ਮਰੇ

ਕਾਬੁਲ ‘ਚ ਆਤਮਘਾਤੀ ਹਮਲੇ ਦੌਰਾਨ 41 ਮਰੇ

ਆਈ.ਐਸ. ਨੇ ਲਈ ਧਮਾਕੇ ਦੀ ਜ਼ਿੰਮੇਵਾਰੀ

ਕਾਬੁਲ , 28 ਦਸੰਬਰ (ਪੱਤਰ ਪ੍ਰੇਰਕ) : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਵੀਰਵਾਰ ਦੇ ਧਮਾਕਿਆਂ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਨੇ ਲਈ ਹੈ। ਇਸਲਾਮਿਕ ਸਟੇਟ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਰਾਜਧਾਨੀ ਦੇ ਕੇਂਦਰ ਨੂੰ ਨਿਸ਼ਾਨਾ ਬਣਾ ਕੇ ਤਿੰਨ ਆਤਮਘਾਤੀ ਧਮਾਕੇ ਕੀਤੇ ਸਨ। ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਮਸਜਿਦ ਅਤੇ ਇਕ ਮੀਡੀਆ ਆਊਟਲੇਟ ਨੇੜੇ ਧਮਾਕੇ ਹੋਏ, ਜਿਨ੍ਹਾਂ ‘ਚ 41 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਧਮਾਕਿਆਂ ਤੋਂ ਬਾਅਦ ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ਕਿਹਾ ਕਿ ਇਹ ਹਮਲਾ ਟੇਬਿਆਨ ਸੱਭਿਆਚਾਰਕ ਕੇਂਦਰ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ।ਧਮਾਕੇ ਉਸ ਸਮੇਂ ਹੋਏ ਜਦੋਂ ਉੱਥੇ ਅਫਗਾਨਿਸਤਾਨ ‘ਤੇ ਸਾਬਕਾ ਸੋਵੀਅਤ ਯੂਨੀਅਨ ਦੇ ਹਮਲੇ ਦੇ 38 ਸਾਲ ਪੂਰੇ ਹੋਣ ਦੇ ਮੌਕੇ ‘ਤੇ ਇਕ ਪ੍ਰੋਗਰਾਮ ਚੱਲ ਰਿਹਾ ਸੀ। ਇਹ ਕੇਂਦਰ ਅਫਗਾਨ ਵੋਇਸ ਏਜੰਸੀ ਨੇੜੇ ਹੈ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *