Home / Breaking News / ਕੁਪਵਾੜਾ ਮੁਕਾਬਲੇ ‘ਚ ਫ਼ੌਜ ਦਾ ਕਮਾਂਡੋ ਸ਼ਹੀਦ

ਕੁਪਵਾੜਾ ਮੁਕਾਬਲੇ ‘ਚ ਫ਼ੌਜ ਦਾ ਕਮਾਂਡੋ ਸ਼ਹੀਦ

ਸ੍ਰੀਨਗਰ, 11 ਜੁਲਾਈ: ਉੱਤਰੀ ਕਸ਼ਮੀਰ ‘ਚ ਕੁਪਵਾੜਾ ਜ਼ਿਲ੍ਹੇ ਦੇ ਕੰਡੀ ਜੰਗਲ ਖੇਤਰ ‘ਚ ਅੱਤਵਾਦੀਆਂ ਅਤੇ ਫੌਜ ਦੇ ਵਿਚਕਾਰ ਮੁਕਾਬਲਾ ਸ਼ੁਰੂ ਹੋਇਆ, ਜਿਸ ਦੌਰਾਨ ਇਸ ‘ਚ ਫੌਜ ਦਾ ਇਕ ਕਮਾਂਡੋ ਸ਼ਹੀਦ ਹੋ ਗਿਆ ਅਤੇ ਇਕ ਹੋਰ ਜ਼ਖਮੀ ਹੋਣ ਦੀ ਖ਼ਬਰ ਹੈ। ਫੌਜ ਦੇ ਇਕ ਅਧਿਕਾਰੀ ਨੇ ਕਿਹਾ ਕਿ ਕੰਡੀ ਖੇਤਰ ਦੇ ਸਦੁਗੰਗਾ ਜੰਗਲਾਂ ‘ਚ ਮੁਕਾਬਲੇ ਦੌਰਾਨ ਅੱਜ ਦੁਪਹਿਰ ਨੂੰ ਫੌਜ ਦਾ ਇਕ ਜਵਾਨ ਮੁਕੁਲ ਮੀਨਾ ਗੋਲੀ ਲੱਗਣ ਨਾਲ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਜ਼ਖਮੀ ਸੈਨਿਕ ਨੂੰ ਤੁਰੰਤ ਫੌਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਮੁਕਾਬਲੇ ਦੌਰਾਨ ਇਕ ਹੋਰ ਸੈਨਿਕ ਜ਼ਖਮੀ ਹੋਣ ਦੀ ਖ਼ਬਰ ਹੈ, ਹਾਲਾਂਕਿ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਸੇ ਦੌਰਾਨ ਸ਼ੋਪੀਆਂ ‘ਚ ਅੱਜ ਇਕ ਰਿਹਾਇਸ਼ੀ ਸਥਾਨ ‘ਚ ਹੋਏ ਬੰਬ ਧਮਾਕੇ ਵਿਚ ਇਕ ਬੱਚੇ ਦੀ ਮੌਤ ਹੋ ਗਈ ਹੈ ਤੇ 4 ਹੋਰ ਬੱਚੇ ਜ਼ਖਮੀ ਹੋਏ ਹਨ। ਇਹ ਧਮਾਕਾ ਸ਼ੋਪੀਆਂ ਦੇ ਮੀਮਾਂਨਦਾਰ ‘ਚ

 

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *