Breaking News
Home / Breaking News / ਕੁਲਦੀਪ ਨਈਅਰ ਤੋਂ ਸਨਮਾਨ ਵਾਪਸ ਲੈਣ ਦਾ ਫ਼ੈਸਲ

ਕੁਲਦੀਪ ਨਈਅਰ ਤੋਂ ਸਨਮਾਨ ਵਾਪਸ ਲੈਣ ਦਾ ਫ਼ੈਸਲ

ਫਤਹਿਗੜ੍ਹ ਸਾਹਿਬ, 10 ਅਕਤੂਬਰ (ਚੜ੍ਹਦੀਕਲਾ ਬਿਊਰੋ) : ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਨੇ ਅੱਜ ਅਹਿਮ ਫੈਸਲੇ ਕਰਦਿਆਂ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਅਜਾਇਬ ਘਰ ਬਣਾਉਣ ਦਾ ਫੈਸਲਾ ਕੀਤਾ ਉਥੇ ਹੀ ਸ੍ਰੀ ਨਨਕਾਣਾ ਸਾਹਿਬ ਵਿਖੇ ਬੱਚਿਆਂ ਨੂੰ ਗੁਰਮਤਿ ਸੰਗੀਤ ਦੀ ਸਿਖਲਾਈ ਦੇਣ ਲਈ ਭਾਈ ਮਰਦਾਨਾ ਜੀ ਦੇ ਨਾਮ ‘ਤੇ ਗੁਰਬਾਣੀ ਸੰਗੀਤ ਅਕੈਡਮੀ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਪ੍ਰਤੀ ਮੰਦਭਾਸ਼ਾ ਲਿਖਣ ਵਾਲੇ ਲੇਖਕ ਕੁਲਦੀਪ ਨਈਅਰ ਦਾ ਸਨਮਾਨ ਵਾਪਸ ਲੈਣ ਦਾ ਵੀ ਫੈਸਲਾ ਕੀਤਾ ਗਿਆ। ਮੀਟਿੰਗ ਦੀ ਅਰੰਭਤਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਕੀਤੀ ਅਰਦਾਸ ਨਾਲ ਹੋਈ।
ਇਕੱਤਰਤਾ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲਏ ਗਏ ਫੈਸਲਿਆਂ ਸਬੰਧੀ ਦੱਸਿਆ ਕਿ 2019 ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪੱਧਰ ‘ਤੇ ਮਨਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *