Home / Breaking News / ਕੇਂਦਰੀ ਸਕੀਮਾਂ ਜ਼ਮੀਨੀ ਪੱਧਰ ‘ਤੇ ਲਾਗੂ ਕੀਤੀਆਂ ਜਾਣ: ਹਰਸਿਮਰਤ ਬਾਦਲ

ਕੇਂਦਰੀ ਸਕੀਮਾਂ ਜ਼ਮੀਨੀ ਪੱਧਰ ‘ਤੇ ਲਾਗੂ ਕੀਤੀਆਂ ਜਾਣ: ਹਰਸਿਮਰਤ ਬਾਦਲ

ਫ਼ਿਰੋਜ਼ਪੁਰ, 26 ਫਰਵਰੀ (ਤਿਵਾੜੀ) : ਭਾਰਤ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਵਿਕਾਸ ਪੱਖੋਂ ਪੱਛੜੇ ਦੇਸ਼ ਦੇ 115 ਜ਼ਿਲ੍ਹਿਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ ਤਾਂ ਜੋ ਇਨ੍ਹਾਂ ਦਾ ਪੱਛੜਾਪਨ ਦੂਰ ਕਰਕੇ ਲੋਕਾਂ ਦੇ ਜੀਵਨ ਪੱਧਰ ਨੂੰ ਵਧੀਆ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਕੀਤਾ। ਕੇਂਦਰੀ ਮੰਤਰੀ ਮੈਡਮ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ. ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਵੱਲੋਂ ਦੇਸ਼ ਦੇ ਸਭ ਤੋਂ ਪੱਛੜੇ ਜ਼ਿਲ੍ਹਿਆਂ ਦੇ ਵਿਕਾਸ ਨੂੰ 2022 ਤੱਕ ਮੁਕੰਮਲ ਕਰਨ ਦੀ ਯੋਜਨਾ ਬਣਾਈ ਹੈ ਤੇ ਪ੍ਰਧਾਨ ਮੰਤਰੀ ਖ਼ੁਦ ਇਸ ਕੰਮ ਦਾ ਰੀਵਿਊ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕੀਤੇ ਸਰਵੇ ਵਿਚ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਦਾ ਸ਼ੁਮਾਰ ਪੱਛੜੇ ਜ਼ਿਲ੍ਹਿਆਂ ਵਿਚ ਹੋਇਆ ਹੈ ਤੇ ਭਾਰਤ ਸਰਕਾਰ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ, ਸਿਹਤ, ਖੇਤੀਬਾੜੀ, ਹੁਨਰ ਵਿਕਾਸ, ਰੁਜ਼ਗਾਰ ਸਮੇਤ ਹੋਰ ਖੇਤਰਾਂ ਵਿਚ ਸੁਧਾਰ ਤੋਂ ਇਲਾਵਾ ਇਨ੍ਹਾਂ ਖੇਤਰਾਂ ਵਿਚ ਵਿਕਾਸ ਨੂੰ

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *