Home / Breaking News / ਕੇਂਦਰ ਵੱਲੋਂ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਲਈ 500 ਕਰੋੜ ਰੁਪਏ ਜਾਰੀ : ਸਿੱਧ

ਕੇਂਦਰ ਵੱਲੋਂ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਲਈ 500 ਕਰੋੜ ਰੁਪਏ ਜਾਰੀ : ਸਿੱਧ

ਅੰਮ੍ਰਿਤਸਰ , 6 ਜਨਵਰੀ (ਗੁਰਦਿਆਲ ਸਿੰਘ) :ਸ੍ਰ. ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਅੱਜ ਆਪਣੀ ਰਿਹਾਇਸ ‘ਤੇ ਪ੍ਰੈਸ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਸਮਾਰਟ ਸਿਟੀ ਬਣਾਉਣ ਲਈ ਕੇਂਦਰ ਵਲੋਂ 500 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ,ਜਿਨ੍ਹਾਂ ਵਿਚੋਂ ਲੁਧਿਆਣੇ ਲਈ 200 ਕਰੋੜ ਰੁਪਏ, ਅੰਮ੍ਰਿਤਸਰ ਅਤੇ ਜਲੰਧਰ ਲਈ 150-150 ਕਰੋੜ ਰੁਪਏ ਜਾਰੀ ਕੀਤੇ ਹਨ।
ਸ: ਸਿੱਧੂ ਨੇ ਦੱਸਿਆ ਕਿ ਬੀਤੀ ਸ਼ਾਮ ਦਿੱਲੀ ਤੋ ਆਈ ਟੀਮ ਦੇ ਨਾਲ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਕੇਂਦਰ ਸਰਕਾਰ ਦੇ ਸ਼ਹਿਰੀ ਵਿਕਾਸ ਵਿਭਾਗ ਦੇ ਅਧੀਨ ਸਕੱਤਰ ਡਾ: ਸਮੀਰ ਸ਼ਰਮਾ ਵੱਖ ਵੱਖ ਕੰਮਾਂ ਲਈ ਨਿਯੁਕਤ ਕੀਤੇ ਗਏ ਸਲਾਹਕਾਰ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਕੋਲੋਂ 50 ਕਰੋੜ ਰੁਪਏ ਦਾ ਹਿੱਸਾ ਪਾ ਕੇ ਕੇਦਰ ਕੋਲਂੋ 500 ਕਰੋੜ ਰੁਪਏ ਪ੍ਰਾਪਤ ਕੀਤੇ ਹਨ। ਇੰਨਾਂ੍ਹ ਪੈਸਿਆਂ ਦੇ ਨਾਲ ਸ਼ਹਿਰਾਂ ਦਾ ਸੀਵਰੇਜ ਸਿਸਟਮ ਅਤੇ ਪੀਣ ਵਾਲੀ ਪਾਣੀ ਦੀ ਸਮੱਸਿਆ ਹੱਲ ਹੋ ਸਕੇਗੀ ਅਤੇ ਸ਼ਹਿਰੀ ਲੋਕਾਂ ਨੂੰ ਪੀਣ ਲਈ ਨਹਿਰੀ ਪਾਣੀ ਮੁਹੱਈਆ ਹੋ ਸਕੇਗਾ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *