Home / Delhi / ਕੇਂਦਰ ਵੱਲੋਂ ’84 ਸਿੱਖ ਨਸਲਕੁਸ਼ੀ ਪੀੜਤਾਂ ਨੂੰ ਮੁਆਵਜ਼ੇ ਦਾ ਐਲਾਨ

ਕੇਂਦਰ ਵੱਲੋਂ ’84 ਸਿੱਖ ਨਸਲਕੁਸ਼ੀ ਪੀੜਤਾਂ ਨੂੰ ਮੁਆਵਜ਼ੇ ਦਾ ਐਲਾਨ

ਨਵੀਂ ਦਿੱਲੀ, 3 ਮਈ (ਚ.ਨ.ਸ.) : ਕੇਂਦਰ ਸਰਕਾਰ ਸਿੱਖ ਕਤਲੇਆਮ ਦੇ ਪੂਰੇ ਦੇਸ ‘ਚ ਰਹਿੰਦੇ ਪੀੜਤ 1020 ਸਿੱਖ ਪਰਿਵਾਰਾਂ ਨੂੰ ਦੋ ਲੱਖ ਰੁਪਇਆ ਮਾਲੀ ਮਦਦ ਦੇਵੇਗੀ। ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਇਸ ਮਾਲੀ ਮਦਦ ਨੂੰ ਗ੍ਰਹਿ ਮੰਤਰਾਲੇ ਵੱਲੋਂ ਮਨਜ਼ੂਰੀ ਦਿੱਤੀ ਹੈ। ਇਹ ਕੇਸ ਵਿਸ਼ੇਸ਼ ਤੌਰ ‘ਤੇ ਵਿਚਾਰੇ ਗਏ ਹਨ। ਦਰਅਸਲ ਗ੍ਰਹਿ ਮੰਤਰਾਲੇ ਨੇ ਇਹ ਫੈਸਲਾ ਸਾਬਕਾ ਜੱਜ ਜੀ.ਪੀ. ਮਾਥੁਰ ਕਮੇਟੀ ਵੱਲੋਂ ਦਿੱਤੀਆਂ ਸਲਾਹਾਂ ਤੋਂ ਬਾਅਦ ਲਿਆ ਹੈ। ਕੇਂਦਰ ਸਰਕਾਰ ਨੇ ਇਹ ਸਕੀਮ ਪ੍ਰਭਾਵਿਤ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਸਥਾਪਤ ਕਰਨ ਲਈ ਦਿੱਤੀ ਹੈ। ਸਰਕਾਰ ਨੇ ਕਿੱਤਾ ਵਿਕਾਸ ਮੰਤਰਾਲੇ ਤੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਵਿਸ਼ੇਸ਼ ਸਕੀਮ ਲਾਗੂ ਕਰਨ ਨੂੰ ਕਿਹਾ ਹੈ। ਦੱਸਣਯੋਗ ਹੈ ਕਿ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 1984 ਵਿੱਚ ਸਿੱਖ ਕਤਲੇਆਮ ਹੋਇਆ ਹੈ। ਇਹ ਕਤਲੇਆਮ ਦਿੱਲੀ ਦੇ ਨਾਲ ਨਾਲ ਹੋਰ ਸ਼ਹਿਰਾਂ ‘ਚ ਵੀ ਹੋਇਆ ਸੀ। ਇਸ ਕਤਲੇਆਮ ‘ਚ ਸਰਕਾਰੀ ਅੰਕੜਿਆਂ ਮੁਤਾਬਕ 3325 ਸਿੱਖ ਕਤਲ ਕੀਤੇ ਗਏ ਸਨ। ਇਕੱਲੀ ਦਿੱਲੀ ‘ਚ 2773 ਸਿੱਖ ਮਾਰੇ ਗਏ ਸਨ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼,ਹਰਿਆਣਾ, ਮੱਧ ਪ੍ਰਦੇਸ, ਮਹਾਰਾਸ਼ਟਰ ਤੇ ਹੋਰ ਰਾਜਾਂ ‘ਚ ਕਤਲੇਆਮ ਹੋਇਆ ਸੀ। ਇਸ ਕਤਲੇਆਮ ਦੇ ਮਾਮਲੇ ‘ਚ ਹੁਣ  ਤੱਥ ਬਹੁਤ ਸਾਰੇ ਜਾਂਚ ਕਮਿਸ਼ਨ ਬੈਠ ਚੁੱਕੇ ਹਨ ਤੇ ਬਹੁਤ ਸਾਰੇ ਲੋਕਾਂ ਨੂੰ ਮੁਆਵਜ਼ਾ ਵੀ ਮਿਲਿਆ ਹੈ ਪਰ ਇਸ ਮਾਮਲੇ ‘ਚ ਅਜੇ ਤੱਕ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ ਹੈ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *