Home / Breaking News / ਕੇਂਦਰ ਸਰਕਾਰ ਨੇ ਪੈਟਰੋਲੀਅਮ ਦੀਆਂ ਕੀਮਤਾਂ ‘ਤੇ ਸੱਦੀ ਮੀਟਿੰਗ

ਕੇਂਦਰ ਸਰਕਾਰ ਨੇ ਪੈਟਰੋਲੀਅਮ ਦੀਆਂ ਕੀਮਤਾਂ ‘ਤੇ ਸੱਦੀ ਮੀਟਿੰਗ

ਨਵੀਂ ਦਿੱਲੀ, 13 ਸਤੰਬਰ (ਪੱਤਰ ਪ੍ਰੇਰਕ) : ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਰੋਜ਼ਾਨਾ ਕੀਮਤਾਂ ਵੱਧ ਰਹੀਆਂ ਹਨ। ਮੁੰਬਈ-ਦਿੱਲੀ ‘ਚ ਪੈਟਰੋਲ ਦੀਆਂ ਕੀਮਤਾਂ 3 ਸਾਲਾਂ ਦੇ ਉੱਚੇ ਪੱਧਰ ‘ਤੇ ਪਹੁੰਚ ਗਈਆਂ ਹਨ। ਮੁੰਬਈ ‘ਚ ਪੈਟਰੋਲ ਦੀ ਕੀਮਤ 80 ਰੁਪਏ ਪ੍ਰਤੀ ਲੀਟਰ ਤਕ ਪਹੁੰਚ ਗਈ ਹੈ। ਉੱਥੇ ਹੀ, ਪੰਜਾਬ ‘ਚ ਕੀਮਤਾਂ 75 ਰੁਪਏ ਤੋਂ ਪਾਰ ਹੋ ਗਈਆਂ ਹਨ। ਕੱਚੇ ਤੇਲ ‘ਚ ਕਮਜ਼ੋਰੀ ਅਤੇ ਰੁਪਏ ‘ਚ ਮਜ਼ਬੂਤੀ ਤੋਂ ਬਾਅਦ ਜਿਸ ਤਰ੍ਹਾਂ ਨਾਲ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ, ਤੇਲ ਮੰਤਰਾਲੇ ਨੇ ਇਸ ਨੂੰ ਲੈ ਕੇ ਐਮਰਜੈਂਸੀ ਬੈਠਕ ਸੱਦੀ ਹੈ। ਬੈਠਕ ‘ਚ ਕੀਮਤਾਂ ਦੀ ਸਮੀਖਿਆ ਕੀਤੀ ਜਾਵੇਗੀ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *