Home / Punjab / ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣਨ ਦੇ ਚਾਹਵਾਨ : ਕੈਪ. ਅਮਰਿੰਦਰ ਸਿੰਘ

ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣਨ ਦੇ ਚਾਹਵਾਨ : ਕੈਪ. ਅਮਰਿੰਦਰ ਸਿੰਘ

ਚੰਡੀਗੜ੍ਹ, 30 ਦਸੰਬਰ (ਚ.ਨ.ਸ.) :ਪੰਜਾਬ ਸੂਬਾਈ ਕਾਂਗਰਸ ਕਮੇਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ‘ਆਪ’ ਨੇਤਾ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਨਾਲ ਜੁੜੇ ਅਹਿਮ ਮਸਲਿਆਂ ‘ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਸਿਰਫ ਸਸਤੀ ਲੋਕਪ੍ਰਿਯਤਾ ਹਾਸਲ ਕਰਨ ਲਈ ਝੂਠੀ ਬਿਆਨਬਾਜ਼ੀ ਨਾ ਕਰਨ। ਕੇਜਰੀਵਾਲ ਨੂੰ  ਸੂਬਾ ਵਿਧਾਨ ਸਭਾ ਚੋਣਾਂ ਵਿਚ ਆਪਣੀ ਹਾਰ ਪ੍ਰਤੱਖ ਨਜ਼ਰ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ‘ਤੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ‘ਤੇ ਨਜ਼ਰ ਰੱਖਣ ਦਾ ਦੋਸ਼ ਲਗਾਉਂਦਿਆਂ ਉਨ੍ਹਾਂ ਕੋਲੋਂ ਪੁੱਛਿਆ ਕਿ ਅਜੇ ਤੱਕ ਕੇਜਰੀਵਾਲ ਨੇ ਪੰਜਾਬ ਵਿਚ ਆਪਣੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਦਾ ਐਲਾਨ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜਾਣਬੁੱਝ ਕੇ ਇਸ ਮੁੱਦੇ ‘ਤੇ ਕੁਝ ਨਹੀਂ ਬੋਲ ਰਹੇ। ਕੇਜਰੀਵਾਲ ਨੇ  ਗੋਆ ਵਿਚ ਤਾਂ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਦਾ ਐਲਾਨ ਕਰ ਦਿੱਤਾ ਹੈ ਪਰ ਪੰਜਾਬ ਵਿਚ ਇੰਨੀ ਦੇਰ ਕਿਉਂ। ਦਿੱਲੀ ਵਿਚ ‘ਆਪ’ ਨੇਤਾ ਮੁਨੀਸ਼ ਸਿਸੋਦੀਆ ਦੇ ਭਾਰੀ ਗਿਣਤੀ ਵਿਚ ਲੱਗੇ ਪੋਸਟਰਾਂ ਦਾ ਮਾਮਲਾ ਉਠਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਕੇਜਰੀਵਾਲ ਦੀਆਂ ਨਜ਼ਰਾਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਲੱਗੀਆਂ ਹੋਈਆਂ ਹਨ। ਉਹ ਦਿੱਲੀ ਜਿਹੇ ਛੋਟੇ ਸੂਬੇ ਨੂੰ ਛੱਡੇ ਪੰਜਾਬ ਜਿਹੇ ਵੱਡੇ ਸੂਬੇ ਦੀ ਕਮਾਨ ਸੰਭਾਲਣਾ ਚਾਹੁੰਦੇ ਹਨ। ਉਨ੍ਹਾਂ ਨੇ ਕੇਜਰੀਵਾਲ ਵਲੋਂ ਕਾਂਗਰਸ ਵਲੋਂ ਨੌਜਵਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਨੌਕਰੀਆਂ ਦਾ ਮਜ਼ਾਕ ਉਡਾਉਣ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਤੇ ਉਨ੍ਹਾਂ (ਕੈਪਟਨ) ਨੂੰ ਚੰਗੀ ਤਰ੍ਹਾਂ ਜਾਣਦੇ ਹਨ, ਜਿਨ੍ਹਾਂ ਨੇ ਹਮੇਸ਼ਾ ਆਪਣੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਉਨ੍ਹਾਂ ਵਾਅਦਾ ਕੀਤਾ ਹੈ ਤੇ ਇਕ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਜ਼ਰੂਰ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਵਿਚ 50,000 ਸਰਕਾਰੀ ਕਰਮਚਾਰੀਆਂ ਦੀ ਭਰਤੀ ਹੋਈ ਤੇ ਇਸੇ ਤਰ੍ਹਾਂ ਪੰਚਾਇਤੀ ਰਾਜ ਸੰਸਥਾਵਾਂ ਰਾਹੀਂ 12,000 ਅਧਿਆਪਕਾਂ ਦੀ ਭਰਤੀ ਵੀ ਕੀਤੀ ਗਈ ਸੀ। ਇਸੇ ਤਰ੍ਹਾਂ ਪ੍ਰਾਈਵੇਟ ਸੈਕਟਰ ਵਿਚ ਕਈ ਮੈਗਾ ਪ੍ਰਾਜੈਕਟ ਲਿਆ ਕੇ ਨੌਜਵਾਨਾਂ ਦੀਆਂ ਨੌਕਰੀਆਂ ਦਾ ਰਸਤਾ ਖੋਲ੍ਹਿਆ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂ ਤਾਂ ਕੇਜਰੀਵਾਲ ਨੂੰ ਪੰਜਾਬ ਦੇ ਬਾਰੇ ਕੁਝ ਵੀ ਜਾਣਕਾਰੀ ਨਹੀਂ ਹੈ ਜਾਂ ਫਿਰ ਉਹ ਝੂਠੀਆਂ ਗੱਲਾਂ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਝੂਠੀਆਂ ਗੱਲਾਂ ‘ਤੇ ਭਰੋਸਾ ਨਹੀਂ ਕਰਨ ਵਾਲੇ। ਨਸ਼ਾ ਤੇ ਬੇਰੋਜ਼ਗਾਰੀ ਇਸ ਸਮੇਂ ਪੰਜਾਬ ਦੀਆਂ ਅਹਿਮ ਸਮੱਸਿਆਵਾਂ ਹਨ ਤੇ ਪੰਜਾਬੀਆਂ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਕਾਂਗਰਸ ਹੀ ਛੁਟਕਾਰਾ ਦਿਵਾਏਗੀ।
ਨਕਦੀ ਕਢਵਾਉਣ ਦੀ ਹੱਦ 1 ਜਨਵਰੀ ਤੋਂ ਹੋ ਸਕਦੀ ਹੈ ਖ਼ਤਮ : ਸੰਤੋਸ਼ ਗੰਗਵਾਰ
ਨਵੀਂ ਦਿੱਲੀ, 30 ਦਸੰਬਰ (ਚ.ਨ.ਸ.) : ਕੇਂਦਰੀ ਵਿੱਤ ਰਾਜ ਮੰਤਰੀ ਸੰਤੋਸ਼ ਗੰਗਵਾਰ ਦਾ ਕਹਿਣਾ ਹੈ ਕਿ 1 ਜਨਵਰੀ ਤੋਂ ਕੈਸ਼ ਕਢਵਾਉਣ ਦੀ ਹੱਦ ਖ਼ਤਮ ਕੀਤੀ ਜਾ ਸਕਦੀ ਹੈ। ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਰੋਜ਼ਾਨਾ 25-30 ਕਰੋੜ ਨੋਟ ਛਾਪੇ ਜਾ ਰਹੇ ਹਨ। ਇਸ ਕਰਕੇ 1 ਜਨਵਰੀ ਤੋਂ ਬਾਅਦ ਬੈਂਕਾਂ ਵਿੱਚ ਕੈਸ਼ ਦੀ ਕਿੱਲਤ ਨਹੀਂ ਹੋਵੇਗੀ। ਯਾਦ ਰਹੇ ਕਿ ਨੋਟਬੰਦੀ ਕਾਰਨ ਹੁਣ ਤੱਕ ਬੈਂਕਾਂ ਵਿੱਚੋਂ ਹਫ਼ਤੇ ਦੌਰਾਨ 24 ਹਜ਼ਾਰ ਰੁਪਏ ਹੀ ਕਢਵਾਏ ਜਾ ਸਕਦੇ ਹਨ। ਸੀ.ਐਨ.ਬੀ.ਸੀ. ਟੀਵੀ 18 ਨੂੰ ਦਿੱਤੀ ਇੰਟਰਵਿਊ ਵਿੱਚ ਵਿੱਤ ਰਾਜ ਮੰਤਰੀ ਨੇ ਆਖਿਆ ਕਿ ਸਰਕਾਰ ਨੇ ਹਾਲਾਤ ਉੱਤੇ ਨਜ਼ਰ ਰੱਖੀ ਹੋਈ ਹੈ ਤੇ ਪੂਰੀ ਤਰ੍ਹਾਂ ਹਰ ਚੀਜ਼ ਦੀ ਘੋਖ ਹੋ ਰਹੀ ਹੈ। ਇਸ ਕਰਕੇ ਹੁਣ ਬੈਂਕਾਂ ਵਿੱਚੋਂ ਕੈਸ਼ ਦੀ ਕਿੱਲਤ ਹੌਲੀ-ਹੌਲੀ ਘੱਟ ਹੋ ਰਹੀ ਹੈ। ਇਸ ਲਈ ਸਰਕਾਰ ਇੱਕ ਜਨਵਰੀ ਤੋਂ ਬਾਅਦ ਕੈਸ਼ ਕਢਵਾਉਣ 24000 ਦੀ ਮਿਆਦ ਖ਼ਤਮ ਕਰ ਸਕਦੀ ਹੈ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *