Breaking News
Home / Punjab / ਕੇਜਰੀਵਾਲ ਹੋਣਗੇ ‘ਆਪ’ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ

ਕੇਜਰੀਵਾਲ ਹੋਣਗੇ ‘ਆਪ’ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ

ਮੋਹਾਲੀ, 10 ਜਨਵਰੀ (ਚ.ਨ.ਸ.): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੋਹਾਲੀ ਵਿਚ ਚੋਣ ਰੈਲੀ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਦੱਸਿਆ ਹੈ। ਰੈਲੀ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਜਿਹੜੇ ਵੀ ਵਾਅਦੇ ਕੀਤੇ ਜਾ ਰਹੇ ਹਨ, ਉਹ ਸਾਰੇ ਪੂਰੇ ਕੀਤੇ ਜਾਣਗੇ ਅਤੇ ਲੋਕ ਅਰਵਿੰਦ ਕੇਜਰੀਵਾਲ ਨੂੰ ਹੀ ਪੰਜਾਬ ਦਾ ਮੁੱਖ ਮੰਤਰੀ ਸਮਝ ਕੇ ਹੀ ਵੋਟਾਂ ਪਾਉਣ। ਸਿਸੋਦੀਆ ਵਲੋਂ ਦਿੱਤੇ ਗਏ ਇਸ ਬਿਆਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ ਅਤੇ ਵਿਰੋਧੀ ਧਿਰਾਂ ਵਲੋਂ ਵੀ ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ‘ਤੇ ਹਮਲੇ ਕੀਤੇ ਜਾ ਰਹੇ ਹਨ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *