Home / Breaking News / ਕੈਪਟਨ ਦੇ ਸਾਰੇ ਮੰਤਰੀ ਖ਼ੁਦ ਅਦਾ ਕਰਨਗੇ ਆਮਦਨ ਕਰ

ਕੈਪਟਨ ਦੇ ਸਾਰੇ ਮੰਤਰੀ ਖ਼ੁਦ ਅਦਾ ਕਰਨਗੇ ਆਮਦਨ ਕਰ

ਚੰਡੀਗੜ੍ਹ, 15 ਫਰਵਰੀ (ਕਮਲਾ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਸਾਰੇ ਮੰਤਰੀਆਂ ਨੇ ਸਵੈ-ਇਛੁਕ ਤੌਰ ‘ਤੇ ਆਪਣਾ ਆਮਦਨ ਕਰ ਭਰਨ ਦੇ ਫੈਸਲੇ ਦਾ ਐਲਾਨ ਕੀਤਾ ਹੈ ਜੋ ਇਸ ਵੇਲੇ ਸਰਕਾਰੀ ਖਜ਼ਾਨੇ ਵਿੱਚੋਂ ਅਦਾ ਕੀਤਾ ਜਾ ਰਿਹਾ ਹੈ। ਇਹ ਐਲਾਨ ਅੱਜ ਪੰਜਾਬ ਵਜ਼ਾਰਤ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਨਿੱਜੀ ਤੌਰ ‘ਤੇ ਕੀਤੀ ਅਪੀਲ ਤੋਂ ਬਾਅਦ ਕੀਤਾ ਗਿਆ। ਵਿਧਾਇਕਾਂ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਇਕਾਂ ਵੱਲੋਂ ਆਮਦਨ ਕਰ ਦੀ ਸਵੈ-ਅਦਾਇਗੀ ਬਾਰੇ ਅੰਤਿਮ ਫੈਸਲਾ ਇਸ ਬਾਰੇ ਤਜਵੀਜ਼ ‘ਤੇ ਵਿਧਾਇਕਾਂ ਦੀ ਫੀਡਬੈਕ ਮਿਲਣ ਤੋਂ ਬਾਅਦ ਲਿਆ ਜਾਵੇਗਾ। ਮੁੱਖ ਮੰਤਰੀ ਨੇ ਸੂਬੇ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਚੁਣੇ ਹੋਏ ਨੁਮਾਇੰਦਿਆਂ ਨੂੰ ਸੁਝਾਅ ਦਿੱਤਾ ਸੀ ਕਿ ਉਨ੍ਹਾਂ ਨੂੰ ਆਪਣਾ ਆਮਦਨ ਕਰ ਖੁਦ ਅਦਾ ਕਰਨਾ ਚਾਹੀਦਾ ਹੈ ਜਿਸ ਤੋਂ ਬਾਅਦ ਸਮੁੱਚੇ ਮੰਤਰੀ ਮੰਡਲ ਨੇ ਪਹਿਲ ਕਰਦਿਆਂ ਇਹ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਆਮਦਨ ਕਰ ਸਰਕਾਰ ਵੱਲੋਂ ਅਦਾ ਕੀਤਾ ਜਾ ਰਿਹਾ ਹੈ ਜਿਸ ਦਾ ਸੇਕ ਸਰਕਾਰੀ ਖਜ਼ਾਨੇ ਨੂੰ ਲਗਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮੁਲਕ ਵਿੱਚ ਸ਼ਾਇਦ ਪੰਜਾਬ ਹੀ ਇਕ ਅਜਿਹਾ ਸੂਬਾ ਹੈ ਜਿੱਥੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦਾ ਆਮਦਨ ਕਰ ਸਰਕਾਰ ਵੱਲੋਂ ਭਰੇ ਜਾਣ ਦੀ ਪ੍ਰਣਾਲੀ ਅਪਣਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਦਾ ਟੈਕਸ ਅਦਾ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਆਪਣੇ ਪਾਰਟੀ ਸਾਥੀਆਂ ਅਤੇ ਧਨਾਢ ਕਿਸਾਨਾਂ ਨੂੰ ਸੂਬੇ ਦੇ ਵਡੇਰੇ ਜਨਤਕ ਹਿੱਤ ਵਿੱਚ ਖੇਤੀ ਟਿਊਬਵੈਲਾਂ ‘ਤੇ ਮੁਫਤ ਬਿਜਲੀ ਦੀ ਸਬਸਿਡੀ ਛੱਡਣ ਦੀ ਵੀ ਅਪੀਲ ਕੀਤੀ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *