Breaking News
Home / Breaking News / ਕੈਪਟਨ ਵੱਲੋਂ ਮਾਲ ਵਿਭਾਗ ਦੀ ਕੁਸ਼ਲਤਾ ਵਧਾਉਣ ਲਈ 6 ਮੈਂਬਰੀ ਕਮਿਸ਼ਨ ਦਾ ਗਠਨ

ਕੈਪਟਨ ਵੱਲੋਂ ਮਾਲ ਵਿਭਾਗ ਦੀ ਕੁਸ਼ਲਤਾ ਵਧਾਉਣ ਲਈ 6 ਮੈਂਬਰੀ ਕਮਿਸ਼ਨ ਦਾ ਗਠਨ

ਚੰਡੀਗੜ੍ਹ, 13 ਫਰਵਰੀ (ਪੱਤਰ ਪ੍ਰੇਰਕ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਜ਼ਿਆਦਾ ਕੁਸ਼ਲਤਾ ਤੇ ਜਵਾਬਦੇਹੀ ਲਿਆਉਣ ਲਈ 6 ਮੈਂਬਰੀ ਮਾਲ ਕਮਿਸ਼ਨ ਦੀ ਸਥਾਪਨਾ ਕਰ ਦਿੱਤੀ ਹੈ।
ਜਸਟਿਸ (ਸੇਵਾ ਮੁਕਤ) ਐਸ.ਐਸ. ਸਰਾਓਂ ਦੀ ਅਗਵਾਈ ਵਾਲਾ ਇਹ ਕਮਿਸ਼ਨ ਅਧੁਨਿਕ ਖੇਤੀਬਾੜੀ ਅਤੇ ਗੈਰ-ਖੇਤੀਬਾੜੀ ਵਰਤੋਂ ਲਈ ਜ਼ਰੂਰਤਾਂ ਦੀ ਲੀਹ ‘ਤੇ ਜ਼ਮੀਨ ਪ੍ਰਬੰਧਨ ਨਾਲ ਸਬੰਧਤ ਮੌਜੂਦਾ ਕਾਨੂੰਨਾਂ, ਢੰਗ-ਤਰੀਕਿਆਂ ਅਤੇ ਪ੍ਰਕਿਰਿਆਵਾਂ ਨੂੰ ਦਰੁਸਤ ਕਰਨ ਦਾ ਕੰਮ ਕਰੇਗਾ। ਇਹ ਕਮਿਸ਼ਨ ਹੋਰਾਂ ਵਿਧੀਆਂ ਦੇ ਨਾਲ-ਨਾਲ ਨਵੇਂ ਕਾਨੂੰਨਾਂ ਅਤੇ ਢੰਗ-ਤਰੀਕਿਆਂ ਦਾ ਪ੍ਰਸਤਾਵ ਦੇਵੇਗਾ ਤਾਂ ਜੋ ਮਾਲੀਆ ਪ੍ਰਬੰਧਨ ਵਿੱਚ ਵੱਧ ਪਾਰਦਰਸ਼ਤਾ ਲਿਆਂਦੀ ਜਾ ਸਕੇ ਅਤੇ ਇਸ ਨੂੰ ਲੋਕਾਂ ਦੀਆਂ ਜ਼ਰੂਰਤਾਂ ਪ੍ਰਤੀ ਜਵਾਬਦੇਹ ਬਣਾਇਆ ਜਾ ਸਕੇ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *