Breaking News
Home / India / ਗੁਜਰਾਤ ਹਾਈ ਕੋਰਟ ਦਾ ਵੱਡਾ ਫੈਸਲਾ ਕੇਜਰੀਵਾਲ ਨੂੰ ਨਹੀਂ ਮਿਲੇਗੀ ਪ੍ਰਧਾਨ ਮੰਤਰੀ ਵੱਲੋਂ ਕੀਤੀ ਐਮ.ਏ. ਦੀ ਡਿਗਰੀ ਦੀ ਕਾਪੀ

ਗੁਜਰਾਤ ਹਾਈ ਕੋਰਟ ਦਾ ਵੱਡਾ ਫੈਸਲਾ ਕੇਜਰੀਵਾਲ ਨੂੰ ਨਹੀਂ ਮਿਲੇਗੀ ਪ੍ਰਧਾਨ ਮੰਤਰੀ ਵੱਲੋਂ ਕੀਤੀ ਐਮ.ਏ. ਦੀ ਡਿਗਰੀ ਦੀ ਕਾਪੀ

ਅਹਿਮਦਾਬਾਦ, 2 ਜੁਲਾਈ (ਚ.ਨ.ਸ.) :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਵਿਵਾਦ ‘ਤੇ ਹੁਣ ਗੁਜਰਾਤ ਹਾਈ ਕੋਰਟ ਨੇ ਵੱਡਾ ਫੈਸਲਾ ਦਿੱਤਾ ਹੈ। ਕੋਰਟ ਨੇ ਗੁਜਰਾਤ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਡਿਗਰੀ ਦੀ ਕਾਪੀ ਦੇਣ ਦੇ ਆਦੇਸ਼ ‘ਤੇ ਰੋਕ ਲਾ ਦਿੱਤੀ ਹੈ। ਦਰਅਸਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਐਮ.ਏ. ਦੀ ਡਿਗਰੀ ‘ਤੇ ਸਵਾਲ ਚੁੱਕਦੇ ਹੋਏ ਗੁਜਰਾਤ ਯੂਨੀਵਰਸਿਟੀ ਦੀ ਕਾਪੀ ਦੀ ਮੰਗ ਕੀਤੀ ਸੀ, ਜਿਸ ਨੂੰ ਗੁਜਰਾਤ ਯੂਨੀਵਰਸਿਟੀ ਨੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਕੇਜਰੀਵਾਲ ਨੇ ਕੇਂਦਰੀ ਸੂਚਨਾ ਕਮਿਸ਼ਨ (ਸੀ.ਆਈ.ਸੀ.) ਦਾ ਦਰਵਾਜ਼ਾ ਖੜਕਾਇਆ ਸੀ। ਕਮਿਸ਼ਨ ਨੇ ਗੁਜਰਾਤ ਯੂਨੀਵਰਸਿਟੀ ਨੂੰ ਡਿਗਰੀ ਦੀ ਕਾਪੀ ਮੁਹੱਈਆ ਕਰਵਾਉਣ ਦਾ ਆਦੇਸ਼ ਦਿੱਤਾ ਸੀ। ਸੀ.ਆਈ.ਸੀ. ਦੇ ਇਸ ਆਦੇਸ਼ ਦੇ ਖਿਲਾਫ ਗੁਜਰਾਤ ਯੂਨੀਵਰਸਿਟੀ ਹਾਈ ਕੋਰਟ ਪੁੱਜ ਗਈ ਅਤੇ ਹੁਣ ਕੋਰਟ ਨੇ ਇਸ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਸੀ.ਆਈ.ਸੀ. ਦੇ ਆਦੇਸ਼ ‘ਤੇ ਰੋਕ ਲਾਉਣ ਦਾ ਫੈਸਲਾ ਸੁਣਾਇਆ ਹੈ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *