Home / Breaking News / ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ: ਗਿ. ਗੁਰਬਚਨ ਸਿੰਘ

ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ: ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 5 ਮਾਰਚ (ਗੁਰਦਿਆਲ ਸਿੰਘ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਾਨਕਸ਼ਾਹੀ ਸੰਮਤ 550 (2018-19) ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਸਾਲ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਗਏ ਇਸ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਮਨਾਉਣ। ਉਨ੍ਹਾਂ ਕਿਹਾ ਕਿ ਸਮੁੱਚੀਆਂ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਦੇ ਪ੍ਰਚਾਰ ਪ੍ਰਸਾਰ ਲਈ ਸੰਯੁਕਤ ਹੰਭਲਾ ਮਾਰਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਜਲਦ ਹੀ ਨਾਨਕਸ਼ਾਹੀ ਜੰਤਰੀ ਅਤੇ ਡਾਇਰੀ ਵੀ

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *