Home / Breaking News / ‘ਗੈਂਗਸਟਰ ਹਥਿਆਰ ਸੁੱਟ ਦੇਣ, ਨਹੀਂ ਤਾਂ ਸਿੱਧੇ ਕਰ ਦੇਵਾਂਗੇ’

‘ਗੈਂਗਸਟਰ ਹਥਿਆਰ ਸੁੱਟ ਦੇਣ, ਨਹੀਂ ਤਾਂ ਸਿੱਧੇ ਕਰ ਦੇਵਾਂਗੇ’

ਜਹਾਨ ਖੇਲਾਂ (ਹੁਸ਼ਿਆਰਪੁਰ), 9 ਜੁਲਾਈ:Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੁਲੀਸ ਅਤੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਨ ਬਾਰੇ ਆਪਣੇ ਫੈਸਲੇ ਦੇ ਹੱਕ ਵਿੱਚ ਡਟਦਿਆਂ ਆਖਿਆ ਕਿ ਇਹਤਿਆਤ ਵਜੋਂ ਅਜਿਹੇ ਟੈਸਟ ਫੌਜ ਵਿੱਚ ਵੀ ਹੁੰਦੇ ਹਨ। ਅੱਜ ਇੱਥੇ ਪੁਲੀਸ ਭਰਤੀ ਸਿਖਲਾਈ ਕੇਂਦਰ ਵਿਖੇ ਪਾਸਿੰਗ ਆਊਟ ਪਰੇਡ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਹੀ ਅਜਿਹੇ ਸਖ਼ਤ ਕਦਮ ਚੁੱਕੇ ਗਏ ਹਨ ਕਿਉਂ ਜੋ ਨਸ਼ੀਲੇ ਪਦਾਰਥਾਂ ਦੀ ਘਾਟ ਅਤੇ ਕੀਮਤਾਂ ਜ਼ਿਆਦਾ ਹੋਣ ਕਰਕੇ ਨਸ਼ੇ ਦੇ ਆਦੀ ਬਣਾਵਟੀ ਨਸ਼ਿਆਂ ਦੀ ਵਰਤੋਂ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਮਾਫੀਏ ‘ਤੇ ਸੂਬਾ ਸਰਕਾਰ ਦਾ ਦਬਾਅ ਵਧਣ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਟੁੱਟੀ ਹੈ ਜਿਸ ਕਰਕੇ ਨਸ਼ੇ ਦੇ ਆਦੀ ਮਜਬੂਰਨ ਬਣਾਵਟੀ ਨਸ਼ੇ ਦਾ ਸੇਵਨ ਕਰ ਲੱਗੇ ਪਏ ਜਿਸ ਦੇ ਨਤੀਜੇ ਵਜੋਂ ਮੌਤਾਂ ਹੋਈਆਂ ਹਨ। ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਜਿੱਥੋਂ ਤੱਕ ਸਿਆਸਤਦਾਨਾਂ ਅਤੇ ਚੁਣੇ ਹੋਏ

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *