Breaking News
Home / India / ਚੋਣ ਵਾਅਦਿਆਂ ਸਬੰਧੀ ਸਿਆਸੀ ਦਲਾਂ ਦੀ ਜ਼ਿੰਮੇਵਾਰੀ ਹੋਵੇ ਤੈਅ : ਖੇਹਰ

ਚੋਣ ਵਾਅਦਿਆਂ ਸਬੰਧੀ ਸਿਆਸੀ ਦਲਾਂ ਦੀ ਜ਼ਿੰਮੇਵਾਰੀ ਹੋਵੇ ਤੈਅ : ਖੇਹਰ

ਨਵੀਂ ਦਿੱਲੀ, 8 ਅਪ੍ਰੈਲ (ਚੜ੍ਹਦੀਕਲਾ ਬਿਊਰੋ) :  ਦੇਸ਼ ਦੀ ਸੁਪਰੀਮ ਕੋਰਟ ਦੇ ਮੁੱਖ ਜੱਜ ਜੇ. ਐਸ. ਖੇਹਰ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਲਤਾੜ ਲਗਾਈ ਹੈ ਅਤੇ ਉਸ ਦੀ ਅਸਲੀਅਤ ਸਾਹਮਣੇ ਰੱਖ ਦਿੱਤੀ ਹੈ। ਦੇਸ਼ ਦੀ ਸੁਪਰੀਮ ਕੋਰਟ ਦੇ ਮੁੱਖ ਜੱਜਾਂ ਜੇ. ਐਸ. ਖੇਹਰ ਨੇ ਕਿਹਾ ਕਿ ਚੋਣਾਂ ‘ਚ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਜਾਂਦੇ ਹਨ ਅਤੇ ਰਾਜਨੀਤਕ ਪਾਰਟੀਆਂ ਦਾ ਐਲਾਨ ਪੱਤਰ ਸਿਰਫ ਕਾਗਜ਼ ਦਾ ਇਕ ਪੰਨਾ ਬਣ ਕੇ ਰਹਿ ਜਾਂਦਾ ਹੈ। ਹੁਣ ਸਮਾਂ ਆ ਗਿਆ ਹੈ ਕਿ ਰਾਜਨੀਤਕ ਪਾਰਟੀਆਂ ਦੀ ਇਸ ਦੇ ਲਈ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ਅਤੇ ਵਾਅਦੇ ਨਾ ਪੂਰੇ ਕਰਨ ‘ਤੇ ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਵਾਅਦੇ ਪੂਰੇ ਕਰਨ ‘ਤੇ ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਵਾਅਦੇ ਪੂਰੇ ਕਿਉਂ ਨਹੀਂ ਹੋਏ। ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਜੂਦਗੀ ‘ਚ ਉਨ੍ਹਾਂ ਨੇ ਕਿਹਾ ਕਿ ਲੋਕ ਚੋਣ ਵਾਅਦਿਆਂ ਨੂੰ ਕੁਝ ਸਮੇਂ ‘ਚ ਭੁੱਲ ਜਾਂਦੇ ਹਨ, ਇਸ ਲਈ ਐਲਾਨ ਪੱਤਰ ਰਾਜਨੀਤਕ ਪਾਰਟੀਆਂ ਲਈ ਬਸ ਇਕ ਕਾਗਜ਼ ਦਾ ਟੁਕੜਾ ਬਣ ਕੇ ਰਹਿ ਜਾਂਦਾ ਹੈ ਪਰ ਜੇ ਚੋਣ ਵਾਅਦੇ ਪੂਰੇ ਨਾ ਹੁੰਦੇ ਹਨ ਤਾਂ ਰਾਜਨੀਤਕ ਪਾਰਟੀਆਂ ਨੂੰ ਇਸ ਦੇ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਲ 2014 ‘ਚ ਚੋਣਾਂ ਦੌਰਾਨ ਰਾਜਨੀਤਕ ਪਾਰਟੀਆਂ ਦੇ ਐਲਾਨ ਪੱਤਰ ‘ਚ ਅਜਿਹੇ ਵਾਅਦੇ ਕੀਤੇ ਗਏ ਸਨ ਜਿਨ੍ਹਾਂ ਦਾ ਸਮਾਜਿਕ ਆਰਥਿਕ ਨਿਆਂ ਤੋਂ ਕੁਝ ਵੀ ਲੈਣਾ-ਦੇਣਾ ਨਹੀਂ ਹੈ। ਉਥੇ ਹੀ ਸੁਪਰੀਮ ਕੋਰਟ ਦੇ ਜੱਜ ਦੀਪਕ ਮਿਸ਼ਰਾ ਨੇ ਕਿਹਾ ਕਿ ਚੋਣਾਂ ‘ਚ ਖਰੀਦੋ-ਫਰੋਖਤ ਬੰਦ ਹੋਣੀ ਚਾਹੀਦੀ ਹੈ ਅਤੇ ਇਸ ਦੇ ਲਈ ਕੋਈ ਵੀ ਥਾਂ ਨਹੀਂ ਹੋਣੀ ਚਾਹੀਦੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਚੋਣਾਂ ਲੜਣ ਵਾਲੇ ਉਮੀਦਵਾਰ ਨੂੰ ਇਹ ਨਹੀਂ ਸਮਝਣਾ ਚਾਹੀਦਾ ਕਿ ਉਸ ਨੇ ਚੋਣਾਂ ‘ਚ ਨਿਵੇਸ਼ ਕੀਤਾ ਹੈ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *