Home / Breaking News / ਚੰਡੀਗੜ੍ਹ ‘ਚ ਪੰਜਾਬ-ਹਰਿਆਣਾ ਲਈ 60:40 ਦੇ ਕੋਟੇ ਵਾਸਤੇ ਆਡਿਟ ਦੀ ਤਿਆਰੀ

ਚੰਡੀਗੜ੍ਹ ‘ਚ ਪੰਜਾਬ-ਹਰਿਆਣਾ ਲਈ 60:40 ਦੇ ਕੋਟੇ ਵਾਸਤੇ ਆਡਿਟ ਦੀ ਤਿਆਰੀ

ਚੰਡੀਗੜ੍ਹ, 12 ਜੁਲਾਈ:Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ  ਆਪਣੇ ਹਮਰੁਤਬਾ ਵੱਲੋਂ ਚੰਡੀਗੜ੍ਹ ਅਤੇ ਨਾਲ ਲਗਦੇ ਸ਼ਹਿਰਾਂ ਪੰਚਕੂਲਾ ਤੇ ਮੋਹਾਲੀ ਲਈ ਟ੍ਰਾਈਸਿਟੀ ਯੋਜਨਾਬੰਦੀ ਬੋਰਡ ਸਥਾਪਤ ਕਰਨ ਦੇ ਸੁਝਾਅ ਨੂੰ ਮੁੱਢੋਂ ਰੱਦ ਕਰਦਿਆਂ ਆਖਿਆ ਕਿ ਚੰਡੀਗੜ੍ਹ ਯਕੀਨੀ ਤੌਰ ‘ਤੇ ਪੰਜਾਬ ਦਾ ਹਿੱਸਾ ਹੈ।
ਇਸ ਮੁੱਦੇ ‘ਤੇ ਮੁੱਖ ਮੰਤਰੀ ਨੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਸ੍ਰੀ ਖੱਟਰ ਦੇ ਪ੍ਰਸਤਾਵ ਨਾਲ ਸਹਿਮਤ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਮਾਮਲੇ ‘ਤੇ ਪੰਜਾਬ ਦੇ ਰਾਜਪਾਲ ਵੀ.ਪੀ.ਐਸ. ਬਦਨੌਰ ਨੇ ਵੀ ਇਹ ਕਹਿੰਦਿਆਂ ਹਮਾਇਤ ਕੀਤੀ ਕਿ ਤਿੰਨਾਂ ਸ਼ਹਿਰਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ‘ਤੇ ਪਹਿਲਾਂ ਹੀ ਤਾਲਮੇਲ ਹੁੰਦਾ ਰਹਿੰਦਾ ਹੈ।
Îਮੁੱਖ ਮੰਤਰੀ ਨੇ ਇੱਥੇ ਇਕ ਸਮਾਗਮ ਵਿੱਚ ਸਵਾਲਾਂ ਦੇ ਜਵਾਬ ਦਿੰਦਿਆਂ ਇਹ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਬਦਨੌਰ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਐਮ.ਐਲ. ਖੱਟਰ, ਇੰਸਟੀਚਿਊਟ ਫਾਰ ਡਿਵੈਲਮੈਂਟ ਐਂਡ ਕਮਿਊਨੀਕੇਸ਼ਨ ਦੇ ਚੇਅਰਮੈਨ ਪ੍ਰਮੋਦ ਕੁਮਾਰ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੰਚ ਸਾਂਝਾ ਕੀਤਾ।
ਹਰਿਆਣਾ ਦੇ ਮੁੱਖ ਮੰਤਰੀ ਨੇ ਚੰਡੀਗੜ੍ਹ ਯੂ.ਟੀ. ਵੱਲੋਂ ਪ੍ਰਸ਼ਾਸਨ ਵਿੱਚ ਪੰਜਾਬ ਦੀ 60 ਫੀਸਦੀ ਹਿੱਸੇਦਾਰੀ ਨੂੰ ਖੋਰਾ ਲਾ ਕੇ ਆਪਣਾ ਕਾਡਰ ਕਾਇਮ ਕਰਨ ਦਾ ਮੁੱਦਾ ਵੀ ਚੁੱਕਿਆ। ਇਸ ਸੰਦਰਭ ਵਿੱਚ ਰਾਜਪਾਲ ਨੇ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਦੇ ਆਡਿਟ ਕਰਨ ਦੇ ਹੁਕਮ ਦੇਣ ਦੀ ਪੇਸ਼ਕਸ਼ ਕੀਤੀ ਤਾਂ ਕਿ ਪੰਜਾਬ ਤੇ ਹਰਿਆਣਾ ਦਰਮਿਆਨ 60:40 ਦੇ ਅਨੁਪਾਤ ਨੂੰ ਯਕੀਨੀ ਬਣਾਇਆ ਜਾ ਸਕੇ।

About admin

Check Also

ਕਰਜ਼ ਮੁਆਫ਼ ਕਰਨ ਨਾਲ ਕਿਸਾਨਾਂ ਨੂੰ ਨਹੀਂ ਹੋਇਆ ਕੋਈ ਲਾਭ

ੰਚਡੀਗੜ੍ਹ,  20 ਜੁਲਾਈ: ਭਾਵੇਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕ੍ਰਿਆ …

Leave a Reply

Your email address will not be published. Required fields are marked *