Home / Breaking News / ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਥਾਨ ਕੌਮੀ ਮਾਰਗ ਨਾਲ ਜੋੜੇ ਜਾਣਗੇ: ਚੰਨੀ

ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਥਾਨ ਕੌਮੀ ਮਾਰਗ ਨਾਲ ਜੋੜੇ ਜਾਣਗੇ: ਚੰਨੀ

ਚੰਡੀਗੜ੍ਹ, 7 ਨਵੰਬਰ (ਪੱਤਰ ਪ੍ਰਰੇਕ) :  ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਸਥਾਨ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਸਥਾਨ ਸ੍ਰੀ ਚਮਕੌਰ ਸਾਹਿਬ ਨੂੰ ਰਾਸ਼ਟਰੀ ਰਾਜਮਾਰਗ ਨਾਲ ਜੋੜਨ ਲਈ ਕੇਂਦਰ ਸਰਕਾਰ ਵਲੋਂ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਚਮਕੌਰ ਸਾਹਿਬ ਹਲਕੇ ਤੋਂ ਵਿਧਾਇਕ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਦੋਵਾਂ ਇਤਿਹਾਸਿਕ ਧਾਰਮਿਕ ਸ਼ਹੀਦੀ ਸਥਾਨਾਂ ਨੂੰ ਜੋੜਨ ਲਈ 500 ਕਰੋੜ ਰੁਪਏ ਦੀ ਲਾਗਤ ਨਾਲ ਰਾਸ਼ਟਰੀ ਰਾਜਮਾਰਗ ਦਾ ਨਿਰਮਾਣ ਕੀਤਾ ਜਾਵੇਗਾ।
ਇਸ ਅਹਿਮ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਬਣਾਉਣ ਦੀ ਪ੍ਰਵਾਨਗੀ ਮਿਲਣ ‘ਤੇ ਖੁਸ਼ੀ ਜਾਹਿਰ ਕਰਦਿਆਂ ਸ. ਚੰਨੀ ਨੇ ਅੱਜ ਇੱਥੇ ਦੱਸਿਆ ਕਿ ਲੋਕਾਂ ਦੀ ਲੰਮੇ ਅਰਸੇ ਤੋਂ ਇਸ ਸੜਕ ਨੂੰ ਰਾਸ਼ਟਰੀ ਰਾਜਮਾਰਗ ਬਣਉਣ ਦੀ ਮੰਗ ਪੂਰੀ ਹੋਈ ਹੈ।

About admin

Check Also

100 ਰੁਪਏ ਦੇ ਨਵੇਂ ਨੋਟ ਦੀ ਛਪਾਈ ਸ਼ੁਰੂ

ਨਵੀਂ ਦਿੱਲੀ, 19 ਜੁਲਾਈ: ਰਿਜ਼ਰਵ ਬੈਂਕ ਆਫ ਇੰਡੀਆ ਨੇ 100 ਰੁਪਏ ਦੇ ਨਵੇਂ ਨੋਟ ਦੀ …

Leave a Reply

Your email address will not be published. Required fields are marked *