Breaking News
Home / India / ਜੇਤਲੀ ਸਾਰਕ ਦੇਸ਼ਾਂ ਦੇ ਵਿੱਤ ਮੰਤਰੀਆਂ ਦੀ ਬੈਠਕ ਲਈ ਨਹੀਂ ਜਾਣਗੇ ਪਾਕਿ

ਜੇਤਲੀ ਸਾਰਕ ਦੇਸ਼ਾਂ ਦੇ ਵਿੱਤ ਮੰਤਰੀਆਂ ਦੀ ਬੈਠਕ ਲਈ ਨਹੀਂ ਜਾਣਗੇ ਪਾਕਿ

ਨਵੀਂ ਦਿੱਲੀ/ਪਾਕਿਸਤਾਨ, 16 ਅਗਸਤ, (ਚ.ਨ.ਸ.) :  ਆਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਾਕਿਸਤਾਨ ਦੀ ਆਲੋਚਨਾ ਤੋਂ ਬਾਅਦ ਹੁਣ ਇਹ ਖਬਰ ਸਾਹਮਣੇ ਆਈ ਹੈ ਕਿ ਪਾਕਿਸਤਾਨ ‘ਚ ਆਯੋਜਿਤ ਸਾਰਕ ਵਿੱਤ ਮੰਤਰੀਆਂ ਦੀ ਬੈਠਕ ‘ਚ ਅਰੁਣ ਜੇਤਲੀ ਹਿੱਸਾ ਨਹੀਂ ਲੈਣਗੇ। ਇਸ ਖਬਰ ਤੋਂ ਸਪੱਸ਼ਟ ਹੋ ਗਿਆ ਹੈ ਕਿ ਪਾਕਿਸਤਾਨ ਨੂੰ ਲੈ ਕੇ ਭਾਰਤ ਦੀ ਨੀਤੀ ਟਾਲਣ ਦੀ ਨਹੀਂ, ਸਗੋਂ ਕਿ ਟਕਰਾਉਣ ਦੀ ਨਜ਼ਰ ਆ ਰਹੀ ਹੈ। ਦੱਸਣਯੋਗ ਹੈ ਕਿ ਭਾਰਤ-ਪਾਕਿਸਤਾਨ ‘ਚ ਮੌਜੂਦਾ ਅਸ਼ਾਂਤ ਮਾਹੌਲ ਵਿਚਾਲੇ ਇਹ ਬੈਠਕ 25 ਅਤੇ 26 ਅਗਸਤ ਨੂੰ ਇਸਲਾਮਾਬਾਦ ‘ਚ ਹੋਣੀ ਹੈ। ਸੂਤਰਾਂ ਮੁਤਾਬਕ ਸਾਰਕ ਦੇਸ਼ਾਂ ਦੇ ਵਿੱਤ ਮੰਤਰੀਆਂ ਦੀ ਬੈਠਕ ‘ਚ ਵਿੱਤ ਮੰਤਰੀ ਅਰੁਣ ਜੇਤਲੀ ਦੀ ਥਾਂ ਆਰਥਿਕ ਮਾਮਲਿਆਂ ਦੇ ਸਕੱਤਰ ਸ਼ਕਤੀਕਾਨੰਤ ਦਾਸ ਭਾਰਤ ਦਾ ਪ੍ਰਤੀਨਿਧੀਤੱਵ ਕਰਨਗੇ। ਓਧਰ ਪਾਕਿਸਤਾਨੀ ਵਿੱਤ ਮੰਤਰਾਲੇ ਨੇ ਕਿਹਾ ਕਿ ਸਰਕਾਰ ਨੇ ਸਾਰਕ ਸੰਮੇਲਨ ਦੀਆਂ ਤਿਆਰੀਆਂ ਨੂੰ ਆਖਰੀ ਰੂਪ ਦੇ ਦਿੱਤਾ ਹੈ। ਪਾਕਿਸਤਾਨ ਇਕ ਚੰਗੇ ਮੇਜ਼ਬਾਨ ਦੀ ਭੂਮਿਕਾ ਅਦਾ ਕਰੇਗਾ। ਜ਼ਿਕਰਯੋਗ ਹੈ ਕਿ ਇਸੇ ਮਹੀਨੇ ਸਾਰਕ ਦੇ ਗ੍ਰਹਿ ਮੰਤਰੀਆਂ ਦੀ ਬੈਠਕ ‘ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਸੀ, ਜਦੋਂ ਰਾਜਨਾਥ ਸਿੰਘ ਅਤੇ ਪਾਕਿਸਤਾਨੀ ਗ੍ਰਹਿ ਮੰਤਰੀ ਚੌਧਰੀ ਨਿਸਾਰ ਅਲੀ ਖਾਨ ਵਿਚਾਲੇ ਤਿੱਖੀ ਬਿਆਨਬਾਜ਼ੀ ਹੋਈ ਸੀ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *