Home / Breaking News / ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਅਧਿਕਾਰਾਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਟਲੀ

ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਅਧਿਕਾਰਾਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਟਲੀ

ਨਵੀਂ ਦਿੱਲੀ, 30 ਅਕਤੂਬਰ (ਪੱਤਰ ਪ੍ਰਰੇਕ) :  ਸੁਪਰੀਮ ਕੋਰਟ ‘ਚ ਸੋਮਵਾਰ ਜੰਮੂ-ਕਸ਼ਮੀਰ ਨੂੰ ਮਿਲੇ ਵਿਸ਼ੇਸ਼ ਅਧਿਕਾਰ ਧਾਰਾ 35ਏ ‘ਤੇ ਅਹਿਮ ਸੁਣਵਾਈ ਹੋਣੀ ਸੀ ਪਰ ਇਸ ਨੂੰ 8 ਹਫਤੇ ਲਈ ਟਾਲ ਦਿੱਤਾ ਗਿਆ ਹੈ। ਇਸ ਪਟੀਸ਼ਨ ‘ਤੇ ਕੋਰਟ ‘ਚ ਤਿੰਨ ਜੱਜਾਂ ਦੀ ਇਕ ਵਿਸ਼ੇਸ਼ ਬੈਂਚ ਸੁਣਵਾਈ ਕਰਨ ਵਾਲੀ ਸੀ। ਇਸ ਬੈਂਚ ‘ਚ ਚੀਫ ਜਸਟਿਸ ਦੀਪਕ ਮਿਸ਼ਰਾ ਤੋਂ ਇਲਾਵਾ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਅਜੇ ਮਾਣੀਕਰਾਵ ਖਾਨਵਿਲਕਰ ਸ਼ਾਮਲ ਹਨ। ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਤਿੰਨ ਵੱਖਵਾਦੀ ਨੇਤਾਵਾਂ ਨੇ ਕੋਰਟ ਤੋਂ ਧਾਰਾ 35ਏ ਨੂੰ ਰੱਦ ਕਰਨ ਦਾ ਫੈਸਲਾ ਕੀਤੇ ਜਾਣ ਦੀ ਸਥਿਤੀ ‘ਚ ਘਾਟੀ ਦੇ ਜਨ ਅੰਦੋਲਨ ਦੀ ਚਿਤਾਵਨੀ ਦਿੱਤੀ ਹੈ। ਨਾਲ ਹੀ ਇਹ ਵੀ ਕਿਹਾ ਕਿ ਰਾਜ ਸੂਚੀ ਦੇ ਵਿਸ਼ੇ ਨਾਲ ਛੇੜਛਾੜ ਫਲਸਤੀਨ ਵਰਗੀ ਸਥਿਤੀ ਪੈਦਾ ਕਰੇਗਾ। ਇੱਥੇ ਇਕ ਸੰਯੁਕਤ ਬਿਆਨ ‘ਚ ਵੱਖਵਾਦੀ ਨੇਤਾਵਾਂ- ਸਈਅਦ ਅਲੀ ਸ਼ਾਹ ਗਿਲਾਨੀ, ਮੀਰਵਾਈਜ਼ ਉਮਰ ਫਾਰੂਖ ਅਤੇ ਮੁਹੰਮਦ ਯਾਸਿਨ ਮਲਿਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਰਟ ਰਾਜ ਦੇ ਲੋਕਾਂ ਦੇ ਹਿੱਤਾਂ ਅਤੇ ਇੱਛਾਵਾਂ ਦੇ ਖਿਲਾਫ ਕੋਈ ਫੈਸਲਾ ਲੈਂਦਾ ਹੈ ਤਾਂ ਉਹ ਲੋਕ ਇਕ ਜਨ ਅੰਦੋਲਨ ਸ਼ੁਰੂ ਕਰਨ। ਧਾਰਾ 35ਏ ਭਾਰਤੀ ਸੰਵਿਧਾਨ ਦੇ ਇਕ ‘ਪ੍ਰੈਂਸੀਡੇਸ਼ੀਅਲ (ਸੂਬਾਈ) ਆਰਡਰ’ ਰਾਹੀਂ 1954 ‘ਚ ਜੋੜਿਆ ਗਿਆ ਸੀ। ਇਹ ਰਾਜ ਵਿਧਾਨ ਮੰਡਲ ਨੂੰ ਕਾਨੂੰਨ ਬਣਾਉਣ ਦੀਆਂ ਕੁਝ ਵਿਸ਼ੇਸ਼ ਸ਼ਕਤੀਆਂ ਦਿੰਦਾ ਹੈ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *