Breaking News
Home / Punjab / ਡੇਰਾ ਸਿਰਸਾ ਤੋਂ ਹਮਾਇਤ ਲੈਣ ਦਾ ਮਾਮਲਾ ਸ਼੍ਰੋਮਣੀ ਕਮੇਟੀ ਵਲੋਂ ਸੌਂਪੀ ਰਿਪੋਰਟ ਬਾਰੇ ਅਗਲਾ ਫੈਸਲਾ ਸਿੰਘ ਸਾਹਿਬਾਨ ਲੈਣਗੇ: ਪ੍ਰੋ. ਕਿਰਪਾਲ ਸਿੰਘ ਬਡੂੰਗਰ

ਡੇਰਾ ਸਿਰਸਾ ਤੋਂ ਹਮਾਇਤ ਲੈਣ ਦਾ ਮਾਮਲਾ ਸ਼੍ਰੋਮਣੀ ਕਮੇਟੀ ਵਲੋਂ ਸੌਂਪੀ ਰਿਪੋਰਟ ਬਾਰੇ ਅਗਲਾ ਫੈਸਲਾ ਸਿੰਘ ਸਾਹਿਬਾਨ ਲੈਣਗੇ: ਪ੍ਰੋ. ਕਿਰਪਾਲ ਸਿੰਘ ਬਡੂੰਗਰ

ਸ੍ਰੀ ਫ਼ਤਿਹਗੜ੍ਹ ਸਾਹਿਬ 7 ਮਾਰਚ (ਹਰਪ੍ਰੀਤ ਕੌਰ ਟਿਵਾਣਾ) ਵਿਧਾਨ ਸਭਾ ਚੋਣਾਂ ਦੋਰਾਨ ਡੇਰਾ ਸੱਚਾ ਸੋਦਾ ਤੋਂ ਹਮਾਇਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਸ਼੍ਰੋਮਣੀ ਕਮੇਟੀ ਵਲੋਂ ਗਠਿਤ 3 ਮੈਂਬਰੀ ਸਬ ਕਮੇਟੀ ਵਲੋਂ ਤਿਆਰ ਕੀਤੀ ਗਈ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਸੌਂਪ ਦਿੱਤੀ ਗਈ ਹੈ ਤੇ ਸਿੰਘ ਸਾਹਿਬਾਨਾਂ ਵਲੋਂ ਹੀ ਅਗਲਾ ਫੈਸਲਾ ਲਿਆ ਜਾਵੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਜੀ ਯਾਤਰੀ ਨਿਵਾਸ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਡੇਰਾ ਸਿਰਸਾ ਜਾਣ ਵਾਲੇ ਹਰੇਕ ਸਿੱਖ ਉਮੀਦਵਾਰ ‘ਤੇ ਫੈਸਲਾ ਲਾਗੂ ਹੁੰਦਾ ਹੈ, ਚਾਹੇ ਉਹ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਹੈ ਜਾਂ ਕਿਸੇ ਹੋਰ ਪਾਰਟੀ ਦਾ। ਉਨ੍ਹਾਂ ਕਿਹਾ ਕਿ ਸ਼ਹੀਦੀ ਜੋੜ ਮੇਲ ਮੌਕੇ ਲੱਖਾਂ ਦੀ ਗਿਣਤੀ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਆਉਂਦੀਆਂ ਹਨ ਤੇ ਉਨ੍ਹਾਂ ਦੀ ਆਮਦ ਨੂੰ ਲੈ ਕੇ ਹੀ ਆਧੁਨਿਕ ਸਹੂਲਤਾਂ ਨਾਲ ਲੈੱਸ 200 ਕਮਰਿਆਂ ਦੀ ਤਿੰਨ ਮੰਜ਼ਿਲਾ ਮਾਤਾ ਸਾਹਿਬ ਕੌਰ ਨਿਵਾਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜੋ ਸ਼ਹੀਦੀ ਜੋੜ ਮੇਲੇ 2017 ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰ ਲਈ ਜਾਵੇਗੀ। ਜਦੋਂ ਕਿ ਹੁਣ ਸੰਗਤ ਦੀ ਰਿਹਾਇਸ਼ ਲਈ ਪਹਿਲਾਂ 190 ਕਮਰਿਆਂ ਦਾ ਯਾਤਰੀ ਨਿਵਾਸ  ਕਮਰਿਆਂ
ਦੀ ਸਹੂਲਤ ਹੈ।  ਸੋਸਲ ਮੀਡੀਆ ਤੇ ਵਾਇਰਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕੜਾਹ ਪ੍ਰਸਾਦਿ ਵਰਤਾਉਣ ਲਈ ਦਿਖਾਈ ਜਾ ਰਹੀ ਮਸ਼ੀਨ ਸਬੰਧੀ ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਇਹ ਧਾਰਮਿਕ ਮਰਿਯਾਦਾ ਦਾ ਮਾਮਲਾ ਹੈ, ਇਸ ਲਈ ਪ੍ਰਸਾਦਿ ਮਸ਼ੀਨ ਨਾਲ ਨਹੀਂ ਵਰਤਿਆ ਜਾ ਸਕਦਾ ਅਤੇ ਜਿਸ ਕੰਪਨੀ ਵਲੋਂ ਇਹ ਵੀਡੀਓ ਵਾਇਰਲ ਕੀਤੀ ਗਈ ਹੈ ਉਨ੍ਹਾਂ ਪਾਸੋਂ ਜਵਾਬ ਮੰਗਿਆ ਜਾਵੇਗਾ ਤੇ ਜੇਕਰ ਜ਼ਰੂਰਤ ਪਈ ਤਾਂ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵੱਲੋਂ ਕਾਰਜ ਦੇ ਨਿਰਵਿਘਨ ਸੰਪੂਰਨ ਹੋਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ। ਇਸ ਇਮਾਰਤ ਦੀ ਕਾਰ ਸੇਵਾ ਬਾਬਾ ਬਚਨ ਸਿੰਘ ਜੀ ਦਿੱਲੀ ਵਾਲਿਆਂ ਵੱਲੋਂ ਬਾਬਾ ਗੁਲਜਾਰ ਸਿੰਘ ਜੀ ਦੀ ਦੇਖਰੇਖ ਹੇਠ ਕਰਵਾਈ ਜਾਵੇਗੀ। ਇਸ ਮੋਕੇ ਤੇ ਬਾਬਾ ਬਚਨ ਸਿੰਘ, ਬਾਬਾ ਗੁਲਜਾਰ ਸਿੰਘ, ਬਾਬਾ ਸੁਰਿੰਦਰ ਸਿੰਘ, ਬਾਬਾ ਬਲਬੀਰ ਸਿੰਘ ਅਤੇ ਬਾਬਾ ਦੀਵਾਨ ਸਿੰਘ, ਬਾਬਾ ਪਾਲੀ ਨੂੰ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੌਲੀ, ਰਵਿੰਦਰ ਸਿੰਘ ਖਾਲਸਾ, ਅਵਤਾਰ ਸਿੰਘ ਰਿਆ, ਬੀਬੀ ਸੁਰਿੰਦਰ ਕੌਰ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਜ਼ਿਲਾ ਪ੍ਰਧਾਨ ਰਣਜੀਤ ਸਿੰਘ ਲਿਬੜਾ, ਕੁਲਵਿੰਦਰ ਸਿੰਘ ਡੇਰਾ, ਚੇਅਰਮੈਨ ਬਲਜੀਤ ਸਿੰਘ ਭੁੱਟਾ, ਗੁਰਮੀਤ ਸਿੰਘ ਧਾਲੀਵਾਲ, ਮਨਮੋਹਨ ਸਿੰਘ ਮੁਕਾਂਰੋਪੁਰ, ਚੇਅਰਮੈਨ ਦਵਿੰਦਰ ਸਿੰਘ ਬਹਿਲੋਲਪੁਰ, ਪਰਮਜੀਤ ਸਿੰਘ ਵਧੀਕ ਸਕੱਤਰ, ਸਿਮਰਜੀਤ ਸਿੰਘ ਮੀਤ ਸਕੱਤਰ, ਸੁਖਵਿੰਦਰ ਸਿੰਘ ਐਕਸੀਅਨ, ਹਰਪਾਲ ਸਿੰਘ ਐਸ.ਡੀ.ਓ, ਮੈਨੇਜਰ ਨੱਥਾ ਸਿੰਘ, ਮੀਤ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਕਰਮਜੀਤ ਸਿੰਘ, ਅਮਰਜੀਤ ਸਿੰਘ ਹੈੱਡ, ਮੇਜਰ ਸਿੰਘ ਐੱਸ.ਕੇ, ਅਮਰਜੀਤ ਸਿੰਘ ਅਕਾਊਂਟੈਂਟ, ਗੁਰਮੁਖ ਸਿੰਘ ਖਜਾਨਚੀ, ਜਸਵਿੰਦਰ ਸਿੰਘ ਬਿੱਟਾ, ਇੰਦਰਦੀਪ ਸਿੰਘ ਬੇਦੀ, ਸੁਰਿੰਦਰ ਸਿੰਘ ਸਮਾਣਾ, ਨਰਵੀਰ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ ਸ/ ਰਿਕਾਰਡ ਕੀਪਰ, ਆਦਿ ਹਾਜਰ ਸਨ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *