Home / India / ਡੇਰਾ ਸਿਰਸਾ ਮੁਖੀ ਨੂੰ ਵੱਡਾ ਝਟਕਾ ਸੁਪਰੀਮ ਕੋਰਟ ਵੱਲੋਂ ਰਾਮ ਰਹੀਮ ਦੀਆਂ ਦੋ ਪਟੀਸ਼ਨਾਂ ਖਾਰਜ

ਡੇਰਾ ਸਿਰਸਾ ਮੁਖੀ ਨੂੰ ਵੱਡਾ ਝਟਕਾ ਸੁਪਰੀਮ ਕੋਰਟ ਵੱਲੋਂ ਰਾਮ ਰਹੀਮ ਦੀਆਂ ਦੋ ਪਟੀਸ਼ਨਾਂ ਖਾਰਜ

ਨਵੀਂ ਦਿੱਲੀ, 1 ਜੁਲਾਈ (ਚ.ਨ.ਸ.) :  ਕਥਿਤ ਰੇਪ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਦੋ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ ਹਨ। ਸੁਪਰੀਮ ਕੋਰਟ ਦੇ ਇਸ ਕਦਮ ਨਾਲ ਡੇਰਾ ਸਿਰਸਾ ਮੁਖੀ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸੁਪਰੀਮ ਕੋਰਟ ਦੇ ਜੱਜ ਜਸਟਿਸ ਦੀਪਕ ਮਿਸ਼ਰਾ ਅਤੇ ਸੀ ਨਾਗਪਨਾ ਦੀ ਕੋਰਟ ਵਿੱਚ ਡੇਰੇ ਦੇ ਵਕੀਲ ਨੇ 14 ਸਾਲ ਪੁਰਾਣੇ ਕੇਸ ਵਿੱਚ ਪੀੜਤ ਮਹਿਲਾ ਦੀ ਲਿਖਾਈ ਦੇ ਹੋਰ ਨਮੂਨਿਆਂ ਦੀ ਮੰਗ ਕੀਤੀ ਸੀ। ਦੂਜੀ ਪਟੀਸ਼ਨ ਪੰਚਕੂਲਾ ਦੀ ਅਦਾਲਤ ਵਿੱਚ ਹੋਰ ਸਬੂਤ ਜਮ੍ਹਾ ਕਰਵਾਉਣ ਬਾਰੇ ਸੀ। ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿੱਚ ਆਖਿਆ ਹੈ ਕਿ ਜੇਕਰ ਕੋਈ ਚਿੱਠੀ ਲਿਖਦਾ ਹੈ ਤੇ ਕਹਿੰਦਾ ਹੈ ਕਿ ਬਾਬਾ ਜੀ ‘ਆਈ ਲਵ ਯੂ’ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਹ ਉਪਲਬੱਧ ਹੈ।  ਇਸੇ ਮਾਮਲੇ ਵਿੱਚ ਇੱਕ ਮਹਿਲਾ ਨੇ ਡੇਰਾ ਮੁਖੀ ਦੇ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਵਾਇਆ ਸੀ। ਪੂਰੇ ਮਾਮਲੇ ਦੀ ਸੁਣਵਾਈ ਪੰਚਕੂਲਾ ਦੀ ਅਦਾਲਤ ਵਿੱਚ ਚੱਲ ਰਹੀ ਹੈ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *