Breaking News
Home / Punjab / ਢੱਡਰੀਆਂ ਵਾਲੇ ‘ਤੇ ਹਮਲੇ ਦਾ ਮਾਮਲਾ ਹਾਈ ਕੋਰਟ ਨੇ ਸੁਣਵਾਈ 15 ਸਤੰਬਰ ‘ਤੇ ਪਾਈ

ਢੱਡਰੀਆਂ ਵਾਲੇ ‘ਤੇ ਹਮਲੇ ਦਾ ਮਾਮਲਾ ਹਾਈ ਕੋਰਟ ਨੇ ਸੁਣਵਾਈ 15 ਸਤੰਬਰ ‘ਤੇ ਪਾਈ

ਚੰਡੀਗੜ੍ਹ, 8 ਜੁਲਾਈ (ਚ.ਨ.ਸ.) :  ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਦਾਇਰ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਸਬੰਧੀ ਪਟੀਸ਼ਨ ‘ਤੇ ਅੱਜ ਸੁਣਵਾਈ  ਹੋਈ। ਹਾਈਕੋਰਟ ਦੇ ਨੋਟਿਸ ‘ਤੇ ਸੀ.ਬੀ.ਆਈ. ਅਧਿਕਾਰੀਆਂ ਨੇ ਆਪਣਾ ਜਵਾਬ ਦੇ ਦਿੱਤਾ ਹੈ। ਸੀ.ਬੀ.ਆਈ. ਨੇ ਅਦਾਲਤ ‘ਚ ਕਿਹਾ ਕਿ ਇਸ ਮਾਮਲੇ ਦੇ ਅੰਤਰਰਾਜੀ ਸਬੰਧ ਨਹੀਂ ਹਨ ਤੇ ਪਹਿਲਾਂ ਤੋਂ ਪੈਂਡਿੰਗ ਕੇਸਾਂ ਦੇ ਚੱਲਦੇ ਹੋਰ ਕੇਸ ਲੈਣ ਦੇ ਸਮਰੱਥ ਨਹੀਂ ਹਾਂ। ਪਰ ਜੇਕਰ ਹਾਈਕੋਰਟ ਕਹੇਗੀ ਤਾਂ ਤਾਂ ਅਸੀਂ ਜਾਂਚ ਲਈ ਤਿਆਰ ਹਾਂ। ਪਰ ਮਾਮਲੇ ‘ਚ ਪੰਜਾਬ ਸਰਕਾਰ ਤੇ ਡੀ.ਜੀ.ਪੀ. ਨੇ ਆਪਣਾ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਸਤੰਬਰ ਨੂੰ ਹੋਵੇਗੀ। ਢੱਡਰੀਆਂ ਵਾਲਿਆਂ ਦੇ ਸਮਰਥਕਾਂ ਵੱਲੋਂ ਦਾਇਰ ਕੀਤੀ ਇਸ ਪਟੀਸ਼ਨ ਤੇ ਪਿਛਲੀ ਸੁਣਵਾਈ ਮਗਰੋਂ  ਪੰਜਾਬ ਸਰਕਾਰ, ਸੀ.ਬੀ.ਆਈ. ਤੇ ਡੀ.ਜੀ.ਪੀ. ਪੰਜਾਬ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਗਿਆ ਸੀ। ਇਸ ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਨੋਟਿਸ ਜਾਰੀ ਕਰਦਿਆਂ ਪੰਜਾਬ ਸਰਕਾਰ, ਸੀ.ਬੀ.ਆਈ. ਤੇ ਡੀ.ਜੀ.ਪੀ. ਪੰਜਾਬ ਤੋਂ ਇਸ ਸਬੰਧੀ ਜਵਾਬ ਮੰਗਿਆ ਹੈ। ਇਸ ‘ਤੇ ਅੱਜ ਬੇਸ਼ੱਕ ਸੀ.ਬੀ.ਆਈ. ਨੇ ਆਪਣਾ ਜਵਾਬ ਦਾਇਰ ਕਰ ਦਿੱਤਾ ਪਰ ਡੀ.ਜੀ.ਪੀ. ਤੇ ਪੰਜਾਬ ਸਰਕਾਰ ਨੇ ਹੋਰ ਸਮਾਂ ਮੰਗ ਲਿਆ ਹੈ। ਪਟੀਸ਼ਨਕਰਤਾ ਨੇ ਇਲਜ਼ਾਮ ਲਗਾਇਆ ਹੈ ਕਿ ਉਹ ਇਸ ਹਮਲੇ ਦੇ ਚਸ਼ਮਦੀਦ ਹਨ, ਪਰ ਬਾਵਜੂਦ ਇਸ ਦੇ ਪੁਲਿਸ ਨੇ ਉਨ੍ਹਾਂ ਦੇ ਬਿਆਨ ਦਰਜ ਨਹੀਂ ਕੀਤੇ। ਇਸ ਤੋਂ ਇਲਾਵਾ 3 ‘ਚੋਂ ਸਿਰਫ ਇੱਕ ਗੱਡੀ ਨੂੰ ਹੀ ਕੇਸ ਪ੍ਰਾਪਰਟੀ ਵਜੋਂ ਅਟੈਚ ਕੀਤਾ ਗਿਆ ਹੈ। ਅਜਿਹੇ ‘ਚ ਪੁਲਿਸ ਤੋਂ ਸਹੀ ਜਾਂਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਬਾਅਦ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *