Breaking News
Home / Breaking News / ਤਰਨਤਾਰਨ ‘ਚ ਕਰਜ਼ਈ ਕਿਸਾਨ ਵੱਲੋਂ ਖ਼ੁਦਕੁਸ਼ੀ

ਤਰਨਤਾਰਨ ‘ਚ ਕਰਜ਼ਈ ਕਿਸਾਨ ਵੱਲੋਂ ਖ਼ੁਦਕੁਸ਼ੀ

ਤਰਨਤਾਰਨ/ਚੋਹਲਾ ਸਾਹਿਬ, 18 ਫਰਵਰੀ (ਪੱਤਰ ਪ੍ਰੇਰਕ) : – ਤਰਨਤਾਰਨ ਦੇ ਪਿੰਡ ਜੋਹਲ ਢਾਏ ਵਾਲਾ ਵਿਖੇ ਇਕ ਗਰੀਬ ਕਿਸਾਨ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਦੇ ਭਰਾ ਜੋਗਾ ਸਿੰਘ ਨੇ ਦੱਸਿਆ ਕਿ ਮੇਰਾ ਛੋਟਾ ਭਰਾ ਮੁਖਤਿਆਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਜੋਹਲ ਢਾਏ ਵਾਲਾ, ਜਿਸ ਦੇ ਸਿਰ ਵੱਖ-ਵੱਖ ਬੈਂਕਾਂ ਅਤੇ ਆੜਤੀਆਂ ਦਾ ਤਕਰੀਬਨ 7-8 ਲੱਖ ਰੁਪਏ ਦਾ ਕਰਜ਼ਾ ਸੀ, ਕਰਜ਼ਾ ਨਾ ਮੋੜ ਸਕਣ ਕਾਰਨ ਕਿਸਾਨ ਮੁਖਤਾਰ ਸਿੰਘ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚਲਦਿਆਂ ਉਸ ਨੇ ਐਤਵਾਰ ਸਵੇਰੇ ਤਕਰੀਬਨ 4 ਵਜੇ ਪਸ਼ੂਆਂ ਵਾਲੇ ਕਮਰੇ ਵਿਚ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *