Breaking News
Home / Breaking News / ਤੁਰਕੀ ਦੇ ਹਵਾਈ ਅੱਡੇ ‘ਤੇ ਅਤਿਵਾਦੀ ਹਮਲਾ

ਤੁਰਕੀ ਦੇ ਹਵਾਈ ਅੱਡੇ ‘ਤੇ ਅਤਿਵਾਦੀ ਹਮਲਾ

ਆਤਮਘਾਤੀ ਬੰਬ ਧਮਾਕਿਆਂ ‘ਚ 50 ਮਰੇ
ਪ੍ਰਧਾਨ ਮੰਤਰੀ ਮੋਦੀ ਅਤੇ ਹੋਰ ਆਲਮੀ ਆਗੂਆਂ ਵੱਲੋਂ ਨਿਖੇਧੀ

ਇਸਤਾਂਬੁਲ, 29 ਜੂਨ (ਚ.ਨ.ਸ.) :  ਤੁਰਕੀ ਦੇ ਮੁੱਖ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਗੇਟ ‘ਤੇ 3 ਆਤਮਘਾਤੀ ਹਮਲਾਵਰਾਂ ਨੇ ਖੁਦ ਨੂੰ ਉਡਾਣ ਤੋਂ ਪਹਿਲਾਂ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਕਾਰਨ 50 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 147  ਜ਼ਖਮੀ ਹੋ ਗਏ। ਸਥਾਨਕ ਟੈਲੀਵਿਜ਼ਨ ਚੈਨਲ ਨੇ ਦੇਸ਼ ਦੇ ਕਾਨੂੰਨ ਮੰਤਰੀ ਬੇਕਿਰ ਬੋਜ਼ਡਾਗ ਦੇ ਹਵਾਲੇ ਤੋਂ ਜ਼ਖਮੀ ਲੋਕਾਂ ਦੀ ਗਿਣਤੀ ਦੱਸਦਿਆਂ ਕਿਹਾ ਕਿ ਇਸ ਹਮਲੇ ਵਿਚ ਹਮਲਾਵਰਾਂ ਨੇ ਕਲਾਸ਼ਿਨਕੋਵ ਰਾਈਫਲ ਦੀ ਵਰਤੋਂ ਕੀਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਹਵਾਈ ਅੱਡੇ ਦੇ ਮੁੱਖ ਦਰਵਾਜ਼ੇ ਦੇ ਹਾਲ ਦੀ ਸੁਰੱਖਿਆ ਚੌਕੀ ਨੇੜੇ 3 ਹਮਲਾਵਰਾਂ ਨੂੰ ਰੋਕਣ ਲਈ ਗੋਲੀਆਂ ਚਲਾਈਆਂ ਪਰ ਉਨ੍ਹਾਂ ਨੇ ਖੁਦ ਨੂੰ ਉਡਾ ਲਿਆ। ਅਜੇ ਤਕ ਕਿਸੇ ਵੀ ਗੁੱਟ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਇਸ ਪਿੱਛੇ ਆਈ. ਐਸ. ਦਾ ਹੱਥ ਹੋਣ ਦਾ ਸ਼ੱਕ ਹੈ। ਧਮਾਕੇ ਇੰਨੇ ਜ਼ਬਰਦਸਤ ਸਨ ਕਿ ਹਵਾਈ ਅੱਡੇ ਦੀ ਛੱਤ ਵੀ ਡਿੱਗ
ਗਈ। ਇਸ ਮੰਜ਼ਰ ਨੂੰ ਦੇਖਣ ਵਾਲਿਆਂ ਦੀ ਰੂਹ ਕੰਬ ਗਈ। ਫਿਲਹਾਲ ਜ਼ਖਮੀਆਂ ਨੂੰ ਹਸਪਤਾਲ ਲੈ ਜਾਇਆ ਜਾ ਰਿਹਾ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਸ਼ੱਕ ਹੈ।    ਇਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਆਸਟ੍ਰੇਲੀਆ, ਪਾਕਿਸਤਾਨ ਅਤੇ ਕਈ ਹੋਰ ਦੇਸ਼ਾਂ ਦੇ ਮੁਖੀਆਂ ਨੇ  ਇਸਤਾਂਬੁਲ ਹਵਾਈ ਅੱਡੇ ‘ਚ ਹੋਏ ਧਮਾਕੇ ਦੀ ਨਿੰਦਾ ਕੀਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ ”ਇਹ ਅਣਮਨੁੱਖੀ ਅਤੇ ਭਿਆਨਕ ਹਮਲਾ ਹੈ। ਮੈਂ ਇਸ ਹਮਲੇ ਦੀ ਨਿੰਦਾ ਕਰਦਾ ਹਾਂ। ਮੈਂ ਪ੍ਰਭਾਵਿਤ ਹੋਏ ਪਰਿਵਾਰਾਂ ਨਾਲ ਉਨ੍ਹਾਂ ਦਾ ਦੁੱਖ ਸਾਂਝਾ ਕਰਦਾ ਹਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਲੋਕ ਜਲਦੀ ਠੀਕ ਹੋ ਜਾਣ।”

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *