Breaking News
Home / Breaking News / ਦਿੱਲੀ ‘ਚ ਪਟਾਕਿਆਂ ‘ਤੇ ਪਾਬੰਦੀ ਦੀ ਮਿਆਦ ਵਧਾਉਣ ਲਈ ਨਵੀਂ ਪਟੀਸ਼ਨ ‘ਤੇ ਸੁਣਵਾਈ ਜਲਦ

ਦਿੱਲੀ ‘ਚ ਪਟਾਕਿਆਂ ‘ਤੇ ਪਾਬੰਦੀ ਦੀ ਮਿਆਦ ਵਧਾਉਣ ਲਈ ਨਵੀਂ ਪਟੀਸ਼ਨ ‘ਤੇ ਸੁਣਵਾਈ ਜਲਦ

ਨਵੀਂ ਦਿੱਲੀ, 27 ਅਕਤੂਬਰ (ਚੜ੍ਹਦੀਕਲਾ ਬਿਊਰੋ) :  ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ‘ਚ ਪਟਾਕਿਆਂ ਦੀ ਵਿਕਰੀ ‘ਤੇ ਪਾਬੰਦੀ ਦੀ ਮਿਆਦ 31 ਅਕਤੂਬਰ ਤੋਂ ਅੱਗੇ ਵਧਾਉਣ ਲਈ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਇਕ ਨਵੀਂ ਪਟੀਸ਼ਨ ਦਾਇਰ ਕੀਤੀ ਗਈ। ਚੀਫ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐਮ. ਖਾਨਵਿਲਕਰ ਅਤੇ ਜਸਟਿਸ ਧਨੰਜਯ ਵਾਈ ਚੰਦਰਚੂੜ ਦੀ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਉਹ ਇਸ ‘ਤੇ ਵਿਚਾਰ ਕਰੇਗੀ ਕਿ ਕੀ ਪਟਾਕਿਆਂ ‘ਤੇ ਪਾਬੰਦੀ ਦੀ ਮਿਆਦ ਅੱਗੇ ਵਧਾਉਣ ਦੀ ਪਟੀਸ਼ਨ ‘ਤੇ ਜਲਦ ਸੁਣਵਾਈ ਕੀਤੀ ਜਾ ਸਕਦੀ ਹੈ। ਪਟੀਸ਼ਨਕਰਤਾ ਅਰਜੁਨ ਗੋਪਾਲ ਵੱਲੋਂ ਪੇਸ਼ ਵਕੀਲ ਨੇ ਕਿਹਾ ਕਿ ਦਿੱਲੀ ਅਤੇ ਨੇੜੇ-ਤੇੜੇ ਦੇ ਇਲਾਕੇ ‘ਚ ਪ੍ਰਦੂਸ਼ਣ ਦੇ ਮੌਜੂਦਾ ਪੱਧਰ ਨੂੰ ਦੇਖਦੇ ਹੋਏ ਪਟਾਕਿਆਂ ਦੀ ਵਿਕਰੀ ‘ਤੇ ਲੱਗੀ ਪਾਬੰਦੀ 31 ਅਕਤੂਬਰ ਤੋਂ ਅੱਗੇ ਵਧਾਈ ਜਾਣੀ ਚਾਹੀਦੀ ਹੈ। ਅਰਜੁਨ ਦੀ ਪਟੀਸ਼ਨ ‘ਤੇ ਹੀ ਅਦਾਲਤ ਨੇ ਪਟਾਕਿਆਂ ਦੀ ਵਿਕਰੀ ‘ਤੇ ਪਾਬੰਦੀ ਲਾਈ ਸੀ। ਸੁਪਰੀਮ ਕੋਰਟ ਨੇ 13 ਅਕਤੂਬਰ ਨੂੰ ਆਪਣੇ ਆਦੇਸ਼ ‘ਚ ਕਿਹਾ ਸੀ ਕਿ 31 ਅਕਤੂਬਰ ਤੱਕ ਪਟਾਕਿਆਂ ਦੀ ਵਿਕਰੀ ਨਹੀਂ ਹੋਵੇਗੀ। ਅਦਾਲਤ ਨੇ ਪਟਾਕਿਆਂ ਦੀ ਵਿਕਰੀ ‘ਤੇ ਪਾਬੰਦੀ ਲਾਉਣ ਦੇ ਆਦੇਸ਼ ਨੂੰ ਸਿਆਸੀ ਰੰਗ ਦਿੱਤੇ ਜਾਣ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *