Breaking News
Home / Punjab / ਦੁਬਈ ਤੋਂ ਪਰਤੇ ਪੁੱਤ ਨੇ ਕੁੱਟ-ਕੁੱਟ ਮਾਰ ਦਿੱਤਾ ਪਿਓ

ਦੁਬਈ ਤੋਂ ਪਰਤੇ ਪੁੱਤ ਨੇ ਕੁੱਟ-ਕੁੱਟ ਮਾਰ ਦਿੱਤਾ ਪਿਓ

ਗੋਰਾਇਆ 1 ਅਪ੍ਰੈਲ (ਪੱਤਰ ਪ੍ਰੇਰਕ) : ਗੋਰਾਇਆ ਦੇ ਪਿੰਡ ‘ਚ ਲੱਲੀਆਂ ‘ਚ ਦੁਬਈ ‘ਚੋਂ ਪਰਤੇ ਪੁੱਤਰ ਜਸਵਿੰਦਰ ਸਿੰਘ ਅਤੇ ਪਿਤਾ ਭਜਨ ਸਿੰਘ ‘ਚ ਹੋਏ ਆਪਸੀ ਝਗੜੇ ‘ਚ ਪਿਤਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਅਜੇ ਸ਼ੁੱਕਰਵਾਰ ਨੂੰ ਹੀ ਦੁਬਈ ਤੋਂ ਵਾਪਸ ਪਰਤਿਆ ਸੀ ਜਿਸ ਦਾ ਸ਼ਨੀਵਾਰ ਨੂੰ ਆਪਣੇ ਪਿਤਾ ਨਾਲ ਕਿਸੇ ਗੱਲ ‘ਤੇ ਝਗੜਾ ਹੋ ਗਿਆ। ਇਸ ਦੌਰਾਨ ਗੁੱਸੇ ‘ਚ ਆਏ ਜਸਵਿੰਦਰ ਨੇ ਪਿਤਾ ਦੀ ਕੁੱਟਮਾਰ ਕਰ ਦਿੱਤੀ। ਕੁੱਟਮਾਰ ਕਾਰਨ ਪਿਤਾ ਭਜਨ ਸਿੰਘ ਦੀ ਹਾਲਤ ਵਿਗੜ ਗਈ ਜਿਸ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਜਿੱਥੇ ਉਸ ਦੀ
ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਭਜਨ ਸਿੰਘ ਦੀ ਪਤਨੀ ਨਿਰਮਲਾ ਕੌਰ ਦੇ ਬਿਆਨਾਂ ‘ਤੇ ਗੋਰਾਇਆ ਥਾਣੇ ‘ਚ ਦੋਸ਼ੀ ਪੁੱਤਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *