Breaking News
Home / India / ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਕਾਰਨ ਹੜ੍ਹ ਦਾ ਕਹਿਰ

ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਕਾਰਨ ਹੜ੍ਹ ਦਾ ਕਹਿਰ

ਨਵੀਂ ਦਿੱਲੀ/ ਮੁੰਬਈ, 5 ਅਗਸਤ (ਚ.ਨ.ਸ.) :ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਜੰਮ ਕੇ ਬਾਰਸ਼ ਹੋ ਰਹੀ ਹੈ। ਇਨ੍ਹਾਂ ਰਾਜਾਂ ਵਿੱਚ ਨਦੀਆਂ-ਨਾਲੇ ਪਾਣੀ ਨਾਲ ਨੱਕੋ-ਨੱਕ ਭਰੇ ਹੋਏ ਹਨ। ਮੁੰਬਈ ਵਿੱਚ ਸ਼ੁੱਕਰਵਾਰ ਸਵੇਰ ਤੋਂ ਹੀ ਹੋ ਰਹੀ ਬਾਰਸ਼ ਕਾਰਨ ਰੇਲਾਂ ਤੇ ਹਵਾਈ ਆਵਾਜਾਈ ‘ਤੇ ਅਸਰ ਪਿਆ। ਠਾਣੇ ਤੇ ਸੀਐਸਟੀ ਤੋਂ ਚੱਲਣ ਵਾਲੇ ਜ਼ਿਆਦਾਤਰ ਟਰੇਨਾਂ ਨੂੰ ਕੈਂਸਲ ਕਰ ਦਿੱਤਾ ਗਿਆ ਹੈ। ਉਡਾਣਾਂ ਵੀ 30-40 ਮਿੰਟ ਦੀ ਦੇਰੀ ਨਾਲ ਉੱਡ ਰਹੀਆਂ ਹਨ। ਟ੍ਰੈਫਿਕ ਜਾਮ ਕਾਰਨ ਸ਼ਹਿਰ ਰੁਕ ਜਿਹਾ ਗਿਆ ਹੈ। ਇਸ ਦੇ ਨਾਲ ਹੀ ਨੇਪਾਲ ਸਰਹੱਦ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ 350 ਪਿੰਡਾਂ ਵਿੱਚ ਹੜ੍ਹਾਂ ਦਾ ਖਤਰਾ ਮੰਡਰਾ ਰਿਹਾ ਹੈ। ਸੂਤਰਾਂ ਮੁਤਾਬਕ ਨੇਪਾਲ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ 350 ਪਿੰਡ ਪਾਣੀ ਵਿੱਛ ਗਿਰੇ ਹਨ। ਇਨ੍ਹਾਂ ਇਲਾਕਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਮੌਕੇ ‘ਤੇ ਰਾਹਤ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *