Home / Breaking News / ਦੋ ਸਕੇ ਭਰਾਵਾਂ ਦੀ ਅਣਪਛਾਤੇ ਟਰਾਲੇ ਦੀ ਲਪੇਟ ‘ਚ ਆਉਣ ਨਾਲ ਮੌਤ

ਦੋ ਸਕੇ ਭਰਾਵਾਂ ਦੀ ਅਣਪਛਾਤੇ ਟਰਾਲੇ ਦੀ ਲਪੇਟ ‘ਚ ਆਉਣ ਨਾਲ ਮੌਤ

ਮੱਲਾਂਵਾਲਾ,13 ਦਸੰਬਰ  (ਪੱਤਰ ਪ੍ਰੇਰਕ) : ਮੱਲਾਂ ਫਿਰੋਜ਼ਪੁਰ ਰੋਡ ‘ਤੇ ਅੱਜ ਸਵੇਰੇ ਸੜਕ ਹਾਦਸੇ ਦੌਰਾਨ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮੱਲਾਂਵਾਲਾ ਦੇ ਨੇੜਲੇ ਪਿੰਡ ਸੁਧਾਰਾ ਦੇ ਰਹਿਣ ਵਾਲੇ ਸਨੀ (24) ਅਤੇ ਜਸਵਿੰਦਰ ਸਿੰਘ (22) ਪੁੱਤਰ ਜਗਤਾਰ ਸਿੰਘ ਕੰਮ ਕਰਨ ਲਈ ਫਿਰੋਜ਼ਪੁਰ ਜਾ ਰਹੇ ਸਨ ਕਿ ਪਿੰਡ ਕਾਲੂ ਵਾਲਾ ਦੇ ਬੱਸ ਅੱਡੇ ਨੇੜੇ 8 ਵਜੇ ਦੇ ਕਰੀਬ ਇਕ ਅਣਪਛਾਤੇ ਟਰਾਲੇ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਨਾਲ ਉਕਤ ਦੋਵਾਂ ਭਰਾਵਾਂ ਦੀ ਮੌਕੇ ‘ਤੇ ਮੌਤ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਅਣਪਛਾਤੇ ਟਰਾਲਾ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਪਤਾ ਲੱਗਾ ਹੈ ਕਿ ਮ੍ਰਿਤਕ ਸਨੀ ਦਾ ਇਕ ਬੱਚਾ ਹੈ, ਜਦਕਿ ਉਸਦੇ ਛੋਟੇ ਭਰਾ ਦੀ ਕੁਝ ਸਮਾਂ ਪਹਿਲਾਂ ਹੀ ਮੰਗਣੀ ਹੋਈ ਸੀ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *