Home / Breaking News / ਧੁੰਦ ਕਾਰਨ ਘਰਾਚੋਂ ਨੇੜੇ ਸਰਕਾਰੀ ਬੱਸ ਅਤੇ ਟਰੱਕ ‘ਚ ਭਿਆਨਕ ਟੱਕਰ, 4 ਮਰੇ

ਧੁੰਦ ਕਾਰਨ ਘਰਾਚੋਂ ਨੇੜੇ ਸਰਕਾਰੀ ਬੱਸ ਅਤੇ ਟਰੱਕ ‘ਚ ਭਿਆਨਕ ਟੱਕਰ, 4 ਮਰੇ

ਸੰਗਰੂਰ, 30 ਦਸੰਬਰ (ਚੜ੍ਹਦੀਕਲਾ ਬਿਊਰੋ) : ਸੁਨਾਮ-ਪਟਿਆਲਾ ਮਾਰਗ ‘ਤੇ ਕਸਬਾ ਘਰਾਚੋਂ ਨੇੜੇ ਪੀ.ਆਰ.ਟੀ.ਸੀ. ਦੀ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ਵਿੱਚ 4 ਲੋਕਾਂ ਦੀ ਮੌਤ ਹੋ ਗਈ ਤੇ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਹ ਬੱਸ ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਸੀ। ਹਾਦਸਾ ਸਵੇਰੇ ਤਕਰੀਬਨ ਸਾਢੇ ਨੌਂ ਵਜੇ ਵਾਪਰਿਆ। ਹਾਦਸੇ ਵਿੱਚ ਟਰੱਕ ਡਰਾਈਵਰ ਗੁਰਮੀਤ ਸਿੰਘ ਤੇ ਬੱਸ ਦੇ ਚਾਲਕ ਤਰਸੇਮ ਸਿੰਘ ਦੀ ਵੀ ਮੌਤ ਹੋ ਗਈ। ਹਾਦਸੇ ਵਿੱਚ ਫੱਟੜ ਲੋਕਾਂ ਨੂੰ ਸੰਗਰੂਰ ਤੇ ਭਵਾਨੀਗੜ੍ਹ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ 9 ਦੀ ਹਾਲਤ ਗੰਭੀਰ ਹੋਣ ਕਾਰਨ ਪਟਿਆਲਾ ਲਈ ਰੈਫਰ ਕਰ ਦਿੱਤਾ ਗਿਆ ਹੈ। ਪ੍ਰਤੱਖਦਰਸ਼ੀਆਂ ਮੁਤਾਬਕ ਸਵੇਰੇ ਧੁੰਦ ਜ਼ਿਆਦਾ ਤੇ ਬੱਸ ਦੀ ਰਫਤਾਰ ਜ਼ਿਆਦਾ ਹੋਣ ਕਾਰਨ ਇਹ ਹਾਦਸਾ ਵਾਪਰਿਆ। ਉੱਧਰ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਦਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਮੁਤਾਬਕ ਸੰਘਣੀ ਧੁੰਦ ਕਾਰਨ ਇਹ ਹਾਦਸਾ ਵਾਪਰਿਆ ਹੈ।

About admin

Check Also

100 ਰੁਪਏ ਦੇ ਨਵੇਂ ਨੋਟ ਦੀ ਛਪਾਈ ਸ਼ੁਰੂ

ਨਵੀਂ ਦਿੱਲੀ, 19 ਜੁਲਾਈ: ਰਿਜ਼ਰਵ ਬੈਂਕ ਆਫ ਇੰਡੀਆ ਨੇ 100 ਰੁਪਏ ਦੇ ਨਵੇਂ ਨੋਟ ਦੀ …

Leave a Reply

Your email address will not be published. Required fields are marked *