Home / Breaking News / ਨਗਰ ਨਿਗਮ ਚੋਣਾਂ ‘ਚ ਕਾਂਗਰਸ ਦੀ ਹੂੰਝਾ ਫੇਰ ਜਿੱਤ

ਨਗਰ ਨਿਗਮ ਚੋਣਾਂ ‘ਚ ਕਾਂਗਰਸ ਦੀ ਹੂੰਝਾ ਫੇਰ ਜਿੱਤ

ਚੰਡੀਗੜ੍ਹ, 17 ਦਸੰਬਰ (ਚੜ੍ਹਦੀਕਲਾ ਬਿਊਰੋ) :  ਅੱਜ ਪੰਜਾਬ  ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29 ਨਗਰ ਕੌਂਸਲਾਂ ਤੋਂ ਇਲਾਵਾ ਨਗਰ ਪੰਚਾਇਤਾਂ ਲਈ ਹੋਈ ਵੋਟਿੰਗ ਦੇ ਸ਼ਾਮ ਨੂੰ ਆਏ ਨਤੀਜਿਆਂ ‘ਚ ਕਾਂਗਰਸ ਦੀ ਚੜ੍ਹਤ ਰਹੀ। ਕਾਂਗਰਸ ਨੇ ਨਗਰ ਕੌਂਸਲਾਂ ‘ਚ ਤਕਰੀਬਨ ਕਲੀਨ ਸਵੀਪ ਕੀਤਾ ਹੈ। ਇਨ੍ਹਾਂ ਚੋਣਾਂ ਦੇ ਦੇਰ ਸ਼ਾਮ ਨੂੰ ਐਲਾਨੇ ਗਏ ਨਤੀਜਿਆਂ ਅਨੁਸਾਰ ਪਟਿਆਲਾ ਦੇ 60 ਵਾਰਡਾਂ ਵਿਚੋਂ 58 ‘ਚ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ।  ਜਲੰਧਰ ਨਗਰ ਨਿਗਮ ਦੇ 80 ਵਾਰਡਾਂ ਵਿੱਚੋਂ ਕਾਂਗਰਸ ਨੇ 66, ਅਕਾਲੀ ਦਲ-ਬੀਜੇਪੀ ਨੇ 12 ਤੇ ਆਜ਼ਾਦ ਨੇ ਦੋ ਸੀਟ ਜਿੱਤੀਆਂ ਹਨ। ਅੰਮ੍ਰਿਤਸਰ ਦੇ 85 ਵਾਰਡਾਂ ਵਿੱਚੋਂ ਕਾਂਗਰਸ ਨੇ 69 ਤੇ ਅਕਾਲੀ-ਬੀਜੇਪੀ ਨੇ 12 ਤੇ ਆਜ਼ਾਦ ਨੇ 4 ਸੀਟਾਂ ਜਿੱਤੀਆਂ ਹਨ। ਜਦ ਕਿ ਆਮ ਆਦਮੀ ਪਾਰਟੀ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ।
ਇਸ ਦੌਰਾਨ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਇਨ੍ਹਾਂ ਚੋਣਾਂ ਨੂੰ ਨਿਰਵਿਘਨ ਅਤੇ ਪ੍ਰਭਾਵਸ਼ਾਲੀ ਵੋਟਿੰਗ ਨਾਲ ਯਕੀਨੀ ਬਣਾਉਣ ਲਈ ਲੋਕਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ ਹੈ। ਜਦ ਕਿ ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਗਰ ਨਿਗਮਾਂ ਚੋਣਾਂ ਵਿਚ ਲੋਕਾਂ ਦੀ ਆਵਾਜ਼ ਦਬਾਉਣ ਲਈ ਘੜੀ ਸਾਜ਼ਿਸ਼ ਵਿਚ ਪ੍ਰਦੇਸ਼ ਚੋਣ ਕਮਿਸ਼ਨ ਨੇ ਸਤਾਧਾਰੀ  ਕਾਂਗਰਸ ਪਾਰਟੀ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ। ਇਸ ਤੋਂ ਇਲਾਵਾ ਇਨ੍ਹਾਂ ਚੋਣਾਂ ਦੌਰਾਨ ਕਈ ਥਾਈਂ ਕੁਝ ਹਿੰਸਕ  ਘਟਨਾਵਾਂ ਵਾਪਰਨ ਦੀਆਂ ਵੀ ਖ਼ਬਰਾਂ  ਹਨ। ਪਟਿਆਲਾ ਦੇ ਵਾਰਡ ਨੰਬਰ 14 ‘ਚ ਕਾਂਗਰਸੀਆਂ ਅਤੇ ਅਕਾਲੀਆਂ ਵਿਚਕਾਰ ਹੋਈਆਂ 19 ਝੜਪਾਂ ‘ਚ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ ਜਿਸ ਦੌਰਾਨ ਦੋਵਾਂ ਧਿਰਾਂ ਦੇ ਕਈ ਵਰਕਰ ਜ਼ਖ਼ਮੀ ਹੋ ਗਏ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *