Home / Breaking News / ਨਗਰ ਨਿਗਮ ਚੋਣਾਂ ਸਾਲ ਦੇ ਅੰਤ ‘ਚ : ਨਵਜੋਤ ਸਿੱਧੂ

ਨਗਰ ਨਿਗਮ ਚੋਣਾਂ ਸਾਲ ਦੇ ਅੰਤ ‘ਚ : ਨਵਜੋਤ ਸਿੱਧੂ

ਚੰਡੀਗੜ੍ਹ, 26 ਸਤੰਬਰ (ਪੱਤਰ ਪ੍ਰੇਰਕ) : ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਕਿਸੇ ਵੀ ਸ਼ਹਿਰੀ ਨੂੰ ਆਪਣੇ ਰੋਜ਼ਮਰਾ ਦੇ ਕੰਮ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸੇ ਨੂੰ ਧਿਆਨ ਵਿੱਚ ਰੱਖਦਿਆਂ 4 ਨਗਰ ਨਿਗਮ ਸ਼ਹਿਰਾਂ ਅਤੇ 28 ਨਗਰ ਕੌਂਸਲ ਤੇ ਪੰਚਾਇਤਾਂ ਜਿਨ੍ਹਾਂ ਦੀ ਪੰਜ ਸਾਲ ਦੀ ਮਿਆਦ ਪੁੱਗ ਚੁੱਕੀ ਹੈ, ਉਨ੍ਹਾਂ ਦਾ ਕੰਮਕਾਰ ਚੱਲਦਾ ਰੱਖਣ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅਧਿਕਾਰੀ ਤਾਇਨਾਤ ਕਰ ਦਿੱਤੇ ਗਏ ਹਨ।
ਅੱਜ ਇਥੇ ਸਥਾਨਕ ਸਰਕਾਰਾਂ ਭਵਨ ਵਿਖੇ ਵਿਭਾਗ ਦੇ ਸਲਾਹਕਾਰ ਡਾ.ਅਮਰ ਸਿੰਘ ਤੇ ਵਧੀਕ ਮੁੱਖ ਸਕੱਤਰ ਸ੍ਰੀ ਸਤੀਸ਼ ਚੰਦਰਾ ਨਾਲ ਮੀਟਿੰਗ ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ 4 ਨਗਰ ਨਿਗਮਾਂ ਤੇ 28 ਨਗਰ ਕੌਂਸਲ ਤੇ ਪੰਚਾਇਤਾਂ ਦਾ ਪੰਜ ਸਾਲ ਦਾ ਸਮਾਂ ਪੂਰਾ ਹੋ ਚੁੱਕਾ ਹੈ ਅਤੇ ਇਨ੍ਹਾਂ ਵਿੱਚ ਚੋਣਾਂ ਕਰਵਾਈਆਂ ਜਾਣੀਆਂ ਹਨ ਜਿਸ ਕਾਰਨ ਇਨ੍ਹਾਂ ਸ਼ਹਿਰਾਂ ਵਿੱਚ ਵਿਕਾਸ ਕੰਮਾਂ ਵਿੱਚ ਖੜੋਤ ਨਾ ਆਉਣ ਦੇਣ ਦੇ ਇਰਾਦੇ ਨਾਲ ਚੋਣਾਂ ਕਰਵਾਉਣ ਤੱਕ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਚੋਣਾਂ ਕਰਵਾਈਆਂ ਜਾਣਗੀਆਂ। ਇਸ ਮੌਕੇ ਵਿਧਾਇਕ ਸ੍ਰੀ ਪਰਗਟ ਸਿੰਘ ਵੀ ਹਾਜ਼ਰ ਸਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਵਧਦੀ ਵਸੋਂ ਕਾਰਨ 4 ਵੱਡੀਆਂ ਨਗਰ ਨਿਗਮਾਂ ਵਾਲੇ ਸ਼ਹਿਰਾਂ ਦੀ ਵਾਰਡਬੰਦੀ ਲਈ ਨਵਾਂ ਫਾਰਮੂਲਾ ਬਣਾਇਆ ਗਿਆ ਜਿਸ ਨਾਲ ਵਾਰਡਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਵਾਰਡਾਂ ਦੀ ਗਿਣਤੀ 65 ਤੋਂ ਵਧਾ ਕੇ 85, ਜਲੰਧਰ ਵਿਖੇ 60 ਤੋਂ ਵਧਾ ਕੇ 80, ਪਟਿਆਲਾ ਵਿਖੇ 50 ਤੋਂ ਵਧਾ ਕੇ 60 ਅਤੇ ਲੁਧਿਆਣਾ ਵਿਖੇ 75 ਤੋਂ ਵਧਾ ਕੇ ਵਾਰਡਾਂ ਦੀ ਗਿਣਤੀ 95 ਕੀਤੀ ਗਈ ਹੈ।

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *