Home / Politics / ਨਵਜੋਤ ਕੌਰ ਸਿੱਧੂ ਨੇ ਭੰਬਲਭੂਸਾ ਕੀਤਾ ਖ਼ਤਮ! ‘ਨਵਜੋਤ ਸਿੱਧੂ ਨੇ ਭਾਜਪਾ ਨੂੰ ਕਹਿ ਦਿੱਤਾ ਹੈ ਅਲਵਿਦਾ’

ਨਵਜੋਤ ਕੌਰ ਸਿੱਧੂ ਨੇ ਭੰਬਲਭੂਸਾ ਕੀਤਾ ਖ਼ਤਮ! ‘ਨਵਜੋਤ ਸਿੱਧੂ ਨੇ ਭਾਜਪਾ ਨੂੰ ਕਹਿ ਦਿੱਤਾ ਹੈ ਅਲਵਿਦਾ’

ਅੰਮ੍ਰਿਤਸਰ, 19 ਜੁਲਾਈ (ਗੁਰਦਿਆਲ ਸਿੰਘ) :  ਪੰਜਾਬ ਦੀ ਮੁੱਖ ਪਾਰਲੀਮਾਨੀ ਸਕੱਤਰ ਡਾਕਟਰ ਨਵਜੋਤ ਕੌਰ ਸਿੱਧੂ ਨੇ ਆਖਿਆ ਹੈ ਕਿ ਉਹ ਪਾਰਲੀਮਾਨੀ ਸਕੱਤਰ ਦੇ ਅਹੁਦੇ ਉੱਤੇ ਬਣੇ ਰਹਿਣਗੇ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਨਵਜੋਤ ਕੌਰ ਸਿੱਧੂ ਨੇ ਸਪਸ਼ਟ ਕੀਤਾ  ਕਿ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਨੇ ਰਾਜ ਸਭਾ ਅਤੇ ਬੀਜੇਪੀ ਤੋਂ ਅਸਤੀਫਾ ਦਿੱਤਾ ਹੈ। ਨਵਜੋਤ ਕੌਰ ਸਿੱਧੂ ਨੇ ਫਿਰ ਤੋਂ ਸਪਸ਼ਟ ਕੀਤਾ ਕਿ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਕੰਮਾਂ ਨੇ ਪ੍ਰਭਾਵਿਤ ਕੀਤਾ ਹੈ। ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਰਾਜ ਸਭਾ ਤੋਂ ਅਸਤੀਫ਼ਾ ਦੇ ਕੇ ਵੱਡਾ ਸਿਆਸੀ ਧਮਾਕਾ ਕਰ ਦਿੱਤਾ ਸੀ। ਸਿੱਧੂ ਦਾ ਰਾਜ ਸਭਾ ਵਜੋਂ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਦਰਅਸਲ ਲੋਕ ਸਭਾ ਚੋਣਾਂ ਵਿੱਚ ਸਿੱਧੂ ਨੂੰ ਟਿਕਟ ਨਾ ਦੇਣ ਕਰ ਕੇ ਉਹ ਪਾਰਟੀ ਨਾਲ ਨਾਰਾਜ਼ ਚੱਲੇ ਆ ਰਹੇ ਸਨ। ਪਿਛਲੇ ਸਮੇਂ ਵਿੱਚ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਚਰਚਾ ਚੱਲੀ ਸੀ। ਇਸ ਮਗਰੋਂ ਹੀ ਬੀਜੇਪੀ ਨੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਸੀ।
ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਗਿਆ ਸੀ ਪਰ ਉਨ੍ਹਾਂ ਦੀ ਪਤਨੀ ਤੇ ਮੁੱਖ ਸੰਸਦੀ ਸਕੱਤਰ ਅਜੇ ਵੀ ਲਗਾਤਾਰ ਕਹਿ ਰਹੇ ਸਨ ਕਿ ਜੇਕਰ ਅਕਾਲੀ ਦਲ ਨਾਲ ਸਮਝੌਤਾ ਰਿਹਾ ਤਾਂ ਉਹ ਚੋਣ ਨਹੀਂ ਲੜਨਗੇ। ਨਵਜੋਤ ਸਿੱਧੂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਅਕਾਲੀ ਦਲ ਦੇ ਕਹਿਣ ‘ਤੇ ਲੋਕ ਸਭਾ ਟਿਕਟ ਨਹੀਂ ਦਿੱਤੀ ਗਈ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *