Home / Breaking News / ਨਸ਼ਿਆਂ ਦੀ ਰੋਕਥਾਮ ਲਈ ਸਿੱਖ ਜਥੇਬੰਦੀਆਂ ਤੇ ਸਮਾਜ ਸਿਰਤੋੜ ਯਤਨ ਕਰਨ: ਗਿਆਨੀ ਗੁਰਬਚਨ ਸਿੰਘ

ਨਸ਼ਿਆਂ ਦੀ ਰੋਕਥਾਮ ਲਈ ਸਿੱਖ ਜਥੇਬੰਦੀਆਂ ਤੇ ਸਮਾਜ ਸਿਰਤੋੜ ਯਤਨ ਕਰਨ: ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 13 ਜੁਲਾਈ: ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਪੰਜਾਬ ਦੇ ਨੌਜਾਵਾਨਾਂ ਨੂੰ ਨਸ਼ਾ ਮੁਕਤ ਹੋਣ ਦੀ ਅਪੀਲ ਕਰਨ ਬਾਬਤ ਚਿੱਠੀ ਲਿਖੀ ਸੀ। ਜਿਸ ‘ਤੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਤਮਾਮ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੇ ਕੋਹੜ ਤੋਂ ਬਚਣ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਸੰਗਤਾਂ ਨੂੰ ਕੇਵਲ ਪ੍ਰਸ਼ਾਦ ਦਾ ਨਸ਼ਾ ਕਰਨ ਦਾ ਹੁਕਮ ਹੋਇਆ ਹੈ। ਪਰ ਅੱਜ ਪੰਜਾਬ ਦਾ ਨੌਜਵਾਨ ਜਿਸ ਕਦਰ ਨਸ਼ੇ ਦੀ ਦਲ-ਦਲ ਵਿਚ ਫਸ ਚੁੱਕਾ ਹੈ ਉਸ ਨਾਲ ਸਮੁੱਚੀ ਕੌਮ ਵਿਚ ਰੋਸ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਈ ਲੋਕਾਂ ਨੇ ਆਪਣਾ ਨਿੱਜੀ ਲਾਹਾ ਲੈਣ ਦੇ ਚੱਕਰ ਵਿਚ ਹਸਦੇ ਵਸਦੇ ਪੰਜਾਬ ਨੂੰ ਨਸ਼ੇ ਦੀ ਭੱਠੀ ‘ਚ ਝੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਸ਼ੇ ਦੀ ਅੱਗ ਨੂੰ ਬੁਝਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ, ਦਿੱਲੀ ਸਿੱਖ ਗੁ. ਪ੍ਰਬੰਧਕ ਕਮੇਟੀ ਅਤੇ ਕਈ ਹੋਰ ਸੰਸਥਾਵਾਂ ਇਸ ਪ੍ਰਤੀ ਦਿਨ ਰਾਤ ਸਿਰਤੋੜ ਯਤਨ ਕਰ ਰਹੀਆਂ ਹਨ। ਜਿਸਦੇ  ਬਾਵਜੂਦ ਵੀ ਨਸ਼ੇ ਨੂੰ ਠੱਲ੍ਹ ਨਹੀਂ ਪੈ ਰਹੀ।
ਸਿੰਘ ਸਾਹਿਬ ਨੇ ਕਿਹਾ ਕਿ ਸਮਾਜ ਵੀ ਨਸ਼ੇ ‘ਤੇ ਠੱਲ੍ਹ ਪਾਉਣ ਲਈ ਨੌਜਵਾਨ ਨੂੰ ਸੇਧ ਦੇਵੇ ਅਤੇ ਆਪਣੇ ਆਂਢ ਗੁਆਂਢ ‘ਚ ਬੱਚੇ ਬੱਚੀਆਂ ਨੂੰ ਨਸ਼ੇ ਦੀ ਦਲ-ਦਲ ‘ਚੋਂ ਕੱਢਣ ਵਾਸਤੇ ਸੰਭਵ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ , ਸਕੂਲ ਕਾਲਜਾਂ, ਯੂਨੀਵਰਸਿਟੀਆਂ ਦੇ ਸਟਾਫ ਨੂੰ ਬੱਚਿਆਂ ਨਾਲ ਘੁਲ ਮਿਲ ਕੇ ਉਨ੍ਹਾਂ ਦੀ ਕਾਊਂਸਲਿੰਗ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਨਸ਼ੇ ਵਰਗੇ ਕੋਹੜ ਤੋਂ ਬਾਹਰ ਖਿੱਚਣਾ ਚਾਹੀਦਾ ਹੈ।

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *