Home / Breaking News / ਨਸ਼ਿਆਂ ਦੇ ਮੁੱਦੇ ‘ਤੇ ਛੇ ਹੋਰ ਪੁਲਿਸ ਅਫ਼ਸਰ ਤੇ ਮੁਲਾਜ਼ਮ ਮੁਅੱਤਲ

ਨਸ਼ਿਆਂ ਦੇ ਮੁੱਦੇ ‘ਤੇ ਛੇ ਹੋਰ ਪੁਲਿਸ ਅਫ਼ਸਰ ਤੇ ਮੁਲਾਜ਼ਮ ਮੁਅੱਤਲ

ਸੰਗਰੂਰ, 8 ਜੁਲਾਈ: ਪੰਜਾਬ ‘ਚ ਨਸ਼ਿਆਂ ਦੀ ਗੰਭੀਰ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਵੱਲੋਂ ਥਾਂ-ਥਾਂ ਰੋਸ ਮਾਰਚ ਕੀਤੇ ਜਾ ਰਹੇ ਹਨ। ਅਜਿਹੇ ‘ਚ ਪੰਜਾਬ ਸਰਕਾਰ ਕਿਸੇ ਤਰ੍ਹਾਂ ਦਾ ਰਿਸਕ ਨਹੀਂ ਲੈਣਾ ਚਾਹੁੰਦੀ। ਇਸ ਦੇ ਮੱਦੇਨਜ਼ਰ ਨਸ਼ਿਆਂ ਦੇ ਮੁੱਦੇ ‘ਤੇ ਗੰਭੀਰਤਾ ਨਾ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਵੀ ਸਰਕਾਰ ਬਾਹਰ ਦਾ ਰਸਤਾ ਦਿਖਾ ਰਹੀ ਹੈ।
ਅਜਿਹਾ ਇਕ ਮਾਮਲਾ ਜ਼ਿਲ੍ਹਾ ਸੰਗਰੂਰ ਦਾ ਹੈ ਜਿੱਥੇ ਐਂਟੀ ਡਰੱਗ ਮੁਹਿੰਮ ਤੇ ਨਸ਼ਾ ਤਸਕਰਾਂ ਖਿਲਾਫ ਦਿਲਚਸਪੀ ਨਾ ਵਿਖਾਉਣ ਵਾਲੇ 6 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਕੀਤੇ ਗਏ ਅਧਿਕਾਰੀਆਂ ਤੇ ਕਰਮਚਾਰੀਆਂ ‘ਚ ਮਲੇਰਕੋਟਲਾ ਦੇ ਐਸਐਚਓ, ਸਬ ਇੰਸਪੈਕਟਰ ਨਿਰਮਲ ਸਿੰਘ, ਸ਼ੇਰਪੁਰ ਥਾਣੇ ਦੇ ਐਸਐਚਓ ਰਾਕੇਸ਼ ਕੁਮਾਰ. ਏਐਸਆਈ ਦਰਸ਼ਨ ਸਿੰਘ, ਹੈੱਡ ਕਾਂਸਟੇਬਲ ਨਿਰਮਲ ਸਿੰਘ, ਦੀਪਕ ਕੁਮਾਰ ਤੇ ਕਰਨੈਲ ਸਿੰਘ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀ ਸਰਕਾਰ ਕਈ ਮੁਲਾਜ਼ਮਾਂ ਤੇ ਅਫਸਰਾਂ ਨੂੰ ਝਟਕਾ ਦੇ ਚੁੱਕੀ ਹੈ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *